Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਭਗਵੰਤ ਸਿੰਘ ਮਾਨ ਨੇ ਬਲਾਕ ਜਲਾਲਾਬਾਦ ਨੂੰ 19 ਕਰੋੜ 78 ਲੱਖ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀਆਂ ਦਿੱਤੀਆਂ ਹੋਰ ਵੱਡੀਆਂ ਸੌਗਾਤਾਂ

ਪੰਜਾਬ ਸਰਕਾਰ ਨੇ ਕਿਸਾਨੀ ਖੇਤਰ ਨੂੰ ਬਚਾਉਣ ਤੇ ਮਜਬੂਤ ਕਰਨ ਹਿਤ ਕੀਤੇ ਵੱਡੇ ਉਪਰਾਲੇ—ਜਗਦੀਪ ਕੰਬੋਜ਼ ਗੋਲਡੀ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜ਼ਲਾਲਾਬਾਦ , 15 Nov 2025

Last updated on: Nov 17, 2025, 15:16 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਤੇ ਆਰਥਿਕ ਪੱਖੋਂ ਉਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।ਕਿਸਾਨੀ ਕਿੱਤੇ ਨੂੰ ਆਰਥਿਕ ਪੱਖੋਂ ਮਜਬੂਤ ਕਰਨ ਲਈ ਟੇਲਾਂ ਤੱਕ ਪਾਣੀ ਪਹੁੰਚਾਉਂਦਿਆਂ ਪੰਜਾਬ ਸਰਕਾਰ ਨੇ ਸ਼ਲਾਘਾਯੋਗ ਕਾਰਜ ਸਿਰਜੇ, ਜਿਸ ਨਾਲ ਕਿਸਾਨ ਵੀਰਾਂ ਦਾ ਖੇੇਤੀ ਦਾ ਪੱਧਰ ਉਚਾ ਹੋਇਆ ਹੈ ਤੇ ਪਾਣੀ ਦੀ ਮਾਤਰਾ ਭਰਪੂਰ ਹੋਣ *ਤੇ ਕਿਸਾਨ ਵੀਰ ਵੀ ਬਾਗੋ—ਬਾਗ ਹੋਏ ਹਨ।  

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਬਲਾਕ ਜਲਾਲਾਬਾਦ ਨੂੰ 19 ਕਰੋੜ 78 ਲੱਖ ਰੁਪਏ ਦੀਆਂ ਵੱਖ—ਵੱਖ ਮਿਲੀਆਂ ਸੋਗਾਤਾਂ ਦੀ ਜਾਣਕਾਰੀ ਸਾਂਝੀ ਕਰਦਿਆਂ ਕੀਤਾ। ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਜ਼ੋ ਪਹਿਲਾਂ ਕਦੇ ਨਹੀਂ ਹੋਇਆ ਉਹ ਮੌਜੂਦਾ ਪੰਜਾਬ ਸਰਕਾਰ ਨੇ ਹਲਕਾ ਵਾਸੀਆਂ ਲਈ ਕੀਤਾ। 

ਉਨ੍ਹਾਂ 19 ਕਰੋੜ 78 ਰੁਪਏ ਦੇ ਹੋਣ ਵਾਲੇ ਵਿਕਾਸ ਕਾਰਜਾਂ ਦਾ ਵੇਰਵਾ ਦੱਸਦਿਆਂ ਕਿਹਾ ਕਿ 8.38  ਕਰੋੜ ਦੀ ਲਾਗਤ ਨਾਲ ਬਰਕਤਵਾਹ ਮਾਈਨਰ ਦੀ ਕੰਕਰੀਟ ਲਾਈਨਿੰਗ ਦਾ ਕੰਮ ਕੀਤਾ ਜਾਵੇਗਾ। 17.74 ਕਿਲੋਮੀਟਰ ਲੰਬੀ ਮਾਈਨਰ ਦੀ ਉਸਾਰੀ ਨਾਲ 13 ਪਿੰਡਾਂ ਦੇ 9147 ਏਕੜ ਜਮੀਨ ਨੁੰ ਪਾਣੀ ਮਿਲੇਗਾ ਜਿਸ ਨਾਲ ਕਿਸਾਨ ਵੀਰਾਂ ਨੂੰ ਨਹਿਰੀ ਪਾਣੀ ਦੀ ਕਮੀ ਨਹੀਂ ਰਹੇਗੀ।

ਇਸ ਤੋਂ ਇਲਾਵਾ 15 ਕਿਲੋਮੀਟਰ ਲੰਬੀ ਚੱਕ ਸੈਦੋ ਕੇ ਮਾਈਨਰ ਦੀ ਉਸਾਰੀ ਦਾ ਕੰਮ 6.30 ਕਰੋੜ ਨਾਲ ਕੀਤਾ ਜਾਵੇਗਾ ਜਿਸ ਨਾਲ ਕਰੀਬ 12 ਹਜ਼ਾਰ ਏਕੜ ਰਕਬਾ ਕਵਰ ਹੋਵੇਗਾ। 5.10 ਕਰੋੜ ਦੀ ਲਾਗਤ ਨਹਿਰੀ ਖਾਲਿਆਂ ਨੂੰ ਪੱਕਾ ਕਰਨ ਦਾ ਕੰਮ ਵੀ ਮੁਕੰਮਲ ਕੀਤਾ ਜਾਵੇਗਾ ਜਿਸ ਨਾਲ ਕਿਸਾਨ ਵੀਰਾਂ ਨੂੰ ਨਹਿਰੀ ਪਾਣੀ ਨੂੰ ਲੈ ਕੇ ਕੋਈ ਕਮੀ ਨਹੀਂ ਆਵੇਗੀ ਤੇ ਆਪਣੀ ਫਸਲ ਲਈ ਲੋੜੀਂਦਾ ਨਹਿਰੀ ਪਾਣੀ ਉਪਲਬਧ ਹੋਵੇਗਾ।

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪਿਛਲੇ ਕਈ ਲੰਬੇ ਸਮੇਂ ਤੋਂ ਪਈਆਂ ਮੰਗਾਂ ਦੀ ਪੂਰਤੀ ਕੀਤੀ ਹੈ ਜਿਸ ਤਹਿਤ ਉਹ ਧੰਨਵਾਦ ਕਰਦੇ ਹਨ। ਇਸ ਤੋਂ ਪਹਿਲਾਂ ਵੀ ਸੁਹੇਲੇ ਵਾਲਾ ਮਾਈਨਰ, ਚੌਧਰੀ ਮਾਈਨਰ, ਲਮੋਚੜ ਮਾਈਨਰ ਦੀ ਉਸਾਰੀ ਆਦਿ ਦੀਆਂ ਵੱਡੀਆਂ—ਵੱਡੀਆਂ ਸੋਗਾਤਾਂ ਹਲਕਾ ਨਿਵਾਸੀਆਂ ਨੂੰ ਪੰਜਾਬ ਸਰਕਾਰ ਨੇ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰੇਕ ਘਰ ਤੱਕ ਨਹਿਰੀ ਪਾਣੀ ਨੂੰ ਪਹੁੰਚਾਉਣਾ ਤਾਂ ਜ਼ੋ ਕੋਈ ਵਸਨੀਕ ਨਹਿਰੀ ਪਾਣੀ ਤੋਂ ਵਾਂਝਾ ਨਾ ਰਹੇ। 

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਲੋਕਾਂ ਦੀ ਭਲਾਈ ਲਈ ਉਹ ਪਹਿਲੇ ਦਿਨ ਤੋਂ ਕੰਮ ਕਰ ਰਹੀ ਹੈ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD