Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਜ਼ਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਕੈਂਪ ’ਚ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਤੇ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਦਿੱਤੀ ਤਕਨੀਕੀ ਜਾਣਕਾਰੀ

Inderjit Kaur Mann, Nakodar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਨੂਰਮਹਿਲ (ਜਲੰਧਰ) , 16 Nov 2025

Last updated on: Nov 17, 2025, 17:07 IST

ਕਿਸਾਨਾਂ ਨੂੰ ਹਾੜ੍ਹੀ 2025-26 ਦੀਆਂ ਫਸਲਾਂ ਸਬੰਧੀ ਅਤੇ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧ ਕਰਨ ਵਾਸਤੇ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕਿਸਾਨ ਮੇਲੇ ਵਿੱਚ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। 

ਉਨ੍ਹਾਂ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਵਿਭਾਗਾਂ ਤੱਕ ਪਹੁੰਚ ਨੂੰ ਆਸਾਨ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਰਾਂ ਵੱਲੋਂ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕੀਤੀ ਜਾਵੇ। 

ਉਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਜਾਂਦੀ ਖੇਤੀ ਮਸ਼ੀਨਰੀ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਖੇਤੀਬਾੜੀ ਵਿਭਾਗ ਅਤੇ ਸਹਿਯੋਗੀ ਵਿਭਾਗਾਂ ਤੇ ਸੈਲਫ ਹੈਲਪ ਗਰੁੱਪਾਂ ਵੱਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਵੀ ਦੇਖੀਆਂ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ ਨੇ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਫ਼ਸਲਾਂ ਦੀ ਰਹਿੰਦ-ਖੂਹੰਦ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਫੀਲਡ ਅਫਸਰ ਨਵਦੀਪ ਸਿੰਘ ਨੇ ਪੀ.ਜੀ.ਆਰ.ਐੱਸ ਪੋਰਟਲ ਸਬੰਧੀ ਜਾਣਕਾਰੀ ਦਿੰਦਿਆ ਕਿਹਾ ਕਿ ਕਿਸਾਨ ਆਪਣੀ ਕਿਸਾਨੀ ਨਾਲ ਸਬੰਧਿਤ ਸ਼ਿਕਾਇਤ ਇਸ ਪੋਰਟਲ ’ਤੇ ਦਰਜ ਕਰ ਸਕਦੇ ਹਨ, ਜਿਸ ਦਾ ਵੱਖ-ਵੱਖ ਵਿਭਾਗਾਂ ਵੱਲੋਂ ਨਿਪਟਾਰਾ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਕਿਸਮ ਦੇ ਬੀਜ, ਖਾਦਾਂ, ਕੀੜੇਮਾਰ, ਦਵਾਈਆਂ ਮੁਹਈਆ ਕਰਵਾਉਣ ਲਈ ਵਿਭਾਗ ਵੱਲੋਂ ਬਿੱਲ ਚੈਕਿੰਗ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਸੀ.ਆਰ.ਐਮ ਸਕੀਮ ਅਤੇ ਸਮੈਮ ਸਕੀਮ ਤਹਿਤ ਸਾਲ 2025-26 ਦੌਰਾਨ ਖੇਤੀ ਮਸ਼ੀਨਰੀ ’ਤੇ ਕਿਸਾਨਾਂ ਨੂੰ ਮੁਹੱਈਆ ਕਰਵਾਈ ਸਬਸਿਡੀ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਨੂਰਮਹਿਲ ਤੋਂ ਪਹੁੰਚੇ ਮਾਹਰਾਂ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ, ਕੀੜੇ-ਮਕੌੜੇ ਅਤੇ ਬਿਮਾਰੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ। 

ਇਸ ਜ਼ਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਕੈਂਪ ਵਿੱਚ ਖੇਤੀ, ਬਾਗਬਾਨੀ, ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਬਲਾਕਾਂ ਤੋਂ 1500 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ। ਕੈਂਪ ਦੌਰਾਨ ਕਿਸਾਨਾਂ ਵੱਲੋਂ ਆਪਣੀਆਂ ਉਪਜਾਂ ਦੇ ਸਟਾਲ ਵੀ ਲਗਾਏ ਗਏ। ਇਸ ਤੋਂ ਇਲਾਵਾ ਖੇਤੀ ਮਸ਼ੀਨਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿੱਚ ਕਿਸਾਨਾਂ ਨੂੰ ਖੇਤੀ ਮਸ਼ੀਨਾਂ ਸਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਗਈ। 

ਇਸ ਪ੍ਰਦਰਸ਼ਨੀ ਵਿੱਚ ਡਾ. ਨਰਿੰਦਰ ਕਲਸੀ ਡਿਪਟੀ ਡਾਇਰੈਕਟਰ ਬਾਗਬਾਨੀ, ਡਾ.ਸੰਜੀਵ ਕਟਾਰੀਆ ਡਿਪਟੀ ਡਾਇਰੈਕਟਰ (ਸਿਖਲਾਈ) ਕੇ.ਵੀ.ਕੇ., ਡਾ.ਸੁਖਚੈਨ ਸਿੰਘ ਜ਼ਿਲ੍ਹਾ ਸਿਖ਼ਲਾਈ ਅਫ਼ਸਰ ਡਾ.ਮਨਧੀਰ ਸਿੰਘ ਪ੍ਰਾਜੈਕਟ ਅਫ਼ਸਰ (ਗੰਨਾ) ਡਾ.ਸੁਰਜੀਤ ਸਿੰਘ (ਏ.ਪੀ.ਪੀ.ਓ), ਡਾ.ਜਸਬੀਰ ਸਿੰਘ ਖੇਤੀਬਾੜੀ ਅਫ਼ਸਰ (ਸਦਰ ਮੁਕਾਮ) ਨੇ ਵੀ ਕਿਸਾਨਾਂ ਨੂੰ ਖੇਤੀ ਸਬੰਧੀ ਯੋਗ ਸੁਝਾਅ ਦਿੱਤੇ।

 

Tags: Inderjit Kaur Mann , Nakodar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD