Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਮਾਝੇ ਦੇ ਗਦਰੀਆਂ ਦੀ ਯਾਦ ਵਿਚ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਗੁਰਵਾਲੀ ਵਿੱਚ ਲਾਇਬਰੇਰੀ ਦਾ ਉਦਘਾਟਨ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਸ਼ਹੀਦ ਹੋਏ 6 ਸਾਥੀਆਂ ਦੀ ਯਾਦ ਵਿਚ ਸਮਾਗਮ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 16 Nov 2025

Last updated on: Nov 17, 2025, 18:35 IST

‘ਮਾਝੇ ਦੀ ਧਰਤੀ ਨੇ ਗਦਰ ਲਹਿਰ ਵਿਚ ਵੱਡਾ ਯੋਗਦਾਨ ਪਾਇਆ ਹੈ, ਇੰਨਾਂ ਸ਼ਹੀਦਾਂ ਨੇ ਨਾ ਸਿਰਫ ਅਜ਼ਾਦੀ ਦੀ ਲੜਾਈ ਵਿਚ ਹਿੱਸਾ ਪਾਇਆ ਬਲਕਿ ਅਜ਼ਾਦੀ ਦੇ ਅਰਥ ਵੀ ਦੇਸ਼ ਵਾਸੀਆਂ ਨੂੰ ਸਮਝਾਏ, ਜਿਸ ਨਾਲ ਲੋਕਾਂ ਦਾ ਸਾਥ ਗਦਰੀਆਂ ਨੂੰ ਮਿਲਿਆ, ਜੋ ਕਿ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਬੇਹੱਦ ਜਰੂਰੀ ਸੀ।’  ਉਕਤ ਸਬਦਾਂ ਦਾ ਪ੍ਰਗਟਾਵਾ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸਰਦਾਰ ਕਰਤਾਰ ਸਿੰਘ ਸਰਾਭਾ ਦੇ ਨਾਲ ਸ਼ਹੀਦ ਹੋਏ 6 ਗਦਰੀ, ਜਿੰਨਾ ਵਿਚੋਂ 3 ਗੁਰਵਾਲੀ ਪਿੰਡ ਅਤੇ ਇਕ ਸੁਰ ਸਿੰਘ ਪਿੰਡ ਤੋਂ ਸੀ, ਦੀ ਯਾਦ ਵਿਚ ਗੁਰਵਾਲੀ ਵਿਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਕੀਤਾ। 

ਇਸ ਮੌਕੇ ਉਹਨਾਂ ਨੇ ਹਲਕਾ ਵਿਧਾਇਕ ਸ ਜਸਵਿੰਦਰ ਸਿਮਰਨ ਦਾਸ ਨਾਲ ਸਾਂਝੇ ਤੌਰ ਤੇ ਸ਼ਹੀਦਾਂ ਦੀ ਯਾਦ ਵਿੱਚ ਸਕੂਲ ਵਿਖੇ ਬਣਾਈ ਲਾਈਬਰੇਰੀ ਦਾ ਉਦਘਾਟਨ ਕੀਤਾ। ਸ ਧਾਲੀਵਾਲ ਨੇ ਕਿਹਾ ਕਿ ਸ. ਸਰਾਭਾ ਦੀ ਯਾਦ ਵਿਚ ਤਾਂ ਹਰ ਸਾਲ ਅਸੀਂ ਸਮਾਗਮ ਕਰ ਲੈਂਦੇ ਹਾਂ, ਪਰ ਉਨਾਂ ਨਾਲ ਸ਼ਹੀਦ ਹੋਏ ਸ. ਬਖਸ਼ੀਸ ਸਿੰਘ, ਸ. ਸੁਰੈਣ ਸਿੰਘ ਵੱਡਾ ਤੇ ਸੁਰੈਣ ਸਿੰਘ ਛੋਟਾ (ਤਿੰਨੇ ਗੁਰਵਾਲੀ ਪਿੰਡ ਤੋਂ), ਸ ਜਗਤ ਸਿੰਘ ਪਿੰਡ ਸੁਰਸਿੰਘ, ਸ. ਹਰਨਾਮ ਸਿੰਘ ਸਿਆਲਕੋਟ ਤੋਂ ਅਤੇ ਵਿਸ਼ਨੂੰ ਗਣੇਸ਼ ਪਿੰਗਲੇ ਮਹਾਂਰਾਸ਼ਟਰ ਤੋਂ ਨੂੰ ਕਦੇ ਯਾਦ ਹੀ ਨਹੀਂ ਸੀ ਕੀਤਾ, ਸੋ ਹੁਣ ਇੰਨਾ ਸ਼ਹੀਦਾਂ ਨੂੰ ਯਾਦ ਕਰਕੇ ਮੈਨੂੰ ਬਹੁਤ ਚੰਗਾ ਲੱਗਾ ਹੈ। 

ਉਨਾਂ ਕਿਹਾ ਕਿ ਅਜ਼ਾਦੀ ਸੰਘਰਸ਼ ਵਿਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਦੀ ਯਾਦ ਵਿਚ ਉਨਾਂ ਦੇ ਪਿੰਡਾਂ ਦਾ ਵਿਕਾਸ ਕਰਵਾਇਆ ਜਾਵੇਗਾ। ਦੱਸਣ ਯੋਗ ਹੈ ਕਿ ਕੈਬਨਿਟ ਮੰਤਰੀ ਹੁੰਦਿਆਂ ਉਨਾਂ ਗੁਰੂਵਾਲੀ ਪਿੰਡ ਨੂੰ ਆਪਣੇ ਅਖਿਤਾਰੀ ਫੰਡ ਵਿਚੋਂ 10  ਲੱਖ ਰੁਪਏ ਦਿੱਤੇ ਸਨ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣਾ ਲੋਚਦੇ ਹਨ ਅਤੇ ਇਹ ਤਾਂ ਹੀ ਸੰਭਵ ਹੋਵੇਗਾ ਜੇਕਰ ਸਾਡੇ ਸਾਰਿਆਂ ਵਿਚ ਕੌਮੀਅਤ ਜਾਗੇ। 

ਉਨਾਂ ਕਿਹਾ ਕਿ ਅਜ਼ਾਦੀ ਘੁਲਾਟੀਆਂ ਦੀ ਸੋਚ ਨੂੰ ਜਿੰਦਾ ਰੱਖਕੇ ਅਜਿਹਾ ਸੰਭਵ ਹੈ ਅਤੇ ਅਸੀਂ ਉਸ ਜੋਤ ਨੂੰ ਜਗਾਉਣ ਲਈ ਹਰ ਹੀਲਾ ਵਰਤਾਂਗੇ। ਇਸ ਮੌਕੇ  ਸੰਬੋਧਨ ਕਰਦੇ ਵਿਧਾਇਕ ਸ ਜਸਵਿੰਦਰ ਸਿੰਘ ਰਮਦਾਸ  ਨੇ ਕਿਹਾ ਕਿ ਪੰਜਾਬ ਨੇ ਸਭ ਤੋ ਪਹਿਲਾਂ ਅੰਗਰੇਜ਼ਾਂ ਵਿਰੁੱਧ ਸੰਘਰਸ਼ ਵਿੱਢਿਆ ਅਤੇ ਇਤਹਾਸ ਗਵਾਹੀ ਭਰਦਾ ਹੈ ਕਿ ਸੰਨ 1840 ਤੋਂ ਪੰਜਾਬੀ ਅੰਗਰੇਜ਼ਾਂ ਨਾਲ ਲੋਹਾ ਲੈਣ ਲੱਗ ਪਏ ਸਨ ਅਤੇ ਇਸ ਸਦਕਾ ਹੀ ਇਹ ਜਾਗ ਸਾਰੇ ਦੇਸ਼ ਵਿਚ ਲੱਗੀ। 

ਉਨਾਂ ਕਿਹਾ ਕਿ ਪੰਜਾਬੀ ਅਣਖੀ ਯੋਧਿਆਂ ਦੀ ਧਰਤੀ ਹੈ ਅਤੇ ਸਾਰੇ ਦੇਸ਼ ਨੂੰ ਪੰਜਾਬ ਉਤੇ ਮਾਣ ਵੀ ਹੈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵਿਚੋਂ ਅਰਸ਼ਦੀਪ ਸਿੰਘ, ਗੁਰਭਜਨ ਸਿੰਘ, ਸਰਦੂਲ ਸਿੰਘ, ਸਰਪੰਚ ਰਾਮ ਸਿੰਘ, ਪ੍ਰਿੰਸੀਪਲ ਜੀਤ ਕੌਰ ਵੀ ਹਾਜ਼ਰ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD