Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

21 ਨਵੰਬਰ ਨੂੰ ਖੰਨਾ ਪੁੱਜੇਗਾ ਅਲੌਕਿਕ ਨਗਰ ਕੀਰਤਨ

ਮੰਤਰੀ ਸੌਂਦ ਨੇ ਸੰਤ ਮਹਾਂਪੁਰਖਾਂ ਨਾਲ ਕੀਤੀਆਂ ਵਿਚਾਰਾਂ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਖੰਨਾ, (ਲੁਧਿਆਣਾ) , 18 Nov 2025

Last updated on: Nov 19, 2025, 16:00 IST

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਨਵੰਬਰ ਨੂੰ ਨੋਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖੰਨਾ ਪਹੁੰਚੇਗਾ। ਇਸ ਸੰਬੰਧੀ ਉਹਨਾਂ ਨੇ ਮਹਾਂਪੁਰਖ ਸੰਤ ਬਾਬਾ ਲੱਖਾ ਸਿੰਘ ਜੀ (ਨਾਨਕਸਰ ਸਾਹਿਬ ਵਾਲਿਆਂ) ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਅਸੀਸਾਂ ਪ੍ਰਾਪਤ ਕੀਤੀਆਂ।

ਕੈਬਨਿਟ ਮੰਤਰੀ ਸੌਂਦ ਨੇ ਦੱਸਿਆ ਕਿ ਉਹ ਨਾਨਕਸਰ ਸਾਹਿਬ ਪਹੁੰਚੇ ਜਿੱਥੇ ਸੰਤ ਬਾਬਾ ਲੱਖਾ ਸਿੰਘ ਜੀ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਵੱਡੀ ਆਤਮਕ ਖੁਸ਼ੀ ਮਿਲੀ। ਗੁਰੂ ਘਰ ਦੀਆਂ ਅਨੰਦ ਭਰੀਆਂ ਘੜੀਆਂ ਨੇ ਉਹਨਾਂ ਨੂੰ ਬੜਾ ਹੌਂਸਲਾ ਤੇ ਆਨੰਦ ਦਿੱਤਾ। ਇਸ ਦੌਰਾਨ 21 ਨਵੰਬਰ ਨੂੰ ਆ ਰਹੇ ਵਿਸ਼ਾਲ ਨਗਰ ਕੀਰਤਨ ਬਾਰੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। 

ਮੰਤਰੀ ਨੇ ਕਿਹਾ ਕਿ ਇਹ ਨਗਰ ਕੀਰਤਨ ਨੋਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਵੱਡੀ ਸ਼ਹੀਦੀ ਅਤੇ ਸਾਰੇ ਮਨੁੱਖਤਾ ਲਈ ਦਿੱਤੇ ਬੇਮਿਸਾਲ ਯੋਗਦਾਨ ਨੂੰ ਸਮਰਪਿਤ ਹੈ। ਉਹਨਾਂ ਨੇ ਦੱਸਿਆ ਕਿ ਇਹ ਪਵਿੱਤਰ ਨਗਰ ਕੀਰਤਨ 21 ਨਵੰਬਰ ਨੂੰ ਬਾਅਦ ਦੁਪਹਿਰ 3 ਵਜੇ ਖੰਨਾ ਦੇ ਰਸਤੇ ਹੋਕੇ ਗੁਜ਼ਰੇਗਾ। ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਸੰਗਤਾਂ ਵੱਲੋਂ ਲੰਗਰ, ਪਾਣੀ  ਅਤੇ ਸਜਾਵਟੀ ਪੰਡਾਲ ਲਗਾਏ ਜਾਣਗੇ।

ਸੌਂਦ ਨੇ ਖੰਨਾ ਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਸਮਾਗਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਗੁਰੂ ਸਾਹਿਬ ਦੀ ਦਿੱਤੀ ਸਿੱਖਿਆ—ਏਕਤਾ, ਭਾਈਚਾਰਾ ਅਤੇ ਸੱਚੇ ਧਰਮ—ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾਉਣ। ਮੰਤਰੀ ਨੇ ਕਿਹਾ ਕਿ ਅਜਿਹੇ ਸਮਾਗਮ ਸਾਨੂੰ ਆਪਣੇ ਇਤਿਹਾਸ, ਸਨਾਤਨ ਸਿਧਾਂਤਾਂ ਅਤੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਰੱਖਣ ਦਾ ਮੌਕਾ ਦਿੰਦੇ ਹਨ।

ਉਨ੍ਹਾਂ ਨੇ ਨਗਰ ਕੀਰਤਨ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਪ੍ਰਸ਼ਾਸਨਕ ਅਧਿਕਾਰੀਆਂ ਨਾਲ ਵੀ ਚਰਚਾ ਕੀਤੀ ਅਤੇ ਸਮੂਹ ਪ੍ਰਬੰਧਾਂ ਨੂੰ ਸੁਚੱਜਾ ਬਣਾਉਣ ਦੇ ਹੁਕਮ ਦਿੱਤੇ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD