Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ 20 ਨਵੰਬਰ ਨੂੰ ਬਰਨਾਲਾ ਪਹੁੰਚੇਗਾ : ਟੀ ਬੈਨਿਥ

ਜ਼ਿਲ੍ਹੇ ਦੀ ਹੱਦ ਵਿੱਚ ਦਾਖਲ ਹੋਣ 'ਤੇ ਨਗਰ ਕੀਰਤਨ ਨੂੰ ਗਾਰਡ ਆਫ਼ ਆਨਰ ਦਿੱਤਾ ਜਾਵੇਗਾ

T Benith, DC Barnala, Deputy Commissioner Barnala, Barnala

Web Admin

Web Admin

5 Dariya News

ਤਪਾ , 18 Nov 2025

Last updated on: Nov 19, 2025, 16:20 IST

ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਸਾਲ ਨੂੰ ਸਮਰਪਿਤ ਨਗਰ ਕੀਰਤਨ 20 ਨਵੰਬਰ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਪਹੁੰਚੇਗਾ। ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬਾਨ ਨੂੰ ਸਮੱਰਪਿਤ ਇਹ ਨਗਰ ਕੀਰਤਨ ਤੱਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸ਼ੁਰੂ ਹੋਵੇਗਾ।

ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਅੱਜ ਗੁਰਦੁਆਰਾ ਸੋਹਿਆਣਾ ਸਾਹਿਬ ਨੇੜੇ ਨਗਰ ਕੀਰਤਨ ਲਈ ਕੀਤੀਆਂ ਗਈਆਂ ਤਿਆਰੀਆਂ ਦੀ ਸਮੀਖਿਆ ਲਈ ਬੁਲਾਈ ਗਈ ਵਿਸ਼ੇਸ਼ ਮੀਟਿੰਗ ਦੀ ਅਗਵਾਈ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦਾ 44 ਕਿ.ਮੀ. ਲੰਮਾ ਰਸਤਾ ਤਪਾ ਤੋਂ ਸ਼ੁਰੂ ਹੋ ਕੇ ਬਡਬਰ ਵਿਖੇ ਹੋਵੇਗਾ।

ਜਿਸ ਤੋਂ ਬਾਅਦ ਨਗਰ ਕੀਰਤਨ ਜ਼ਿਲ੍ਹਾ ਸੰਗਰੂਰ ਵਿੱਚ ਦਾਖਲ ਹੋ ਜਾਵੇਗਾ। ਇਨ੍ਹਾਂ ਦੇ ਨਾਲ ਐਸ ਐਸ ਪੀ ਸ਼੍ਰੀ ਸਰਫਰਾਜ਼ ਆਲਮ ਵੀ ਮੌਜੂਦ ਸਨ। ਜ਼ਿਲ੍ਹੇ ਦੀ ਹੱਦ ਵਿੱਚ ਦਾਖਲ ਹੋਣ 'ਤੇ ਨਗਰ ਕੀਰਤਨ ਨੂੰ ਪੰਜਾਬ ਪੁਲਸ ਵਲੋਂ ਗਾਰਡ ਆਫ਼ ਆਨਰ ਦਿੱਤਾ ਜਾਵੇਗਾ।ਤਪਾ ਤੋਂ ਨਗਰ ਕੀਰਤਨ ਗੁਰਦੁਆਰਾ ਸੋਹਿਆਣਾ ਸਾਹਿਬ ਦੇ ਨੇੜੇ ਪੈਟਰੋਲ ਪੰਪ 'ਵਿਖੇ ਥੋੜ੍ਹੀ ਦੇਰ ਲਈ ਰੁਕੇਗਾ, ਜਿਥੇ ਸੰਗਤ ਲਈ ਪ੍ਰਬੰਧ ਕੀਤੇ ਗਏ ਹਨ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੂਰਾ ਰਸਤਾ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਪਹਿਲਾ ਸੈਕਟਰ ਤਪਾ ਤੋਂ ਗੁਰਦੁਆਰਾ ਸੋਹਿਆਣਾ ਸਾਹਿਬ, ਦੂਸਰਾ ਸੋਹਿਆਣਾ ਸਾਹਿਬ ਤੋਂ ਹੰਡਿਆਇਆ ਚੌਕ, ਤੀਜਾ ਹੰਡਿਆਇਆ ਚੌਕ ਤੋਂ ਕਚਹਿਰੀ ਚੌਕ, ਚੌਥਾ ਕਚਹਿਰੀ ਚੌਕ ਤੋਂ ਆਈ.ਟੀ.ਆਈ. ਚੌਕ ਅਤੇ ਪੰਜਵਾਂ ਆਈ.ਟੀ.ਆਈ. ਚੌਕ ਤੋਂ ਬੜਬਰ ਤੱਕ ਹੋਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਕੀਰਤਨ ਨਾਲ ਚੱਲ ਰਹੀ ਸੰਗਤ ਲਈ ਪੀਣ ਵਾਲੇ ਪਾਣੀ ਦੀ ਵਿਅਵਸਥਾ ਕੀਤੀ ਗਈ ਹੈ। 

ਨਗਰ ਕੌਂਸਲ ਤਪਾ ਅਤੇ ਬਰਨਾਲਾ ਨੂੰ ਆਦੇਸ਼ ਦਿੱਤੇ ਗਏ ਹਨ ਕਿ ਪੂਰੇ ਰਸਤੇ ਦੀ ਢੰਗ ਨਾਲ ਸਫਾਈ ਕੀਤੀ ਜਾਵੇ। ਸਿਹਤ ਵਿਭਾਗ ਅਤੇ ਫਾਇਰ ਬ੍ਰਿਗੇਡ ਵੱਲੋਂ ਵੀ ਇੱਕ-ਇੱਕ ਟੀਮ ਨਗਰ ਕੀਰਤਨ ਨਾਲ ਤਾਇਨਾਤ ਕੀਤੀ ਜਾਵੇਗੀ। ਬਿਜਲੀ ਵਿਭਾਗ ਨੂੰ ਹਿਦਾਇਤ ਕੀਤੀ ਗਈ ਕਿ ਨਗਰ ਕੀਰਤਨ ਦੇ ਰਸਤੇ ਵਿੱਚ ਕਿਤੇ ਵੀ ਨੀਵੇਂ ਤਾਰ ਨਾ ਹੋਣ।

ਐਸ ਐਸ ਪੀ ਸ੍ਰੀ ਸਰਫਰਾਜ਼ ਆਲਮ ਨੇ ਦੱਸਿਆ ਕਿ ਨਗਰ ਕੀਰਤਨ ਦੇ ਰਸਤੇ ਅਤੇ ਅਸਥਾਈ ਵਿਸ਼ਰਾਮ ਸਥਾਨਾਂ ਉੱਤੇ ਚੰਗੀਆਂ ਪਾਰਕਿੰਗ ਅਤੇ ਸੁਰੱਖਿਆ ਵਿਅਵਸਥਾਵਾਂ ਯਕੀਨੀ ਬਣਾਈਆਂ ਜਾਣਗੀਆਂ। ਏ ਡੀ ਸੀ (ਡੀ) ਸਵਿੰਦਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਇਸ ਮੌਕੇ 'ਤੇ ਮੌਜੂਦ ਸਨ।

 

Tags: T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD