Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਬਾਬਾ ਸ਼੍ਰੀ ਚੰਦ ਜੀ ਮਹਾਰਾਜ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਿੱਧਾਂਤਾਂ ਅਤੇ ਜੀਵਨ ਮੁੱਲਾਂ ਨੂੰ ਅਪਣਾ ਕੇ ਮਨੁੱਖੀ ਭਲਾਈ ਦੀ ਪਰੰਪਰਾ ਨੂੰ ਵਧਾਇਆ ਅੱਗੇ - ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਦਾਸੀਨ ਸ੍ਰੀ ਬ੍ਰਹਿਮ ਅਖਾੜਾ ਸਾਹਿਬ ਮਾਂਡੀ ਵਿੱਚ ਬਾਬਾ ਸ਼੍ਰੀ ਚੰਦ ਮਹਾਰਾਜ ਦੇ 531ਵੇਂ ਪ੍ਰਕਾਸ਼ ਦਿਹਾੜੇ 'ਤੇ ਆਯੋਜਿਤ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Subhash Sudha

Web Admin

Web Admin

5 Dariya News

ਪੇਹਵਾ , 15 Nov 2025

Last updated on: Nov 17, 2025, 17:02 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ ਸ਼ਿਰੋਮਣੀ ਪਹਿਲੇ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਦੇ ਪੁੱਤਰ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਨੇ ਉਨ੍ਹਾਂ ਦੇ ਸਿੱਧਾਂਤਾ ਅਤੇ ਜੀਵਨ ਮੁੱਲ੍ਹਾਂ ਨੂੰ ਅਪਨਾ ਕੇ ਉਨ੍ਹਾਂ ਦੀ ਮਨੁੱਖੀ ਭਲਾਈ ਦੀ ਪਰੰਪਰਾ ਨੂੰ ਅੱਗੇ ਵਧਾਇਆ ਸੀ। ਸਰਕਾਰ ਸੂਬੇ ਵਿੱਚ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਬਲਿਦਾਨ ਦਿਵਸ ਦੇ ਉੁਪਲੱਖ ਵਿੱਚ 350ਵੇਂ ਸ਼ਹੀਦੀ ਦਿਵਸ  'ਤੇ 25 ਨਵੰਬਰ ਨੂੰ ਜਯੋਤਿਸਰ ਵਿੱਚ ਰਾਸ਼ਟਰ ਪੱਧਰੀ ਪ੍ਰੋਗਰਾਮ ਆਯੋਜਿਤ ਕਰ ਰਹੀ ਹੈ। 

ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸ਼ਿਰਕਤ ਕਰਨਗੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ਨਿਵਾਰ ਨੂੰ ਪੇਹਵਾ, ਕੁਰੂਕਸ਼ੇਤਰ ਵਿੱਚ ਉਦਾਸੀਨ ਸ੍ਰੀ ਬ੍ਰਹਿਮ ਅਖਾੜਾ ਸਾਹਿਬ ਮਾਂਡੀ ਵਿੱਚ ਬਾਬਾ ਸ਼੍ਰੀ ਚੰਦ ਮਹਾਰਾਜ ਦੇ 531ਵੇਂ ਪ੍ਰਕਾਸ਼ ਉਤਸਵ 'ਤੇ ਆਯੋਜਿਤ ਪ੍ਰੋਗਰਾਮ ਵਿੱਚ  ਬੋਲ ਰਹੇ ਸਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪਹੁੰਚ ਕੇ ਮੱਥਾ ਟੇਕਿਆ। 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ ਨੂੰ ਉਦਾਸੀਨ ਸ੍ਰੀ ਬ੍ਰਹਿਮ ਅਖਾੜਾ ਸਾਹਿਬ ਦੇ ਸੰਸਥਾਪਕ ਬਾਬਾ ਗੁਰਵਿੰਦਰ ਸਿੰਘ ਮਹਾਰਾਜ ਨੇ ਸਰੋਪਾ ਪਹਿਨਾ ਕੇ ਸਨਮਾਨਿਤ ਕੀਤਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਨੁੱਖਤਾ ਦੇ ਮਹਾਨ ਸੇਵਕ ਬਾਬਾ ਸ਼੍ਰੀ ਚੰਦ ਮਹਾਰਾਜ ਦੇ 531ਵੇਂ ਪ੍ਰਕਾਸ਼ ਉਤਸਵ ਦੀ ਸਭ ਨੂੰ ਵਧਾਈ ਦਿੱਤੀ ਅਤੇ ਬਾਬਾ ਸ਼੍ਰੀ ਚੰਦ ਮਹਾਰਾਜ ਦੇ  ਚਰਣਾਂ ਵਿੱਚ ਨਮਨ ਕੀਤਾ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਦਾਸੀਨ ਸ੍ਰੀ ਬ੍ਰਹਿਮ ਅਖਾੜਾ ਸਾਹਿਬ ਸ਼੍ਰੀ ਗੁਰੂਆਂ ਦੇ ਆਦਰਸ਼ਾਂ ਨੂੰ ਅੱਗੇ ਤੌਰਦੇ ਹੋਏ ਖੂਨਦਾਨ ਸ਼ਿਵਰ, ਗਰੀਬ ਕੁੜੀਆਂ ਦਾ ਵਿਆਹ, ਖੇਡਕੂਦ ਪ੍ਰਤੀਯੋਗਿਤਾਵਾਂ ਆਦਿ ਦਾ ਆਯੋਜਨ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦੋ ਪੁੱਤਾਂ ਵਿੱਚੋਂ ਵੱਡੇ ਪੁੱਤਰ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦਾ ਧਿਆਨ ਬਚਪਨ ਤੋਂ ਹੀ ਭਗਤੀ ਵੱਲ ਸੀ। ਉਨ੍ਹਾਂ ਨੇ ਮਨੁੱਖੀ ਭਲਾਈ ਲਈ ਪੂਰੀ ਜਿੰਦਗੀ ਕਈ ਕੰਮ ਕੀਤੇ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ  ਕਿਹਾ ਕਿ ਬਾਬਾ ਸ਼੍ਰੀ ਚੰਦ ਮਹਾਰਾਜ ਨੂੰ ਯਾਦ ਕਰਦੇ ਹੋਏ ਬਾਬਾ ਗੁਰਵਿੰਦਰ ਸਿੰਘ ਮਹਾਰਾਜ ਨੇ ਤਿਆਗ ਭਾਵ ਅਤੇ ਉਤਸਾਹ ਨਾਲ ਕਈ ਵਿਅਕਤੀਆਂ ਵਿੱਚ ਪ੍ਰੇਮ, ਪਿਆਰ, ਭਾਈਚਾਰੇ , ਜਨਸੇਵਾ ਅਤੇ ਜੀਵਨ ਵਿੱਚ ਸਫਲ ਹੋਣ ਦੀ ਮਜਬੂਤੀ ਨੂੰ ਜਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਉਦਾਸੀਨ ਸ੍ਰੀ ਬ੍ਰਹਿਮ ਅਖਾੜਾ ਸਾਹਿਬ ਦਾ ਮਨੁੱਖੀ ਭਲਾਈ ਦੀ ਗਤੀਵਿਧੀਆਂ ਵਿੱਚ ਮਹੱਤਵਪੂਰਨ ਯੋਗਦਾਨ ਹੈ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਕਰਮਭੂਮਿ ਨਾਲ ਸਬੰਧ ਹੋਣ ਕਾਰਨ ਸਾਡੀ ਵੀ ਜਿੰਮੇਦਾਰੀ  ਬਣਦੀ ਹੈ ਕਿ ਅਸੀ ਮਹਾਨ ਗੁਰੂਆਂ ਦੇ ਸਦਭਾਵ, ਸਹਿਨਸ਼ੀਲਤਾ, ਭਾਈਚਾਰੇ ਅਤੇ ਆਪਸੀ ਪ੍ਰੇਮ ਦੇ ਸਨੇਹੇ ਨੂੰ ਆਪਣੇ ਜੀਵਨ ਵਿੱਚ ਅਪਨਾਉਣ। ਉਨ੍ਹਾਂ ਨੇ ਕਿਹਾ ਕਿ ਸਮੇ ਦੀ ਲੋੜ ਹੈ ਕਿ ਸਾਡੀ ਨਵੀਂ ਪੀਢੀ ਆਧੁਨਿਕ ਚੁਣੌਤਿਆਂ ਦਾ ਸਫਲਤਾਪੂਰਵਕ ਸਾਮਨਾ ਕਰ ਸਕਣ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਹੁਣ ਕਰਪਸ਼ਨ, ਕ੍ਰਾਇਮ ਅਤੇ ਕਾਸਟ ਬੇਸਡ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸਾਡਾ ਸੰਕਲਪ ਸੂਬੇ ਨੂੰ ਨਸ਼ਾ ਮੁਕਤ ਬਨਾਉਣਾ  ਹੈ। ਨਸ਼ਾ ਮੁਕਤੀ ਦੇ ਇਸ ਮੁਹਿੰਮ ਵਿੱਚ ਸਾਡੇ ਸੰਤ-ਮਹਾਤਮਾਵਾਂ ਤੋਂ ਜਦੋਂ ਵੀ ਮਦਦ ਮੰਗੀ ਸਾਨੂੰ ਪੂਰੀ ਮਦਦ ਮਿਲੀ ਹੈ।

ਇਸ ਮੌਕੇ 'ਤੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਮੁੱਖ ਮੰਤਰੀ ਦੇ ਓਐਸਡੀ ਭਾਰਤ ਭੂਸ਼ਣ ਭਾਰਤੀ, ਡਿਪਟੀ ਕਮੀਸ਼ਨਰ ਵਿਸ਼ਰਾਮ ਕੁਮਾਰ ਮੀਣਾ, ਐਸ. ਪੀ ਨੀਤੀਸ਼ ਅਗਰਵਾਲ, ਮੀਡੀਆ ਕਾਰਡੀਨੇਟਰ ਤੁਸ਼ਾਰ ਸੈਣੀ, ਉਦਾਸੀਨ ਸ੍ਰੀ ਬ੍ਰਹਿਮ ਅਖਾੜਾ ਸਾਹਿਬ ਦੇ ਸੰਸਥਾਪਕ ਬਾਬਾ ਗੁਰਵਿੰਦਰ ਸਿੰਘ ਮਹਾਰਾਜ, ਜਿਪ ਚੇਅਰਪਰਸਨ ਕੰਵਲਜੀਤ ਕੌਰ, ਭਾਜਪਾ ਨੇਤਾ ਜੈਭਗਵਾਨ ਸ਼ਰਮਾ ਡੀਡੀ ਸਮੇਤ ਹੋਰ ਮਾਣਯੋਗ ਵਿਅਕਤੀ ਅਤੇ ਸਾਧ ਸੰਗਤ ਮੌਜ਼ੂਦ ਰਹੀ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Subhash Sudha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD