Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ 20 ਨਵੰਬਰ ਨੂੰ ਫਰੀਦਕੋਟ ਤੋਂ ਚੱਲ ਕੇ ਫ਼ਿਰੋਜ਼ਪੁਰ ਪਹੁੰਚੇਗਾ

ਡਿਪਟੀ ਕਮਿਸ਼ਨਰ ਨੇ ਨਗਰ ਕੀਰਤਨ ਦੇ ਸਵਾਗਤ, ਰੂਟ ਪਲਾਨ, ਰਵਾਨਗੀ ਆਦਿ ਸਾਰੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 17 Nov 2025

Last updated on: Nov 19, 2025, 10:36 IST

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਸਮਰਪਿਤ ਮਾਲਵਾ ਜੋਨ ਦਾ ਅਲੋਕਿਕ ਨਗਰ ਕੀਰਤਨ 20 ਨਵੰਬਰ ਨੂੰ ਕਿਲ੍ਹਾ ਮੁਬਾਰਕ ਫ਼ਰੀਦਕੋਟ ਵਿੱਚ ਸਥਿਤ ਬਾਬਾ ਫਰੀਦ ਜੀ ਦੇ ਤਪ ਅਸਥਾਨ ਤੋਂ ਸ਼ੁਰੂ ਹੋ ਕੇ ਫ਼ਿਰੋਜ਼ਪੁਰ ਪਹੁੰਚੇਗਾ ਅਤੇ ਅੱਗੇ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਨਗਰ ਕੀਰਤਨ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਦਿੱਤੀ। 

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਸੀਂ ਬਹੁਤ ਹੀ ਭਾਗਾਂ ਵਾਲੇ ਹਾਂ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਦਾ ਸੁਭਾਗ ਪ੍ਰਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਫਿਰੋਜ਼ਪੁਰ ਵਿਖੇ ਨੌਵੇਂ ਗੁਰੂ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਵੀ ਸਫ਼ਲਤਾ ਪੂਰਵਕ ਕਰਵਾਇਆ ਗਿਆ ਸੀ। 

ਉਨ੍ਹਾਂ ਸਮੁੱਚੇ ਜ਼ਿਲ੍ਹੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 20 ਨਵੰਬਰ ਨੂੰ ਇਸ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਜੋ ਕਿ ਗੋਲੇ ਵਾਲਾ ਤੋਂ ਸ਼੍ਰੀ ਗੁਰੂ ਗਰੰਥ ਸਾਹਿਬ ਨਾਲ ਸੁਸ਼ੋਭਿਤ ਪਾਲਕੀ ਸਾਹਿਬ ਨਾਲ ਫ਼ਰੀਦਕੋਟ ਤੋਂ ਫ਼ਿਰੋਜ਼ਪੁਰ ਵਿੱਚ ਦਾਖਲ਼ ਹੋਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਤ, ਮਹਾਂਪੁਰਖ ਤੇ ਸੰਗਤਾਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਨਗਰ ਕੀਰਤਨ ਵਿੱਚ ਸਾਰੇ ਰਸਤੇ ਵਿੱਚ ਗੁਰੂ ਸਾਹਿਬ ਦੀ ਪਾਲਕੀ 'ਤੇ ਫੁੱਲਾਂ ਦੀ ਵਰਖਾ ਹੋਵੇਗੀ, ਸੰਗਤਾਂ ਗੁਰੂ ਦਾ ਜਾਪ ਕਰਨਗੀਆਂ ਤੇ ਲੰਗਰ ਲਗਾਏ ਜਾਣਗੇ। 

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਨਗਰ ਕੀਰਤਨ ਸਬੰਧੀ ਮਰਿਆਦਾ ਤੇ ਸਫਾਈ ਆਦਿ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤੇ ਹਰ ਤਰ੍ਹਾਂ ਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰ ਲਈਆਂ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਗਰ ਕੀਰਤਨ ਸਬੰਧੀ ਸਾਰੀਆਂ ਤਿਆਰੀਆਂ ਪਹਿਲਾਂ ਤੋਂ ਹੀ ਮੁਕੰਮਲ ਕਰ ਲਈਆਂ ਜਾਣ। ਉਨ੍ਹਾਂ ਕਿਹਾ ਕਿ ਇਸ ਮੌਕੇ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ ਸਮੇਤ ਬੈਂਡ ਨਗਰ ਕੀਰਤਨ ਦਾ ਸਵਾਗਤ ਕਰਨਗੇ। 

ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਮਿਤੀ 20 ਨਵੰਬਰ ਨੂੰ ਸਵੇਰੇ ਕਿਲ੍ਹਾ ਮੁਬਾਰਕ ਵਿੱਚ ਸਥਿਤ ਬਾਬਾ ਫਰੀਦ ਜੀ ਦੇ ਤਪ ਅਸਥਾਨ ਤੋਂ ਸ਼ੁਰੂ ਹੋਵੇਗਾ ਅਤੇ ਗੋਲੇਵਾਲਾ ਤੋਂ ਹੁੰਦਾ ਹੋਇਆ ਫਿਰੋਜ਼ਪੁਰ ਵਿਖੇ ਦਾਖਲ ਹੋਵੇਗਾ। ਇਹ ਨਗਰ ਕੀਰਤਨ ਫਿਰੋਜ਼ਪੁਰ ਛਾਉਣੀ-ਸ਼ੇਰ ਸ਼ਾਹ ਵਲੀ ਚੌਂਕ- ਭਾਸਕਰ ਚੌਕ - ਗੁਰਦੁਆਰਾ ਸਾਰਾਗੜ੍ਹੀ ਸਾਹਿਬ - ਸ਼ਹੀਦ ਊਧਮ ਸਿੰਘ ਚੌਂਕ- ਮੱਲਵਾਲ ਰੋਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਾਜ਼ੀਦਪੁਰ ਵਿਖੇ ਪਹੁੰਚੇਗਾ। 

ਉਨ੍ਹਾਂ ਕਿਹਾ ਕਿ ਇਸ ਉਪਰੰਤ ਇਹ ਨਗਰ ਕੀਰਤਨ ਫਿਰੋਜਪੁਰ ਤੋਂ ਮੋਗਾ, ਜਗਰਾਓ, ਲੁਧਿਆਣਾ, ਖੰਨਾ, ਸਰਹਿੰਦ, ਸ੍ਰੀ ਫਤਿਹਗੜ੍ਹ ਸਾਹਿਬ, ਮੋਰਿੰਡਾ, ਸ੍ਰੀ ਚਮਕੌਰ ਸਾਹਿਬ, ਰੂਪਨਗਰ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਉਨ੍ਹਾਂ ਨਗਰ ਕੌਂਸਲ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਗਰ ਕੀਰਤਨ ਦੇ ਗੁਜ਼ਰਨ ਉਪਰੰਤ ਵੀ ਸਾਫ ਸਫਾਈ ਯਕੀਨੀ ਬਣਾਈ ਜਾਵੇ। 

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿ) ਨਿਧੀ ਕੁਮੁਦ ਬੰਬਾਹ, ਐਸ.ਡੀ.ਐਮ. ਫਿਰੋਜ਼ਪੁਰ ਗੁਰਦੇਵ ਸਿੰਘ ਧੰਮ, ਡੀਐਸਪੀ ਸੁਖਵਿੰਦਰ ਸਿੰਘ, ਸ਼੍ਰੀਮਤੀ ਲਿੰਦਿਆ ਆਈ.ਏ.ਐਸ. (ਅੰਡਰ ਟ੍ਰੇਨਿੰਗ), ਤਹਿਸੀਲਦਾਰ ਫਿਰੋਜ਼ਪੁਰ ਹਰਮਿੰਦਰ ਸਿੰਘ, ਜ਼ਿਲਾ ਸਿੱਖਿਆ ਅਫ਼ਸਰ (ਐ.ਸਿੱ.) ਸੁਨੀਤਾ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD