Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਦੇ ਚਰਨ ਛੋਹ ਅਸਥਾਨ ਪਿੰਡ ਧੰਗੇੜਾ ਦੇ ਗੁਰਦੁਆਰਾ ਸਾਹਿਬਾਨ ਵਿਖੇ ਕੀਰਤਨ ਸਮਾਗਮ

ਵਿਧਾਇਕ ਦੇਵ ਮਾਨ, ਐਡਵੋਕੇਟ ਰਾਹੁਲ ਸੈਣੀ ਸਮੇਤ ਵੱਡੀ ਗਿਣਤੀ ਸੰਗਤ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ

Gurdev Singh Dev Maan, Nabha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਨਾਭਾ , 15 Nov 2025

Last updated on: Nov 17, 2025, 13:46 IST

ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਅਸਥਾਨ ਪਿੰਡ ਧੰਗੇੜਾ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ, ਜਿਸ ਵਿੱਚ ਸੰਗਤਾਂ ਨੇ ਲੰਬਾ ਸਮਾਂ ਇਲਾਹੀ ਬਾਣੀ ਸਰਵਣ ਕੀਤੀ। ਇਸ ਮੌਕੇ ਬਾਬਾ ਮੱਖਣ ਸਿੰਘ ਕਾਰ ਸੇਵਾ ਵਾਲੇ ਅਤੇ ਕੀਰਤਨੀ ਜਥੇ ਭਾਈ ਧਰਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਧੰਗੇੜਾ ਵਾਲਿਆਂ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਸ਼ਹੀਦ ਗੁਰਸਿੱਖਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਵੱਲੋਂ ਧਰਮ ਦੀ ਰਾਖੀ ਅਤੇ ਮਨੁੱਖੀ ਅਧਿਕਾਰਾਂ ਦੀ ਸਰਬ ਉਚ ਕੁਰਬਾਨੀ ਬਾਰੇ ਵਿਚਾਰ ਸਾਂਝੇ ਕੀਤੇ।

ਸਮਾਗਮ ਦੌਰਾਨ ਪਿੰਡ ਧੰਗੇੜਾ ਵਿਖੇ ਕੀਰਤਨ ਦਰਬਾਰ ਵਿਖੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਸ਼ਿਰਕਤ ਕਰਦਿਆਂ ਕਿਹਾ ਕਿ ਸਾਨੂੰ ਸਭਨਾ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ, ਕਿਉਂਕਿ ਗੁਰੂ ਸਾਹਿਬ ਦੀ ਸ਼ਹਾਦਤ ਕਿਸੇ ਇੱਕ ਧਰਮ ਜਾਂ ਫਿਰਕੇ ਲਈ ਨਹੀਂ ਸੀ ਬਲਕਿ ਪੂਰੀ ਮਨੁੱਖਤਾ ਲਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਸ਼ਰਧਾ ਤੇ ਸਤਿਕਾਰ ਸਹਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਵੱਡੇ ਪੱਧਰ ਉਤੇ ਮਨਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ 18 ਨਵੰਬਰ ਨੂੰ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਾਮ ਨੂੰ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਅਤੇ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਚੱਲਣ ਵਾਲੀ ਧਾਰਮਿਕ ਯਾਤਰਾ ਦੇ ਰੂਪ ਵਿੱਚ 21 ਨਵੰਬਰ ਨੂੰ ਪਟਿਆਲਾ ਵਿਖੇ ਨਗਰ ਕੀਰਤਨ ਪਹੁੰਚ ਰਿਹਾ ਹੈ।

ਜਿਸ ਲਈ ਸਮੂਹ ਸੰਗਤ ਨੂੰ ਹੁੰਮ-ਹੁੰਮਾ ਕੇ ਸ਼ਾਮਲ ਹੋਣਾ ਚਾਹੀਦਾ ਹੈ। ਇਸੇ ਦੌਰਾਨ ਉਪ ਮੰਡਲ ਮੈਜਿਸਟਰੇਟ ਨਾਭਾ ਡਾ. ਇਸਮਤ ਵਿਜੇ ਸਿੰਘ ਨੇ ਦੱਸਿਆ ਕਿ ਕੀਰਤਨ ਦਰਬਾਰ ਦੌਰਾਨ ਵੱਖ-ਵੱਖ ਕੀਰਤਨੀ ਜਥਿਆ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਬਾਣੀ ਸਿਮਰਨ ਕੀਤਾ।            

ਸਮਾਗਮ ਵਿੱਚ ਸਿਹਤ ਮੰਤਰੀ ਡਾ ਬਲਵੀਰ ਸਿੰਘ ਵੱਲੋਂ ਰਾਹੁਲ ਸੈਣੀ, ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਸਰਪੰਚ ਜਗਦੀਪ ਸਿੰਘ ਧੰਗੇੜਾ ਬਲਾਕ ਪ੍ਰਧਾਨ ਪਟਿਆਲਾ ਦਿਹਾਤੀ, ਬੀਡੀਪੀਓ ਮਨਦੀਪ ਸਿੰਘ, ਪੰਚਾਇਤ ਮੈਂਬਰ ਹਰਵਿੰਦਰ ਸਿੰਘ, ਕੁਲਦੀਪ ਸਿੰਘ, ਸ਼ਾਮ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ ਸਰਪੰਚ ਪੇਧਨੀ, ਹਰਮੇਲ ਸਿੰਘ,ਅਮਰੀਕ ਸਿੰਘ, ਸੁਰਜੀਤ ਸਿੰਘ ਐਸਡੀਓ ਘਮਰੋਦਾ, ਧਰਮਿੰਦਰ ਨੰਬਰਦਾਰ, ਕਰਤਾਰ ਸਿੰਘ ਸਾਬਕਾ ਸਰਪੰਚ, ਗੌਰਵ ਆਲੋਵਾਲ ਤੇ ਗੁਰੂ ਘਰ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰ, ਸਮੂਹ ਇਲਾਕੇ ਦੇ ਸਰਪੰਚ, ਪੰਚ ਅਤੇ ਨੰਬਰਦਾਰ ਵੀ ਹਾਜ਼ਰ ਸਨ।

ਜਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਨ੍ਹੀਂ ਦਿਨੀ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਬਾਰੇ ਸ਼ਰਧਾਲੂਆਂ ਨੂੰ ਜਾਣੂ ਕਰਵਾਉਣ ਲਈ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਸਥਿਤ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਉਤੇ ਕੀਰਤਨ ਦਰਬਾਰ ਕਰਵਾਏ ਜਾ ਰਹੇ ਹਨ ਜਿਸ ਤਹਿਤ ਇਹ ਕੀਰਤਨ ਸਮਾਗਮ ਕਰਵਾਇਆ ਗਿਆ ਹੈ। ਪ੍ਰਬੰਧਕਾਂ ਦੀ ਤਰਫੋਂ ਵਿਧਾਇਕ ਦੇਵ ਮਾਨ ਸਮੇਤ ਪ੍ਰਸ਼ਾਸਨਿਕ ਤੇ ਹੋਰ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਦੌਰਾਨ ਗੁਰੂ ਕਾ ਲੰਗਰ ਵੀ ਅਤੁਟ ਵਰਤਾਇਆ ਗਿਆ।

 

 

Tags: Gurdev Singh Dev Maan , Nabha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD