Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬੀ ਯੂਨੀਵਰਸਿਟੀ ਦੇ ਅੰਤਰ ਕਾਲਜ ਖੇਡ ਮੁਕਾਬਲਿਆਂ ' ਚ ਗੁਰਲਾਲ ਘਨੌਰ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ

Gurlal Singh, Ghanaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 18 Nov 2025

Last updated on: Nov 19, 2025, 16:04 IST

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਆਯੋਜਿਤ ਅੰਤਰ ਕਾਲਜ ਖੇਡ ਮੁਕਾਬਲਿਆਂ ਦੌਰਾਨ ਹਲਕਾ ਘਨੌਰ ਦੇ ਵਿਧਾਇਕ ਸ. ਗੁਰਲਾਲ ਘਨੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਯੂਨੀਵਰਸਿਟੀ ਪਹੁੰਚਣ ’ਤੇ ਡਾ. ਗੁਰਦੀਪ ਕੌਰ ਰੰਧਾਵਾ ਨੇ ਵਿਧਾਇਕ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ ਅਤੇ ਸਮਾਗਮ ਸੰਬੰਧੀ ਜਾਣਕਾਰੀ ਸਾਂਝੀ ਕੀਤੀ।

ਇਨ੍ਹਾਂ ਅੰਤਰ ਕਾਲਜ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਤੋਂ ਆਏ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਵਿੱਚ ਬਾਕਸਿੰਗ, ਪੈਚਕਸਿਲਾਟ, ਸੈਪਰਟਾਕਾਰਾ ਕਰਾਏ ਅਤੇ ਨੈਟਬਾਲ (ਪੁਰਸ਼ ਅਤੇ ਮਹਿਲਾ) ਦੇ ਰੋਮਾਂਚਕ ਇਵੈਂਟ ਸ਼ਾਮਲ ਸਨ। ਖਿਡਾਰੀਆਂ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦੇ ਹੋਏ ਆਪਣੀ ਪ੍ਰਤਿਭਾ ਅਤੇ  ਮਿਹਨਤ ਦਾ ਪ੍ਰਮਾਣ ਦਿੱਤਾ।

ਮੁੱਖ ਮਹਿਮਾਨ ਸ. ਗੁਰਲਾਲ ਘਨੌਰ ਨੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਯੁਵਾ ਪੀੜ੍ਹੀ ਦਾ ਖੇਡਾਂ ਵੱਲ ਰੁਝਾਨ ਕਾਬਿਲ–ਏ–ਤਾਰੀਫ਼ ਹੈ ਅਤੇ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਵਿੱਚ ਖੇਡਾਤਮਕ ਭਾਵਨਾ, ਅਨੁਸ਼ਾਸਨ ਅਤੇ ਆਪਸੀ ਭਰਾਵਾਂ ਨੂੰ ਮਜ਼ਬੂਤ ਬਣਾਉਂਦੇ ਹਨ। ਉਨ੍ਹਾਂ ਨੇ ਯੂਨੀਵਰਸਿਟੀ ਪ੍ਰਬੰਧਨ ਦੀ ਵੀ ਪ੍ਰਸ਼ੰਸਾ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਉੱਚ ਪੱਧਰੀ ਖੇਡਾ ਮੌਕਿਆਂ ਨਾਲ ਜੋੜ ਰਹੇ ਹਨ।

ਡਾ. ਗੁਰਦੀਪ ਕੌਰ ਰੰਧਾਵਾ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਹਰ ਸਾਲ ਵੱਡੇ ਪੱਧਰ ’ਤੇ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ, ਤਾਂ ਜੋ ਵਿਦਿਆਰਥੀਆਂ ਨੂੰ ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਣ ਦੇ ਮੌਕੇ ਮਿਲ ਸਕਣ। ਸਮਾਗਮ ਦੇ ਅੰਤ ਵਿੱਚ ਮੁੱਖ ਮਹਿਮਾਨ ਵੱਲੋਂ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ।

ਇਹ ਸਮਾਰੋਹ ਖੇਡ ਪ੍ਰੇਮੀਆਂ ਅਤੇ ਵਿਦਿਆਰਥੀਆਂ ਵਿੱਚ ਵੱਡੇ ਉਤਸ਼ਾਹ ਦਾ ਕੇਂਦਰ ਬਣਿਆ ਅਤੇ ਸਫਲਤਾਪੂਰਵਕ ਸੰਪੰਨ ਹੋਇਆ। ਇਸ ਮੌਕੇ ਡਾਕਟਰ ਦਲਵੀਰ ਸਿੰਘ ਰੰਧਾਵਾ, ਸ੍ਰ ਦਲ ਸਿੰਘ ਬਰਾੜ, ਪ੍ਰੋ ਬਹਾਦਰ ਸਿੰਘ ਰੰਧਾਵਾ, ਅਤੇ ਡਾਕਟਰ ਪ੍ਰਿੰਸਇੰਦਰ ਸਿੰਘ ਮੌਜੂਦ ਸਨ ।

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD