Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਸਵੀਰ ਸਿੰਘ ਗੜ੍ਹੀ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਟਰੱਸਟ ਦੇ ਅਹੁਦੇਦਾਰਾਂ ਨਾਲ ਕੀਤੀ ਡੂੰਘੀ ਚਰਚਾ

Jasvir Singh Garhi, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲੰਧਰ , 16 Nov 2025

Last updated on: Nov 17, 2025, 17:09 IST

ਪੰਜਾਬ ਰਾਜ ਅਨੁਸੂਚਿਤ ਜਾਤੀਆ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੱਜ ਡੇਰਾ ਸ਼੍ਰੀ 108 ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਕੇ ਸੂਬੇ ਦੇ ਹਰ ਵਰਗ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਦੇ ਦਰਸ਼ਨ ਕਰਨ ਉਪਰੰਤ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਸੰਤ ਨਿਰੰਜਣ ਦਾਸ ਜੀ, ਜੋ ਕਿ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਮੰਦਰ ਪਬਲਿਕ ਚੈਰੀਟੇਬਲ ਟਰੱਸਟ ਕਾਂਸ਼ੀ ਬਨਾਰਸ ਦੇ ਚੇਅਰਮੈਨ ਵੀ ਹਨ, ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਡੂੰਘੀ ਵਿਚਾਰ-ਚਰਚਾ ਕੀਤੀ ਗਈ।

ਇਹ ਇਤਿਹਾਸਿਕ 650 ਸਾਲਾ ਪੁਰਬ ਟਰੱਸਟ ਵੱਲੋਂ ਵਿਸ਼ਵ ਪੱਧਰ ’ਤੇ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਮੰਦਰ ਸੀਰ-ਗੋਵਰਧਨਪੁਰ ਕਾਂਸ਼ੀ ਬਨਾਰਸ (ਉੱਤਰ ਪ੍ਰਦੇਸ਼) ਵਿਖੇ 20 ਫਰਵਰੀ 2027 ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਕੰਵਰਦੀਪ ਸਿੰਘ ਵੀ ਮੌਜੂਦ ਸਨ। 

ਇਸ ਦੌਰਾਨ ਟਰੱਸਟ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ’ਤੇ ਮਨਾਉਣ ਅਤੇ ਇਸਦੀਆਂ ਤਿਆਰੀਆਂ ਲਈ ਸਰਕਾਰ ਦੇ ਨੁਮਾਇੰਦਿਆਂ, ਸੰਤ ਸਮਾਜ ਅਤੇ ਹੋਰ ਸਮਾਜਿਕ ਸ਼ਖਸੀਅਤਾਂ ਨੂੰ ਸ਼ਾਮਲ ਕਰਕੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤੇ ਜਾਣ ਦੀ ਮੰਗ ਰੱਖੀ ਗਈ, ਤਾਂ ਜੋ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਪੰਜਾਬੀ ਰਿਵਾਇਤ ਅਤੇ ਸ਼ਰਧਾ ਨਾਲ ਮਨਾਇਆ ਜਾ ਸਕੇ। ਚੇਅਰਮੈਨ ਸ. ਗੜ੍ਹੀ ਨੇ ਟਰੱਸਟ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮੰਗ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਉਣਗੇ, ਤਾਂ ਜੋ ਇਸ ਸਬੰਧੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਸਾਨੂੰ ਸਾਰਿਆਂ ਨੂੰ ਮਨੁੱਖਤਾ ਅਤੇ ਬਰਾਬਰਤਾ ਦਾ ਸੰਦੇਸ਼ ਦਿੰਦੀ ਹੈ ਅਤੇ ਸਾਨੂੰ ਗੁਰੂ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ’ਤੇ ਪਹਿਰਾ ਦੇਣਾ ਚਾਹੀਦਾ ਹੈ। ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਵਿਅਕਤੀਗਤ ਤੌਰ ’ਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਮੰਨਣ ਵਾਲੇ ਸੂਬੇ ਦੇ ਹਰੇਕ ਡੇਰੇ ਵਿੱਚ ਜਾਣਗੇ ਅਤੇ ਸਭਨਾਂ ਨੂੰ ਇਕ ਲੜੀ ਵਿੱਚ ਪਿਰੋਦਿਆਂ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਪੂਰੀ ਸ਼ਰਧਾ ਭਾਵਨਾ ਅਤੇ ਮਰਿਆਦਾ ਅਨੁਸਾਰ ਸੁਚੱਜੇ ਢੰਗ ਨਾਲ ਮਨਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਕੀਤੀ ਜਾ ਰਹੀ ਹੈ। ਉਨ੍ਹਾਂ ਟਰੱਸਟ ਨੂੰ ਭਰੋਸਾ ਦਿਵਾਇਆ ਕਿ ਅਧਿਅਨ ਕੇਂਦਰ ਦੀ ਸਥਾਪਨਾ ਸਬੰਧੀ ਕਮਿਸ਼ਨ ਵੱਲੋਂ ਪ੍ਰਸ਼ਾਸਨ ਨਾਲ ਤਾਲਮੇਲ ਕੀਤਾ ਜਾਵੇਗਾ, ਤਾਂ ਜੋ ਇਸ ਸਬੰਧੀ ਕਾਰਵਾਈ ਜਲਦ ਸ਼ੁਰੂ ਕਰਵਾਈ ਜਾ ਸਕੇ। ਉਪਰੰਤ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਨੇ ਸ਼ਰਧਾ ਭਾਵਨਾ ਨਾਲ ਲੰਗਰ ਵੀ ਛਕਿਆ।

ਇਸ ਮੌਕੇ ਆਪ ਆਗੂ ਅਸ਼ੋਕ ਭਾਟੀਆ, ਜ਼ਿਲ੍ਹਾ ਭਲਾਈ ਅਫ਼ਸਰ ਰਣਬੀਰ ਸਿੰਘ, ਸਰਪੰਚ ਚੱਕ ਹਕੀਮ ਵਰੁਣ ਬੰਗੜ, ਸਰਪੰਚ ਅਵਤਾਰ, ਸਰਪੰਚ ਮਹਿੰਦੀਪੁਰ ਸੁਰਜੀਤ ਸਿੰਘ, ਪੰਕਜ ਬੰਗਾ, ਹੈਪੀ ਕੌਲ, ਧਰਮਿੰਦਰ ਭੁੱਲਰਾਈ, ਸੁਰਿੰਦਰ ਰਾਵਲਪਿੰਡੀ, ਸ਼ਿੰਦਰਪਾਲ, ਜੱਸੀ ਕੋਟਰਾਣੀ ਤੋਂ ਇਲਾਵਾ ਵੱਡੀ ਗਿਣਤੀ ਸੰਗਤ ਮੌਜੂਦ ਸੀ।

 

Tags: Jasvir Singh Garhi , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD