Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਰਿੰਦਰ ਕੌਰ ਭਰਾਜ ਨੇ ਨਾਨਕਿਆਣਾ ਚੌਕ ਦੇ ਸੁੰਦਰੀਕਰਨ ਅਤੇ ਖੰਡਾ ਸਾਹਿਬ ਸਥਾਪਤ ਕਰਨ ਦੀ ਕਰਵਾਈ ਸ਼ੁਰੂਆਤ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਪਰਾਲਾ

Narinder Kaur Bharaj, Sangrur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸੰਗਰੂਰ , 16 Nov 2025

Last updated on: Nov 17, 2025, 17:36 IST

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਨਮੁੱਖ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਅਰਦਾਸ ਉਪਰੰਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਨਾਨਕਿਆਣਾ ਚੌਕ ਦੇ ਸੁੰਦਰੀਕਰਨ ਅਤੇ ਖੰਡਾ ਸਾਹਿਬ ਸਥਾਪਤ ਕਰਨ ਦੇ ਕਾਰਜ ਦੀ ਸ਼ੁਰੂਆਤ ਕਰਵਾਈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਸੰਗਰੂਰ ਸ਼ਹਿਰ ਦਾ ਪ੍ਰਸਿੱਧ ਨਾਨਕਿਆਣਾ ਚੌਕ ਜਲਦੀ ਹੀ ਨਵੀਂ ਦਿਖ ਨਾਲ ਸਜਾਇਆ ਜਾਵੇਗਾ। 

ਚੌਕ ਵਿੱਚ ਖੰਡਾ ਸਾਹਿਬ ਦੀ ਸਥਾਪਨਾ, ਇਸ ਦਾ ਕੇਂਦਰੀ ਆਕਰਸ਼ਣ ਹੋਵੇਗੀ, ਜੋ ਸੂਰਬੀਰਤਾ, ਸੇਵਾ ਅਤੇ ਨਿਆਂਇਕ ਪਰੰਪਰਾ ਦਾ ਮਜ਼ਬੂਤ ਪ੍ਰਤੀਕ ਹੋਣ ਦੇ ਨਾਲ-ਨਾਲ ਸੰਗਰੂਰ ਦੀ ਧਾਰਮਿਕ ਸਾਂਝ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਖੰਡਾ ਸਾਹਿਬ ਦੀ ਸਥਾਪਨਾ ਸੂਰਬੀਰਤਾ ਅਤੇ ਤਿਆਗ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਇੱਕ ਮਹੱਤਵਪੂਰਨ ਪਹਿਲ ਹੈ। 

ਚੌਕ ਦੇ ਸੁੰਦਰੀਕਰਨ 'ਚ ਲਗਾਏ ਜਾ ਰਹੇ ਨਵੇਂ ਖੰਡਾ ਸਾਹਿਬ ਸਬੰਧੀ ਸਾਰੇ ਡਿਜ਼ਾਇਨ, ਸਥਾਪਨਾ ਅਤੇ ਲਾਇਟਿੰਗ ਪ੍ਰਬੰਧ ਮਾਹਰਾਂ ਦੀ ਤਰਫੋਂ ਕੀਤੇ ਜਾ ਰਹੇ ਹਨ, ਤਾਂ ਜੋ ਆਉਣ ਵਾਲੇ ਸਾਲਾਂ ਲਈ ਇਹ ਥਾਂ ਸੰਗਰੂਰ ਦੀ ਇਕ ਅਹਿਮ ਪਛਾਣ ਵਜੋਂ ਕਾਇਮ ਰਹੇ। ਹਲਕਾ ਵਿਧਾਇਕ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਭਰ ਵਿੱਚ ਹੋ ਰਹੀਆਂ ਗਤੀਵਿਧੀਆਂ ਦਾ ਮਕਸਦ ਲੋਕਾਂ ਵਿੱਚ ਮਨੁੱਖਤਾ ਦੇ ਉੱਚ ਆਦਰਸ਼ਾਂ ਨੂੰ ਫੈਲਾਉਣਾ ਹੈ। 

ਇਸੇ ਤਰ੍ਹਾਂ, ਸੰਗਰੂਰ ਵਿੱਚ ਵੀ ਵੱਖ-ਵੱਖ ਸਮਾਗਮ ਲਗਾਤਾਰ ਕਰਵਾਏ ਜਾ ਰਹੇ ਹਨ। ਚੌਕ ਦੇ ਸੁੰਦਰੀਕਰਨ ਪ੍ਰੋਜੈਕਟ ਨੂੰ ਮਨੁੱਖੀ ਜਜ਼ਬੇ ਅਤੇ ਸੇਵਾ ਭਾਵ ਨੂੰ ਸਨਮੁੱਖ ਰੱਖਦਿਆਂ ਤਿਆਰ ਕੀਤਾ ਜਾ ਰਿਹਾ ਹੈ। ਸਥਾਨਕ ਨਾਗਰਿਕਾਂ ਨੇ ਵੀ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਰੂਰ ਦੇ ਮੁੱਖ ਪ੍ਰਵੇਸ਼ ਬਿੰਦੂ ਵਜੋਂ ਇਹ ਚੌਕ ਨਵੀਂ ਦਿਖ ਨਾਲ ਸ਼ਹਿਰ ਦੀ ਅਹਿਮੀਅਤ ਵਧਾਏਗਾ।

ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।

 

Tags: Narinder Kaur Bharaj , Sangrur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD