Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਪੰਜਾਬ ਸਰਕਾਰ ਡਰੇਨਾਂ ਅਤੇ ਚਿੱਟੀ ਵੇਈਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਚਨਬੱਧ : ਸੰਤ ਬਲਬੀਰ ਸਿੰਘ ਸੀਚੇਵਾਲ

ਰਾਜ ਸਭਾ ਮੈਂਬਰ ਨੇ ਕਾਲਾ ਸੰਘਿਆ ਡਰੇਨ, ਜਮਸ਼ੇਰ ਡਰੇਨ ਤੇ ਚਿੱਟੀ ਵੇਈਂ ’ਚ ਗੰਦੇ ਪਾਣੀ ਦੀ ਨਿਕਾਸੀ ਰੋਕਣ ਲਈ ਸਖ਼ਤ ਹਦਾਇਤਾਂ ਕੀਤੀਆਂ ਜਾਰੀ

Sant Balbir Singh Seechewal, AAP, Aam Aadmi Party, Aam Aadmi Party Punjab, AAP Punjab, Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar, Sandeep Rishi

Web Admin

Web Admin

5 Dariya News

ਜਲੰਧਰ , 17 Nov 2025

Last updated on: Nov 18, 2025, 15:59 IST

ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਡਰੇਨਾਂ ਅਤੇ ਚਿੱਟੀ ਵੇਈਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਾਲਾ ਸੰਘਿਆ ਤੇ ਜਮਸ਼ੇਰ ਡਰੇਨ ਅਤੇ ਚਿੱਟੀ ਵੇਈਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਜ ਸਭਾ ਮੈਂਬਰ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਕਮਿਸ਼ਨਰ ਨਗਰ ਨਿਗਮ ਜਲੰਧਰ ਸੰਦੀਪ ਰਿਸ਼ੀ ਸਮੇਤ ਡਰੇਨਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਸ਼ਹਿਰ ਵਿੱਚ ਐਸ.ਟੀ.ਪੀਜ਼ ਦੀ ਕਾਰਗੁਜ਼ਾਰੀ ਦੀ ਸਮੀਖਿਆ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦੇ ਸੌ ਫੀਸਦੀ ਸੰਚਾਲਨ ’ਤੇ ਜ਼ੋਰ ਦਿੱਤਾ। 

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੀਵਰੇਜ ਟ੍ਰੀਟਮੈਂਟ ਪਲਾਂਟਾ ਦੇ ਸੰਚਾਲਨ ’ਤੇ ਨੇੜਿਓਂ ਨਜ਼ਰ ਰੱਖਣ ਲਈ ਨਿਯਮਿਤ ਚੈਕਿੰਗ ਯਕੀਨੀ ਬਣਾਈ ਜਾਵੇ ਅਤੇ ਟ੍ਰੀਟਮੈਂਟ ਪਲਾਂਟ ਨਾ ਚੱਲਣ ’ਤੇ ਸਬੰਧਤ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਉਨ੍ਹਾਂ ਡਰੇਨਾਂ ਵਿੱਚ ਸੀਵਰੇਜ ਵੇਸਟ ਦੇ ਸਿੱਧੇ ਪ੍ਰਵਾਹ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਨਿਗਰਾਨ ਕਮੇਟੀਆਂ ਦਾ ਗਠਨ ਕਰਨ ਦੇ ਨਿਰਦੇਸ਼ ਵੀ ਦਿੱਤੇ। 

ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਬਾਈਪਾਸ ਬੰਦ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਡਰੇਨ ਵਿੱਚ ਸਿਰਫ਼ ਸੋਧਿਆ ਪਾਣੀ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ। ਕਾਲਾ ਸੰਘਿਆ ਡਰੇਨ ਵਿੱਚ ਪਾਣੀ ਛੱਡਣ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਸੰਤ ਸੀਚੇਵਾਲ ਨੇ ਡਰੇਨੇਜ਼ ਵਿਭਾਗ ਅਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਡਰੇਨ ਦਾ ਸਾਂਝੇ ਤੌਰ ’ਤੇ ਦੌਰਾ ਕਰਨ ਲਈ ਕਿਹਾ ਤਾਂ ਜੋ ਇਸ ਵਿੱਚ ਆ ਰਹੀ ਤਕਨੀਕੀ ਰੁਕਾਵਟ ਨੂੰ ਜਲਦ ਤੋਂ ਜਲਦ ਦੂਰ ਕਰਕੇ 100 ਕਿਊਸਿਕ ਪਾਣੀ ਛੱਡਣ ਦਾ ਰਾਹ ਪੱਧਰਾ ਕੀਤਾ ਜਾ ਸਕੇ। 

ਉਨ੍ਹਾਂ ਦੱਸਿਆ ਕਿ ਡਰੇਨ ਵਿੱਚ ਪੱਥਰ ਲੱਗਣ ਦੇ ਨਾਲ-ਨਾਲ ਪਾਣੀ ਛੱਡਣ ਲਈ ਚੈਨਲ ਦੇ ਨਿਰਮਾਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਰਾਜ ਸਭਾ ਮੈਂਬਰ ਨੇ ਬਸਤੀ ਪੀਰਦਾਦ ਦੇ ਸੀਵਰੇਜ ਟ੍ਰੀਟਮੈਂਟ ਪਲਾਂਟ ਤੋਂ ਖੇਤੀ ਲਈ ਸੋਧਿਆ ਪਾਣੀ ਸਪਲਾਈ ਕਰਨ ਦੇ ਪ੍ਰਾਜੈਕਟ ਦਾ ਵੀ ਜਾਇਜ਼ਾ ਲਿਆ। ਅਧਿਕਾਰੀਆਂ ਨੇ ਜਾਣੂ ਕਰਵਾਇਆ ਕਿ ਇਸ ਸਬੰਧੀ ਪਾਈ ਗਈ ਪਾਈਪਲਾਈਨ ਦੀ ਟੈਸਟਿੰਗ ਦਾ ਕੰਮ ਚੱਲ ਰਿਹਾ ਹੈ। 

ਸੰਤ ਸੀਚੇਵਾਲ ਨੇ ਅਧਿਕਾਰੀਆਂ ਨੂੰ ਟੈਸਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਂਦਿਆਂ ਇਸ ਨੂੰ 15 ਦਿਨਾਂ ਵਿੱਚ ਮੁਕੰਮਲ ਕਰਕੇ ਖੇਤਾਂ ਤੱਕ ਸੋਧਿਆ ਪਾਣੀ ਪੁੱਜਦਾ ਕਰਨ ਦੀਆਂ ਹਦਾਇਤਾਂ ਕੀਤੀਆਂ। ਰਾਜ ਸਭਾ ਮੈਂਬਰ ਨੇ ਮੀਟਿੰਗ ਦੌਰਾਨ ਵਰਿਆਣਾ ਬਾਇਓ ਰੈਮੇਡੀਏਸ਼ਨ ਪ੍ਰਾਜੈਕਟ ਦੀ ਪ੍ਰਗਤੀ ਅਤੇ ਜਮਸ਼ੇਰ ਵਿਖੇ ਬਾਇਓ ਗੈਸ ਪਲਾਂਟ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ। 

ਉਨ੍ਹਾਂ ਨਗਰ ਨਿਗਮ ਜਲੰਧਰ ਨੂੰ ਕਿਹਾ ਕਿ ਦਿਸ਼ਾ-ਨਿਰਦੇਸ਼ ਅਨੁਸਾਰ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ । ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਜਮਸ਼ੇਰ ਅਤੇ ਬੰਬੀਆਂ ਵਾਲਾ ਸਥਿਤ ਟ੍ਰੀਟਮੈਂਟ ਪਲਾਂਟਾ ਦਾ ਸੋਧਿਆ ਪਾਣੀ ਵੀ ਖੇਤੀ ਲਈ ਸਪਲਾਈ ਕਰਨ ਲਈ ਸੰਭਾਵਨਾਵਾਂ ਤਲਾਸ਼ਣ ਦੇ ਨਿਰਦੇਸ਼ ਦਿੱਤੇ।

ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਸੰਦੀਪ ਰਿਸ਼ੀ, ਆਪ ਆਗੂ ਰਾਜਵਿੰਦਰ ਕੌਰ ਥਿਆੜਾ ਅਤੇ ਹੋਰ ਅਧਿਕਾਰੀਆਂ ਨਾਲ ਫੋਲੜੀਵਾਲ ਅਤੇ ਜਮਸ਼ੇਰ ਸਥਿਤ ਟ੍ਰੀਟਮੈਂਟ ਪਲਾਂਟਾ ਦਾ ਦੌਰਾ ਕਰਦਿਆਂ ਇਨ੍ਹਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਮੌਕੇ ’ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਪੁਲਿਸ ਨਰੇਸ਼ ਡੋਗਰਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Sant Balbir Singh Seechewal , AAP , Aam Aadmi Party , Aam Aadmi Party Punjab , AAP Punjab , Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar , Sandeep Rishi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD