Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਯੁਵਕ ਮੇਲਾ ਸੱਭਿਆਚਾਰਕ ਰੰਗ ਬਿਖੇਰਦਾ ਸੰਪੰਨ ਹੋਇਆ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab Agricultural University, PAU

Web Admin

Web Admin

5 Dariya News

ਲੁਧਿਆਣਾ , 17 Nov 2025

Last updated on: Nov 18, 2025, 16:15 IST

ਪੀ ਏ ਯੂ ਵਿਚ ਬੀਤੇ ਦਿਨਾਂ ਤੋਂ ਜਾਰੀ ਯੁਵਕ ਮੇਲਾ ਅੱਜ ਅਭੁੱਲ ਯਾਦਾਂ ਸਿਰਜਦਾ ਆਪਣੇ ਸਿਖਰ ਤੇ ਪੁੱਜ ਗਿਆ| ਅੱਜ ਇਸ ਮੇਲੇ ਦੇ ਆਖਰੀ ਦਿਨ ਕਲਾਤਮਕ ਤੇ ਲੋਕ ਨਾਚਾਂ ਦਾ ਭਰਪੂਰ ਪ੍ਰਦਰਸਨ ਦੇਖਣ ਨੂੰ ਮਿਲਿਆ। ਗਿੱਧੇ ਤੇ ਭੰਗੜੇ ਦੀਆਂ ਪੇਸਕਾਰੀਆਂ ਨੇ ਪੂਰੇ ਕੈਂਪਸ ਨੂੰ ਲੋਕ ਰੰਗ ਵਿਚ ਰੰਗ ਦਿੱਤਾ| ਅੱਜ ਦੇ ਇਸ ਦਿਨ ਦੇ ਮੁੱਖ ਮਹਿਮਾਨ ਪੰਜਾਬ ਦੇ ਵਿੱਤ ਅਤੇ ਯੋਜਨਾਬੰਦੀ ਬਾਰੇ ਮੰਤਰੀ ਸ. ਹਰਪਾਲ ਸਿੰਘ ਚੀਮਾ ਸਨ| ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ।

ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣ ਵਾਲੇ ਮਹਿਮਾਨਾਂ ਵਿਚ ਯੂਨੀਵਰਸਿਟੀ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਅਸ਼ੋਕ ਕੁਮਾਰ, ਆਈ ਸੀ ਏ ਆਰ ਦੇ ਖੇਤੀ ਪਸਾਰ ਬਾਰੇ ਸਾਬਕਾ ਉਪ ਨਿਰਦੇਸ਼ਕ ਜਨਰਲ ਡਾ. ਰਾਮਚੰਦ, ਬੈਂਕ ਆਫ ਬੜੌਦਾ ਦੇ ਜਨਰਲ ਮੈਨੇਜਰ ਸ. ਹਰਦੀਪ ਸਿੰਘ,  ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਤਿੰਦਰਪਾਲ ਸਿੰਘ, ਉੱਘੇ ਫਿਲਮ ਅਦਾਕਾਰ ਸ਼੍ਰੀਮਤੀ ਗੁਰਪ੍ਰੀਤ ਕੌਰ ਭੰਗੂ ਅਤੇ ਸ਼ਵਿੰਦਰ ਮਾਹਲ ਅਤੇ ਉੱਘੇ ਗਾਇਕ ਹਰਦੀਪ ਗਿੱਲ, ਲੁਧਿਆਣਾ ਨਗਰ ਨਿਗਮ ਦੇ ਉਪ ਕਮਿਸ਼ਨਰ ਸ. ਜਸਦੇਵ ਸਿੰਘ ਸੇਖੋਂ ਤੋਂ ਇਲਾਵਾ ਆਪਣੇ ਖੇਤਰ ਦੀਆਂ ਉੱਘੀਆਂ ਹਸਤੀਆਂ ਅਤੇ ਪੀ.ਏ.ਯੂ. ਦੇ ਰਜਿਸਟਰਾਰ ਡਾ. ਰਿਸ਼ੀਪਾਲ ਸਿੰਘ ਆਈ ਏ ਐੱਸ ਅਤੇ ਉੱਚ ਅਧਿਕਾਰੀ, ਅਧਿਆਪਕ ਅਤੇ ਵਿਦਿਆਰਥੀ ਭਾਰੀ ਸ਼ਮੂਲੀਅਤ ਦਾ ਗਵਾਹ ਬਣਨ ਲਈ ਮੌਜੂਦ ਸਨ।

ਵਿੱਤ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਸੰਬੋਧਨ ਵਿਚ ਪੀ ਏ ਯੂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਰੰਗ ਅਤੇ ਵਿਰਾਸਤ ਨੂੰ ਸੰਭਾਲ ਕੇ ਰੱਖਣ ਲਈ ਉਨ੍ਹਾਂ ਦੀ ਸਲਾਘਾ ਕੀਤੀ| ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਨੇ ਦੇਸ ਲਈ ਭਰਪੂਰ ਅਨਾਜ ਹੀ ਪੈਦਾ ਨਹੀਂ ਕੀਤਾ ਬਲਕਿ ਪੰਜਾਬ ਨੂੰ ਬੜੇ ਉੱਚੇ ਕੱਦ ਦੇ ਕਲਾਕਾਰ ਵੀ ਦਿੱਤੇ ਹਨ| ਸ਼੍ਰੀ ਹਰਪਾਲ ਚੀਮਾ ਨੇ ਅਜੋਕੇ ਦੌਰ ਵਿਚ ਵਿਦਿਆਰਥੀਆਂ ਵਿਚ ਕਲਾਤਮਕ ਅਤੇ ਅਕਾਦਮਿਕ ਰੁਚੀਆਂ ਦਾ ਸੁਮੇਲ ਹੋਣ ਨੂੰ ਜ਼ਰੂਰੀ ਦੱਸਦਿਆਂ ਮਨੁੱਖ ਦੇ ਸਰਬਪੱਖੀ ਵਿਕਾਸ ਲਈ ਉਸਦਾ ਇਨ੍ਹਾਂ ਗਤੀਵਿਧੀਆਂ ਵਿਚ ਹਿੱਸਾ ਲੈਣਾ ਲਾਜ਼ਮੀ ਕਰਾਰ ਦਿੱਤਾ।

ਵਿੱਤ ਮੰਤਰੀ ਨੇ ਕਿਹਾ ਕਿ ਜਿੱਤ ਹਾਰ ਦੀ ਭਾਵਨਾ ਵੀ ਸਖਸੀ ਵਿਕਾਸ ਨੂੰ ਹੁਲਾਰਾ ਦੇਣ ਤਕ ਰਹਿਣੀ ਚਾਹੀਦੀ ਹੈ ਨਾ ਕਿ ਇਸਨੂੰ ਨਿੱਜੀ ਹਉਮੈ ਦਾ ਕੋਈ ਮਸਲਾ ਬਣਾਇਆ ਜਾਵੇ। ਉਨ੍ਹਾਂ ਤਸੱਲੀ ਪ੍ਰਗਟ ਕੀਤੀ ਕਿ ਅੱਜ ਦੇ ਵਿਦਿਆਰਥੀ ਆਪਣੇ ਵਿਰਸੇ ਬਾਰੇ ਜਾਗਰੂਕ ਹਨ| ਉਹਨਾਂ ਨੇ ਪੰਜਾਬੀ ਭਾਸ਼ਾ, ਵਿਰਸੇ ਅਤੇ ਕਲਾਵਾਂ ਦੀ ਸੰਭਾਲ ਨੂੰ ਅੱਜ ਦੇ ਸ਼ੋਸ਼ਲ ਮੀਡੀਆ ਯੁੱਗ ਵਿਚ ਸੰਭਾਲਣ ਲਈ ਪੀ.ਏ.ਯੂ. ਦੇ ਯੁਵਕ ਮੇਲੇ ਦੀ ਪ੍ਰਸ਼ੰਸ਼ਾ ਕੀਤੀ।

ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਆਪਣੇ ਭਾਸਣ ਵਿਚ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ| ਉਨ੍ਹਾਂ ਕਿਹਾ ਕਿ ਵਿਰਸੇ ਤੇ ਵਾਤਾਵਰਨ ਦੀ ਸੰਭਾਲ ਅੱਜ ਦੇ ਸਭ ਤੋਂ ਉਭਰਵੇਂ ਮੁੱਦੇ ਹਨ। ਡਾ ਗੋਸਲ ਨੇ ਲੋਕ ਕਲਾਵਾਂ ਨਾਲ ਜੁੜਨ ਵਾਲੇ ਕਲਾਕਾਰਾਂ ਨੂੰ ਕਿਸੇ ਕੌਮ ਦਾ ਅਨਮੋਲ ਸਰਮਾਇਆ ਕਿਹਾ ਤੇ ਆਸ ਪ੍ਰਗਟ ਕੀਤੀ ਕਿ ਪੀ.ਏ.ਯੂ. ਦੇ ਵਿਦਿਆਰਥੀ ਇਸ ਖੇਤਰ ਵਿਚ ਪ੍ਰਾਪਤੀਆਂ ਕਰਦੇ ਰਹਿਣਗੇ। 

ਉਨ੍ਹਾਂ ਕਿਹਾ ਕਿ ਜਿਸ ਅਨੁਸਾਸਨ ਨਾਲ ਇਹ ਮੇਲਾ ਨੇਪਰੇ ਚੜ੍ਹਿਆ ਹੈ ਉਸ ਲਈ ਭਾਗ ਲੈਣ ਵਾਲਿਆਂ ਅਤੇ ਦਰਸਕਾਂ ਦੀ ਤਾਰੀਫ ਕੀਤੀ ਜਾਣੀ ਬਣਦੀ ਹੈ। ਨਿਰਦੇਸਕ ਵਿਦਿਆਰਥੀ ਭਲਾਈ ਡਾ ਨਿਰਮਲ ਜੌੜਾ ਨੇ ਨੂੰ ਵਿਚ ਧੰਨਵਾਦ ਕਰਦਿਆਂ ਇਸ ਯੁਵਕ ਮੇਲੇ ਦੀ ਸਫਲਤਾ ਲਈ ਨਾਲ ਜੁੜੇ ਸਾਰੇ ਅਧਿਆਪਨ, ਗੈਰ ਅਧਿਆਪਨ ਅਮਲੇ ਅਤੇ ਵਿਦਿਆਰਥੀਆਂ ਦੇ ਨਾਲ ਮਹਿਮਾਨਾਂ ਅਤੇ ਜੱਜਮੈਂਟ ਨਾਲ ਜੁੜੇ ਮਾਹਿਰਾਂ ਦਾ ਧੰਨਵਾਦ ਕੀਤਾ।

ਸਮਾਰੋਹ ਦਾ ਸੰਚਾਲਨ ਡਾ. ਵਿਸ਼ਾਲ ਬੈਕਟਰ, ਡਾ. ਸੁਮੇਧਾ ਭੰਡਾਰੀ, ਡਾ. ਦਿਵਿਆ ਉਤਰੇਜਾ ਅਤੇ ਡਾ. ਬਿਕਰਮਜੀਤ ਸਿੰਘ ਨੇ ਕੀਤਾ। ਅੱਜ ਹੋਏ ਮੁਕਾਬਲਿਆਂ ਦੇ ਨਤੀਜਿਆਂ ਵਿਚ ਕਮਿਊਨਟੀ ਸਾਇੰਸ ਕਾਲਜ ਨੇ ਸੱਭਿਆਚਾਰਕ ਪ੍ਰਸ਼ਨੋਤਰੀ ਵਿਚ ਪਹਿਲਾ ਸਥਾਨ ਹਾਸਲ ਕੀਤਾ।  ਦੂਜੇ ਸਥਾਨ ਤੇ ਖੇਤੀਬਾੜੀ ਕਾਲਜ ਅਤੇ ਖੇਤੀ ਇੰਜਨੀਅਰਿੰਗ ਕਾਲਜ ਦੀਆਂ ਟੀਮਾਂ ਰਹੀਆਂ।ਤੀਸਰਾ ਸਥਾਨ ਬੇਸਿਕ ਸਾਇੰਸਜ਼ ਕਾਲਜ ਦੀ ਟੀਮ ਨੂੰ ਮਿਲਿਆ।

ਮਮਿੱਕਰੀ ਵਿਚ ਕਮਿਊਨਟੀ ਸਾਇੰਸ ਦੇ ਦਿਵਿਆਂਸ਼ ਪਹਿਲੇ ਸਥਾਨ ਤੇ ਰਹੇ, ਬੱਲੋਵਾਲ ਸੌਂਖੜੀ ਖੇਤੀਬਾੜੀ ਕਾਲਜ ਦੀ ਕੁਨਿਕਾ ਨੇ ਦੂਸਰਾ ਅਤੇ ਖੇਤੀਬਾੜੀ ਕਾਲਜ ਲੁਧਿਆਣਾ ਦੇ ਪਵਨਪ੍ਰੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕਿੱਟ ਦੇ ਮੁਕਾਬਲੇ ਵਿਚ ਲੁਧਿਆਣਾ ਦੇ ਖੇਤੀਬਾੜੀ ਕਾਲਜ ਸਿਖਰ ਤੇ ਰਿਹਾ। ਬਾਗਬਾਨੀ ਕਾਲਜ ਅਤੇ ਬੇਸਿਕ ਸਾਇੰਸਜ਼ ਕਾਲਜ ਕ੍ਰਮਵਾਰ ਦੂਸਰੇ, ਤੀਸਰੇ ਸਥਾਨ ਤੇ ਰਹੇ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Agricultural University , PAU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD