Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਾਭਾ ਪਿੰਡ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ

ਸ਼ਹੀਦ ਸਰਾਭਾ ਦੀ ਕੁਰਬਾਨੀ ਨੌਜਵਾਨਾਂ ਨੂੰ ਸਦਾ ਪ੍ਰੇਰਿਤ ਕਰਦੀ ਰਹੇਗੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sarabha, Ludhiana

Web Admin

Web Admin

5 Dariya News

ਸਰਾਭਾ (ਲੁਧਿਆਣਾ) , 16 Nov 2025

Last updated on: Nov 17, 2025, 17:06 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਜ਼ਾਦੀ ਸੰਘਰਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਹੀਦ ਦੇ ਜੱਦੀ ਪਿੰਡ ਸਰਾਭਾ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਅੱਜ ਇੱਥੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਦੇ ਸਤਿਕਾਰ ਵਿੱਚ ਪਿੰਡ ਸਰਾਭਾ ਲਈ 45 ਕਰੋੜ 84 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਰਾਹੀਂ ਪਿੰਡ ਦੇ ਬੁਨਿਆਦੀ ਢਾਂਚੇ, ਪੀਣ ਵਾਲਾ ਸਾਫ ਪਾਣੀ, ਖੇਡਾਂ, ਰੱਖਿਆ ਸਿਖਲਾਈ ਸਮੇਤ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ ਜੋ ਸਹੀ ਮਾਅਨਿਆਂ ਵਿੱਚ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮਹਾਨ ਸ਼ਹੀਦ ਦੇ ਜੱਦੀ ਪਿੰਡ ਨੂੰ ਮਾਡਲ ਪਿੰਡ ਵਜੋਂ ਵਿਕਸਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਦਿੰਦਿਆਂ ਉਸ ਦੇ ਸਾਥੀਆਂ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ, ਬਖਸ਼ੀਸ਼ ਸਿੰਘ, ਜਗਤ ਸਿੰਘ, ਸੁਰੈਣ ਸਿੰਘ (ਵੱਡਾ), ਸ਼ਹੀਦ ਹਰਨਾਮ ਸਿੰਘ ਸਿਆਲਕੋਟੀ ਅਤੇ ਸੁਰੈਣ ਸਿੰਘ (ਛੋਟੇ) ਨੂੰ ਵੀ ਯਾਦ ਕੀਤਾ, ਜਿਨ੍ਹਾਂ ਨੂੰ ਵੀ ਉਸੇ ਦਿਨ ਫਾਂਸੀ ਦਿੱਤੀ ਗਈ ਸੀ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਭਾਰਤ ਦੇ ਸਭ ਤੋਂ ਨੌਜਵਾਨ ਕ੍ਰਾਂਤੀਕਾਰੀ ਸਨ, ਜਿਨ੍ਹਾਂ ਨੇ ਮਹਿਜ਼ 19 ਸਾਲ ਦੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇੰਨੀ ਛੋਟੀ ਉਮਰ ਵਿੱਚ ਸ਼ਹੀਦ ਹੋਣ ਵਾਲੇ ਕਰਤਾਰ ਸਿੰਘ ਸਰਾਭਾ ਆਪਣੇ ਦੇਸ਼ ਲਈ ਨਿਰਸਵਾਰਥ ਸੇਵਾ ਨਿਭਾਉਣ ਵਾਸਤੇ ਨੌਜਵਾਨ ਪੀੜ੍ਹੀਆਂ ਲਈ ਸਦੀਆਂ ਤੋਂ ਪ੍ਰੇਰਨਾ ਦਾ ਸਰੋਤ ਬਣੇ ਹੋਏ ਹਨ। 

ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ਾਂ ਵਿੱਚ ਅਤੇ ਫਿਰ ਦੇਸ਼ ਦੀ ਆਜ਼ਾਦੀ ਲਈ ਅਣਥੱਕ ਮਿਹਨਤ ਕੀਤੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕ ਕੇ ਸੂਬੇ ਦੀ ਕਮਾਨ ਸੰਭਾਲੀ ਸੀ ਅਤੇ ਉਨ੍ਹਾਂ ਦੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 25 ਨਵੰਬਰ ਤੱਕ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ। 

ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੌਕੇ ਪੰਜਾਬ ਸਰਕਾਰ ਵੱਲੋਂ ਲਾਈਟ ਐਂਡ ਸਾਊਂਡ ਸ਼ੋਅ, ਨਗਰ ਕੀਰਤਨ, ਡਰੋਨ ਸ਼ੋਅ, ਕੀਰਤਨ ਦਰਬਾਰ ਅਤੇ ਹੋਰ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਕਿ ਗੁਰੂ ਸਾਹਿਬ ਜੀ ਦੇ ਮਹਾਨ ਜੀਵਨ ਅਤੇ ਸਿੱਖਿਆਵਾਂ ਦਾ ਸੰਦੇਸ਼ ਘਰ-ਘਰ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਭਾਗਾਂ ਵਾਲੇ ਹਾਂ ਜਿਨ੍ਹਾਂ ਨੂੰ ਇਹ ਇਤਿਹਾਸਕ ਮੌਕਾ ਮਨਾਉਣ ਦਾ ਸੁਭਾਗ ਹਾਸਲ ਹੋਇਆ ਹੈ।  

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਜਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ। ਮੁੱਖ ਮੰਤਰੀ ਵੱਲੋਂ ਐਲਾਨੇ ਗਏ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਵਿੱਚ ਪਿੰਡ ਲਲਤੋਂ ਕਲਾਂ ਤੋਂ ਸਰਾਭਾ ਰਾਹੀਂ ਰਾਏਕੋਟ ਅਤੇ ਹਲਵਾਰਾ ਤੱਕ ਮੌਜੂਦਾ ਦੋ-ਮਾਰਗੀ ਤੋਂ ਚਾਰ-ਮਾਰਗੀ ਸੜਕ ਨੂੰ ਚੌੜਾ ਕਰਨ ਲਈ 40 ਕਰੋੜ ਰੁਪਏ ਦੀ ਲਾਗਤ ਆਵੇਗੀ। 

ਇਹ ਸੜਕ ਹਲਵਾਰਾ ਏਅਰਪੋਰਟ ਤੱਕ ਜਾਏਗੀ। ਇਸੇ ਤਰ੍ਹਾਂ 2 ਕਰੋੜ 82 ਲੱਖ ਰੁਪਏ ਦੀ ਲਾਗਤ ਨਾਲ ਸਤਹੀ ਪਾਣੀ ਯੋਜਨਾ, 2 ਕਰੋੜ ਰੁਪਏ ਦੀ ਟਾਰਗੇਟ ਸੇਫਟੀ ਸੈੱਟਅੱਪ ਵਾਲੀ 10 ਐਮ.ਐਮ. ਇਨਡੋਰ ਸ਼ੂਟਿੰਗ ਰੇਂਜ, 10 ਲੱਖ ਰੁਪਏ ਦੀ ਲਾਗਤ ਬਾਸਕਟਬਾਲ ਗਰਾਊਂਡ ਦੀ ਮੁਰੰਮਤ ਅਤੇ 3 ਲੱਖ  ਰੁਪਏ ਨਾਲ ਵਾਲੀਬਾਲ ਕੋਰਟ ਤੇ ਛੇ ਕੰਕਰੀਟ ਬੈਂਚਾਂ ਵਾਲੇ ਖੇਡ ਮੈਦਾਨ ਦਾ ਵਿਕਾਸ ਸ਼ਾਮਲ ਹੈ।

ਇਸ ਤੋਂ ਇਲਾਵਾ 89 ਲੱਖ ਰੁਪਏ ਦੀ ਲਾਗਤ ਨਾਲ ਜੰਗਲਾਤ ਨਰਸਰੀ ਨੂੰ ਨਵੀਨਤਮ ਤਕਨਾਲੋਜੀ ਨਾਲ ਅਪਗ੍ਰੇਡ ਕੀਤਾ ਜਾਵੇਗਾ। ਸੁਰੱਖਿਆ ਤੇ ਪੁਲਿਸ ਬਲਾਂ ਲਈ ਸਿਖਲਾਈ ਅਕੈਡਮੀ ਸਥਾਪਤ ਕੀਤੀ ਜਾਵੇਗੀ ਜਿਸ ਵਿੱਚ ਪਾਇਲਟ ਅਤੇ ਡਰੋਨ ਸਿਖਲਾਈ ਲਈ ਏਅਰ ਫੋਰਸ ਅਕੈਡਮੀ ਤੋਂ ਛੱਡੇ ਹੋਏ ਮਿਗ-21 ਜਹਾਜ਼ ਦੀ ਵਿਵਸਥਾ ਸ਼ਾਮਲ ਹੈ।  

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sarabha , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD