Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਅਮਿਤ ਸ਼ਾਹ ਦੀ ਪ੍ਰਧਾਨਗੀ ਵਿੱਚ ਸੁਰਜਕੁੰਡ, ਫਰੀਦਾਬਾਦ ਵਿੱਚ ਹੋਈ ਉਤਰੀ ਖੇਤਰੀ ਕੌਂਸਲ ਦੀ 32ਵੀਂ ਮੀਟਿੰਗ

ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼, ਰਾਜਸਥਾਨ ਸਮੇਤ ਦਿੱਲੀ, ਜੰਮੂ ਅਤੇ ਕਸ਼ਮੀਰ, ਲੱਦਾਖ ਦੇ ਉਪ-ਰਾਜਪਾਲ ਅਤੇ ਮੁੱਖ ਮੰਤਰੀ ਅਤੇ ਚੰਡੀਗੜ੍ਹ ਪ੍ਰਸ਼ਾਸਕ ਨੇ ਲਿਆ ਹਿੱਸਾ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, Amit Shah, Union Home Minister, Minister of Cooperation, Bhajan Lal Sharma, BhajanLal Sharma, Gulab Chand Kataria, Nayab Singh Saini, Bhagwant Mann, Bhagwant Singh Mann, Manoj Sinha, Omar Abdullah, Rekha Gupta, Sukhvinder Singh Sukhu, Northern Zonal Council, NZC

Web Admin

Web Admin

5 Dariya News

ਫਰੀਦਾਬਾਦ , 17 Nov 2025

Last updated on: Nov 19, 2025, 11:23 IST

ਕੇਂਦਰੀ ਗ੍ਰਹਿ ਮੰਤਰੀ ਅਤੇ ਉਤਰੀ ਖੇਤਰੀ ਪਰਿਸ਼ਦ ਚੇਅਰਮੈਨ ਸ੍ਰੀ ਅਮਿਤ ਸ਼ਾਹ ਦੀ ਅਗਵਾਈ ਵਿੱਚ ਸੋਮਵਾਰ ਨੂੰ ਫਰੀਦਾਬਾਦ ਦੇ ਸੁਰਜਕੁੰਡ ਵਿੱਚ ਉਤਰੀ ਖੇਤਰੀ ਕੌਂਸਲ ਦੀ 32ਵੀਂ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਅਤੇ ਉਤਰੀ ਖੇਤਰੀ ਕੌਂਸਲ ਦੇ ਵਾਇਸ-ਚੇਅਰਮੈਨ ਸ੍ਰੀ ਨਾਇਬ ਸਿੰਘ ਸੈਣੀ, ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਸੁਖਵਿੰਦਰ ਸੁਕਖੂ, ਰਾਜਸਥਾਨ ਦੇ ਮੁੱਖ ਮੰਤਰੀ  ਸ੍ਰੀ ਭਜਨ ਲਾਲ ਸ਼ਰਮਾ, ਦਿੱਲੀ ਦੇ ਉਪ-ਰਾਜਪਾਲ ਸ੍ਰੀ ਵਿਨੈ ਕੁਮਾਰ ਸਕਸੇਨਾ, ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ, ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ ਸ੍ਰੀ ਮਨੋਜ ਸਿਨਹਾ, ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ ਸ੍ਰੀ ਉਮਰ ਅਬਦੁਲਾ, ਲੱਦਾਖ ਦੇ ਉਪ ਰਾਜਪਾਲ ਸ੍ਰੀ ਕਵਿੰਦਰ ਗੁਪਤਾ,ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰਿਆ, ਹਰਿਆਣਾ ਦੇ ਮਾਲਿਆ ਮੰਤਰੀ ਸ੍ਰੀ ਵਿਪੁਲ ਗੋਇਲ, ਸਹਿਕਾਰਤਾ  ਮੰਤਰੀ ਡਾ. ਅਰਵਿੰਦ ਸ਼ਰਮਾ ਸਮੇਤ ਸਬੰਧਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਉੱਚ ਅਧਿਕਾਰਿਆਂ ਨੇ ਹਿੱਸਾ ਲਿਆ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੀਟਿੰਗ ਵਿੱਚ ਪਹੁੰਚਣ 'ਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਸਮੇਤ ਸਬੰਧਿਤ ਰਾਜਾਂ ਅਤੇ ਕੇਂਦਰ ਪ੍ਰਦੇਸ਼ਾਂ ਦੇ ਉਪ ਰਾਜਪਾਲ ਅਤੇ ਮੁੱਖ ਮੰਤਰਿਆਂ ਨੂੰ ਸ਼ਾਲ ਓਢਾ ਕੇ ਅਤੇ ਯਾਦਗਾਰੀ ਚਿੰਨ੍ਹ ਭੇਂਟ ਕਰ ਸੁਆਗਤ ਕੀਤਾ। ਮੀਟਿੰਗ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਦੇਸ਼ ਦੀ ਤਰੱਕੀ ਲਈ ਰਾਜਾਂ ਵਿੱਚਕਾਰ ਲਗਾਤਾਰ ਮਹਿਯੋਗ ਦੇ ਮਾਹੌਲ ਦਾ ਹੋਣਾ ਬਹੁਤਾ ਜਰੂਰੀ ਹੈ। 

ਆਪਣੇ ਸਰੋਤਾਂ ਨੂੰ ਇੱਕਠਾ ਕਰਕੇ, ਆਪਣੇ ਗਿਆਨ ਨੂੰ ਸਾਂਝਾ ਕਰਕੇ ਹੀ ਅਸੀ ਇੱਕ ਭਾਰਤ ਸ਼ਾਨਦਾਰ ਭਾਰਤ ਦੀ ਕਲਪਨਾ ਨੂੰ ਸਾਕਾਰ ਕਰ ਸਕਦੇ ਹਾਂ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਵਿਕਸਿਤ ਭਾਰਤ 2047 ਦੇ ਮਜਬੂਤ ਇਰਾਰੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਹਰਿਆਣਾ ਨੇ ਕਈ ਸਫਲ ਯਤਨ ਕੀਤੇ ਹਨ।

ਪੰਜਾਬ ਨੂੰ ਅਪੀਲ ਜਲ ਵਿਵਾਦ 'ਤੇ ਗੁਰੂਆਂ ਦੀ ਮਹਾਨ ਪਰੰਪਰਾਵਾਂ ਦਾ ਰੱਖਿਆ ਜਾਵੇ ਧਿਆਨ

ਸ੍ਰੀ ਨਾਇਬ ਸਿੰਘ ਸੈਣੀ ਨੇ ਮੀਟਿੰਗ ਦੇ ਮਹੱਤਵਪੂਰਨ ਏਜੰਡਾਂ 'ਤੇ ਚਰਚਾ ਦੌਰਾਨ ਕਿਹਾ ਕਿ ਸਾਰੇ ਰਾਜਾਂ ਦੇ ਪਾਣੀ ਹਿੱਸੇ ਨੂੰ ਸਬੰਧਿਤ ਰਾਜ ਤੱਕ ਪਹੁੰਚਾਉਣ ਦੀ ਸਮੁਚਿਤ ਵਿਵਸਥਾ ਹੋਣੀ ਚਾਹੀਦੀ ਹੈ। ਹਰਿਆਣਾ ਲਗਾਤਾਰ ਦਿੱਲੀ ਨੂੰ ਉਸ ਦੇ ਹਿੱਸੇ ਤੋਂ ਵੱਧ ਪਾਣੀ ਆਪਣੇ ਹਿੱਸੇ ਵਿੱਚੋਂ ਦਿੰਦਾ ਰਿਹਾ ਹੈ। ਜਦੋਂ ਕਿ ਐਸ.ਵਾਈ.ਐਲ. ਨਾਲ ਬਨਣ ਕਾਰਨ ਹਰਿਆਣਾ ਨੂੰ ਪੰਜਾਬ ਤੋਂ ਆਪਣੇ ਹਿੱਸੇ ਦਾ ਪੂਰਾ ਪਾਣੀ ਨਹੀਂ ਮਿਲ ਰਿਹਾ ਹੈ।  

ਜੇਕਰ ਐਸ.ਵਾਈ.ਐਲ. ਦੇ ਰਸਤੇ ਹਰਿਆਣਾ ਨੂੰ ਆਪਣੇ ਹਿੱਸੇ ਦਾ ਪੂਰਾ ਪਾਣੀ ਮਿਲਦਾ ਹੈ ਤਾਂ ਰਾਜਸਥਾਨ ਨੂੰ ਵੀ ਉਸ ਦੇ ਹਿੱਸੇ ਦਾ ਪੂਰਾ ਪਾਣੀ ਮਿਲ ਸਕੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ। ਇਹ ਉਹ ਪਵਿੱਤਰ ਧਰਤੀ ਹੈ ਜਿੱਥੇ ਭਾਈ ਕਨ੍ਹਈਆ ਵਰਗੇ ਗੁਰੂ ਸੇਵਕ ਹੋਏ, ਜਿਨ੍ਹਾਂ ਨੇ ਯੁੱਧ ਭੂਮੀ ਵਿੱਚ ਜਖ਼ਮੀ ਪਏ ਦੁਸ਼ਮਨਾਂ ਦੇ ਸੈਨਿਕਾਂ ਨੂੰ ਵੀ ਪਾਣੀ ਪਿਲਾਇਆ। 

ਉਨ੍ਹਾਂ ਨੇ ਪਰਿਸ਼ਦ ਰਾਹੀਂ ਪੰਜਾਬ ਨੂੰ ਅਪੀਲ ਕੀਤੀ ਕਿ ਜਲ ਵਿਵਾਦ 'ਤੇ ਗੁਰੂਆਂ ਦੀ ਮਹਾਨ ਪਰੰਪਰਾਵਾਂ ਦਾ ਧਿਆਨ ਜਰੂਰ ਰੱਖਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਪਾਣੀ ਸਾਡਾ ਸਭਦਾ ਸਾਂਝਾ ਹੈ ਤਾਂ ਇਸ ਨੂੰ ਸਾਫ਼ ਬਣਾਏ ਰੱਖਣਾ ਵੀ ਸਾਡੀ ਸਭ ਦੀ ਜਿੰਮੇਦਾਰੀ ਹੈ। ਸਾਡੀ ਸੰਸਕ੍ਰਿਤੀ ਵਿੱਚ ਨਦਿਆਂ ਨੂੰ ਮਾਂ ਕਿਹਾ ਗਿਆ ਹੈ। ਉਨ੍ਹਾਂ ਨੇ ਖਾਸ਼ ਤੌਰ 'ਤੇ ਯਮੁਨਾ ਨਦੀ ਦਾ ਜਿਕਰ ਕਰਦੇ ਹੋਏ ਹਰਿਆਣਾ ਵੱਲੋਂ ਭਰੋਸਾ ਦਿੱਤਾ ਕਿ ਯਮੁਨਾ ਦੇ ਪਾਣੀ ਸਵੱਛ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਪੰਜਾਬ ਯੂਨਿਵਰਸਿਟੀ, ਚੰਡੀਗੜ੍ਹ ਨਾਲ ਹਰਿਆਣਾ ਦੇ ਕਾਲੇਜ ਜੁੜਨ ਨਾਲ ਹਰਿਆਣਾ ਦੇ ਵਿਦਿਆਰਥੀਆਂ ਅਤੇ ਯੂਨਿਵਰਸਿਟਿਆਂ ਦੋਹਾਂ ਨੂੰ ਹੋਵੇਗਾ ਲਾਭ

ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਯੂਨਿਵਰਸਿਟੀ, ਚੰਡੀਗੜ੍ਹ ਦਾ ਜਿਕਰ ਕਰਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਇਸ ਵਿੱਚ ਆਪਣਾ ਯੋਗਦਾਨ ਕਰਨਾ ਚਾਹੁੰਦੀ ਹੈ। ਜੇਕਰ ਹਰਿਆਣਾ ਦੇ ਕੁੱਝ ਕਾਲੇਜ ਇਸ ਯੂਨਿਵਰਸਿਟੀ ਨਾਲ ਜੁੜ ਜਾਣਗੇ ਤਾਂ ਹਰਿਆਣਾ ਦੇ ਵਿਦਿਆਰਥੀਆਂ ਅਤੇ ਯੂਨਿਵਰਸਿਟਿਆਂ ਦੋਹਾਂ ਨੂੰ ਲਾਭ ਹੋਵੇਗਾ।।

ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਦੀ ਸੁੱਰਖਿਆ ਕਰਨਾ ਸਾਡੀ ਸਾਰਿਆਂ ਦੀ ਜਿੰਮੇਦਾਰੀ ਹੈ। ਤਿੰਨ ਨਵੇਂ ਆਪਰਾਧਿਕ ਕਾਨੂੰਨ ਹਰਿਆਣਾ ਵਿੱਚ ਲਾਗੂ ਹੋਣ ਨਾਲ ਪਾਕਸੋ ਐਕਟ ਤਹਿਤ ਮਾਮਲਿਆਂ ਦਾ ਤੇਜੀ ਨਾਲ ਨਿਪਟਾਨ ਕਰ ਕਰਨ ਵਿੱਚ ਸਫਲ ਹੋ ਰਹੇ ਹਨ।

ਹਰਿਆਣਾ ਸਰਕਾਰ ਨੇ ਹਰ ਨਾਗਰਿਕ ਨੂੰ ਸਿਹਤ ਸੇਵਾ ਕੀਤੀ ਯਕੀਨੀ

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਹਰਿਆਣਾ ਸਰਕਾਰ ਨੇ ਹਰ ਨਾਗਰਿਕ ਨੂੰ ਸਿਹਤ ਸੇਵਾ ਯਕੀਨੀ ਕਰਨ ਲਈ ਆਯੁਸ਼ਮਾਨ ਭਾਰਤ-ਪ੍ਰਧਾਨ ਮੰਤਰੀ ਜਨ ਆਰੋਗ ਯੋਜਨਾ ਨੂੰ ਹੋਰ ਅੱਗੇ ਵਧਾਉਂਦੇ ਹੋਏ ਰਾਜ ਸਰਕਾਰ ਨੇ ਆਪਣੀ ਚਿਰਾਯੁ ਯੋਜਨਾ ਨਾਲ ਜੋੜੀ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਹਰੇਕ ਛੋਟੇ ਤੋਂ ਛੋਟੇ ਪਿੰਡ ਵਿੱਚ ਵੀ ਹੁਣ ਬੈਂਕਿੰਗ ਸਹੂਲਤ ਉਪਲਬਧ ਹੈ।

ਹਰਿਆਣਾ ਸਰਕਾਰ ਨੇ ਇੱਕ ਸਾਲ ਵਿੱਚ ਵੀ 47 ਵਾਅਦਾਂ ਨੂੰ ਕੀਤਾ ਪੂਰਾ

ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਵਿਧਾਨਸਭਾ ਚੌਣਾਂ ਦੌਰਾਨ ਜਾਰੀ ਕੀਤੇ ਗਏ ਸੰਕਲਪ-ਪੱਤਰ ਦੇ 217 ਵਿੱਚੋਂ 47 ਵਾਅਦਾਂ ਨੂੰ ਪਹਿਲੇ ਸਾਲ ਵਿੱਚ ਹੀ ਪੂਰਾ ਕਰ ਵਿਖਾਇਆ ਹੈ। ਉਨ੍ਹਾਂ ਨੇ ਕਿਹਾ ਕਿ ਗਤ 25 ਸਤੰਬਰ ਨੂੰ ਦੀਨ ਦਿਆਲ ਲਾਡੋ ਲਛਮੀ ਏਪ ਦਾ ਸ਼ੁਭਾਰੰੰਭ ਪੰਡਿਤ ਦੀਨ ਦਿਆਲ ਉਪਾਧਿਆਏ ਜੀ ਦੇ 109ਵੇਂ ਜਨਮ ਦਿਵਸ ਦੇ ਮੌਕੇ 'ਤੇ ਕੀਤਾ ਗਿਆ। 

ਗਤ 1 ਨਵੰਬਰ ਹਰਿਆਣਾ ਦਿਵਸ 'ਤੇ ਸਰਕਾਰ ਨੇ ਦੀਨ ਦਿਆਲ ਲਾਡੋ ਲਛਮੀ ਯੋਜਨਾ ਤਹਿਤ ਯੋਗ 5 ਲੱਖ 22 ਹਜ਼ਾਰ 162 ਮਹਿਲਾ ਲਾਭਾਰਥਿਆਂ ਨੂੰ 2100-2100 ਰੁਪਏ ਦੀ ਰਕਮ ਬੈਂਕ ਖਾਤਿਆਂ ਵਿੱਚ ਜਾਰੀ ਕੀਤੀ। ਹੁਣ ਤੱਕ 8 ਲੱਖ 5 ਹਜ਼ਾਰ ਰਜਿਸਟ੍ਰੇਸ਼ਨ ਹੋ ਚੁੱਕੇ ਹਨ ਅਤੇ ਜਲਦ ਹੀ ਇਹ ਗਿਣਤੀ 15 ਲੱਖ ਹੋ ਜਾਵੇਗੀ।

ਉਤਰੀ ਖੇਤਰੀ ਕੌਂਸਲ ਦੀ ਮੀਟਿੰਗ ਇੱਕ ਭਾਰਤ ਸ਼ਾਨਦਾਰ ਭਾਰਤ ਦਾ ਬਣੇਗੀ ਉਦਾਹਰਨ

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਸ ਮੀਟਿੰਗ ਦੇ ਏਜੰਡੇ ਦੀ ਹਰ ਮਦ 'ਤੇ ਰਾਜ ਦੀ ਵਿਸਥਾਰ ਟਿੱਪਣਿਆਂ ਕੌਂਸਲ ਨੂੰ ਪੇਸ਼ ਕੀਤੀ ਗਈਆਂ ਹਨ। ਉਨ੍ਹਾਂ ਭਰੋਸਾ ਦਿੰਦੇ ਹੋਏ ਕਿਹਾ ਕਿ ਇਸ ਮੀਟਿੰਗ ਵਿੱਚ ਵਿਚਾਰ ਮੰਥਨ ਨਾਲ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਸਰਕਾਰੀ ਸੰਘਵਾਦ ਨੂੰ ਵਾਧਾ ਦੇਣ, ਅੰਤਰ-ਰਾਜੀ ਅਤੇ ਕੇਂਦਰ ਰਾਜਾਂ ਵਿੱਚਕਾਰ ਕਈ ਮੁੱਦਿਆਂ ਨੂੰ ਹੱਲ ਕਰਨ ਵਿੱਚ ਸਹਿਮਤੀ ਬਨਾਉਣ ਵਿੱਚ ਸਫਲ ਹੋਣਗੇ ਅਤੇ ਉਤਰੀ ਖੇਤਰੀ ਕੌਂਸਲ ਦੀ ਇਹ ਮੀਟਿੰਗ ਇੱਕ ਭਾਰਤ ਸ਼ਾਨਦਾਰ ਭਾਰਤ ਦਾ ਉਦਾਹਰਨ ਬਣੇਗੀ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , Amit Shah , Union Home Minister , Minister of Cooperation , Bhajan Lal Sharma , BhajanLal Sharma , Gulab Chand Kataria , Nayab Singh Saini , Bhagwant Mann , Bhagwant Singh Mann , Manoj Sinha , Omar Abdullah , Rekha Gupta , Sukhvinder Singh Sukhu , Northern Zonal Council , NZC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD