Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਟੀ ਬੈਨਿਥ ਨੇ ਬਾਬਾ ਫੂਲ ਬਿਰਧ ਆਸ਼ਰਮ ਦਾ ਕੀਤਾ ਦੌਰਾ, ਬੁਜ਼ੁਰਗਾਂ ਨਾਲ ਕੀਤੇ ਕੁਝ ਪਲ ਸਾਂਝੇ

ਬਜ਼ੁਰਗਾਂ ਦੀ ਅਹਿਮੀਅਤ ਅਤੇ ਆਦਰ ਸਤਿਕਾਰ ਬਾਰੇ ਸਕੂਲਾਂ 'ਚ ਕੀਤੀ ਜਾਵੇਗੀ ਚਰਚਾ

T Benith, DC Barnala, Deputy Commissioner Barnala, Barnala

Web Admin

Web Admin

5 Dariya News

ਢਿਲਵਾਂ (ਤਪਾ) , 18 Nov 2025

Last updated on: Nov 19, 2025, 17:31 IST

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਬਾਬਾ ਫੂਲ ਬਿਰਧ ਆਸ਼ਰਮ, ਢਿਲਵਾਂ ਦਾ ਦੌਰਾ ਕੀਤਾ ਜਿਥੇ ਉਨ੍ਹਾਂ ਨੇ ਆਸ਼ਰਮ 'ਚ ਰਹਿਣ ਵਾਲੇ ਬਜ਼ੁਰਗਾਂ ਨਾਲ ਕੁਝ ਪਲ ਸਾਂਝੇ ਕੀਤੇ। ਉਨ੍ਹਾਂ ਆਸ਼ਰਮ 'ਚ ਰਹਿ ਰਹੇ 14 ਬਜ਼ੁਰਗਾਂ ਨਾਲ ਚਾਹ ਪੀਤੀ ਅਤੇ ਉਨ੍ਹਾਂ ਦੀ ਖੈਰੀਅਤ ਜਾਣੀ। ਬਜ਼ੁਰਗਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਆਸ਼ਰਮ ਵਿਖੇ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਹੈ।

ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਤਪਾ ਮੈਡਮ ਸੋਨਮ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸੀਨੀਅਰ ਸਿਟੀਜ਼ਨ ਨਾਲ ਸਬੰਧਿਤ ਮੁੱਦਿਆਂ ਉੱਤੇ ਵਿਚਾਰ ਚਰਚਾ ਕੀਤੀ ਜਿਸ ਵਿਚ ਬਜ਼ੁਰਗਾਂ ਨੂੰ ਸਰਕਾਰੀ ਹਸਪਤਾਲਾਂ 'ਚ ਦਿੱਤੀ ਜਾਣ ਵਾਲੀਆਂ ਸਹੂਲਤਾਂ ਬਾਰੇ ਗੱਲ ਕੀਤੀ ਗਈ। 

ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਬਜ਼ੁਰਗਾਂ ਨੂੰ ਪਹਿਲ ਦੇਣ ਲਈ ਗੁਲਾਬੀ ਰੰਗ ਦੀ ਸਲਿੱਪਾਂ ਦਿੱਤੀਆਂ ਜਾਂਦੀਆਂ ਹਨ ਅਤੇ ਓ. ਪੀ. ਡੀ. 'ਚ ਵੀ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਦੇਖਿਆ ਜਾਂਦਾ ਹੈ। ਇਸ ਤਰ੍ਹਾਂ ਲੀਡ ਬੈਂਕ ਮੈਨੇਜਰ ਨੂੰ ਹਦਾਇਤ ਕੀਤੀ ਗਈ ਕਿ ਉਹ ਬੈਂਕਾਂ ਨੂੰ ਨਿਰਦੇਸ਼ ਦੇਣ ਕਿ ਬਜ਼ੁਰਗਾਂ ਸਬੰਧੀ ਸਾਰੇ ਬੈਂਕ ਦੇ ਕਾਰਜ ਪਹਿਲ ਦੇ ਆਧਾਰ ਉੱਤੇ ਕੀਤੇ ਜਾਣ ਤਾਂ ਜੋ ਬਜ਼ੁਰਗਾਂ ਨੂੰ ਲੰਮੇ ਸਮੇਂ ਲਈ ਆਪਣੀ ਵਾਰੀ ਦਾ ਇੰਤਜ਼ਾਰ ਨਾ ਕਰਨਾ ਪਾਵੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਹਰ ਇੱਕ ਬਲਾਕ ਦੇ ਪੰਜ ਸਕੂਲਾਂ 'ਚ ਸਵੇਰ ਦੀ ਸਭਾ 'ਚ ਬਜ਼ੁਰਗਾਂ ਦੀ ਅਹਿਮੀਅਤ ਅਤੇ ਉਨ੍ਹਾਂ ਦੇ ਸਨਮਾਨ ਪ੍ਰਤੀ ਵਿਦਿਆਰਥੀਆਂ ਨੂੰ ਦੱਸਿਆ ਜਾਵੇ। ਨਾਲ ਹੀ ਇਨ੍ਹਾਂ ਸਕੂਲਾਂ 'ਚ ਪੜ੍ਹੇ ਬੱਚਿਆਂ ਨੂੰ ਆਪਣੇ ਦਾਦਾ - ਦਾਦੀ ਅਤੇ ਨਾਨਾ- ਨਾਨੀ ਨਾਲ ਬਿਤਾਏ ਸਮੇਂ ਬਾਰੇ ਵੀ ਚਰਚਾ ਕਰਨ ਲਈ ਕਿਹਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਵੀ ਬਜ਼ੁਰਗ ਬੇ-ਸਹਾਰਾ ਜਾਂ ਲੋੜਵੰਦ ਮਿਲਦਾ ਹੈ ਤਾਂ ਉਸ ਨੂੰ ਬਿਰਧ ਆਸ਼ਰਮ ਵਿਖੇ ਭੇਜਿਆ ਜਾਵੇ। ਵਧੇਰੀ ਜਾਣਕਾਰੀ ਲਈ ਸੁਪਰਡੈਂਟ 8728045025 ਵੀਰਪਾਲ ਕੌਰ ਨੂੰ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡੀ ਐੱਸ ਪੀ ਤਪਾ ਗੁਰਵਿੰਦਰ ਸਿੰਘ, ਡਿਪਟੀ ਜ਼ਿਲ੍ਹਾ ਅਟਾਰਨੀ ਸੋਨੀ ਗਰਗ, ਜੀ ਈ ਪੀ ਡਬਲਿਊ ਡੀ ਸੰਦੀਪ ਪਾਲ, ਜ਼ਿਲ੍ਹਾ ਸਿਖਿਆ ਅਫ਼ਸਰ ਦਫ਼ਤਰ ਤੋਂ ਰਾਕੇਸ਼ ਕੁਮਾਰ, ਕਾਰਜਕਾਰੀ ਇੰਜੀਨਿਅਰ ਨਗਰ ਕਾਉਂਸਿਲ ਤਪਾ ਹਰਪ੍ਰੀਤ ਸਿੰਘ, ਬੀ ਡੀ ਪੀ ਓ ਸ਼ਹਿਣਾ ਜੁਗਰਾਜ ਸਿੰਘ, ਸੀ ਡੀ ਪੀ ਓ ਹਰਮੀਤ ਕੌਰ, ਲੀਡ ਬੈਂਕ ਮੈਨੇਜਰ ਗੁਰਪ੍ਰਮਿੰਦਰ ਸਿੰਘ, ਸ਼ੋਸ਼ਲ ਵੈਲਫੇਅਰ ਮੈਂਬਰ ਸ਼੍ਰੀ ਸਰਵਨ ਸਿੰਘ, ਸ਼੍ਰੀ ਰਾਜ ਕੁਮਾਰ ਜਿੰਦਲ, ਸ੍ਰੀਮਤੀ ਸੰਦੀਪ ਕੌਰ, ਸ਼੍ਰੀਮਤੀ ਸੁਰਿੰਦਰ ਰਾਣੀ, ਸ਼੍ਰੀ ਉਜਾਗਰ ਸਿੰਘ, ਸ਼੍ਰੀ ਰਾਜੇਸ਼ ਕੁਮਾਰ ਭੁਟਾਨੀ, ਸ਼੍ਰੀ ਲੱਖਪੱਤ ਰਾਏ ਹਾਜ਼ਰ ਸਨ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕਰੀਬ 8.21 ਕਰੋੜ ਦੀ ਲਾਗਤ ਨਾਲ 72 ਬੈੱਡਜ਼ ਵਾਲਾ ਤਿੰਨ ਮੰਜ਼ਿਲਾ ਬਿਰਧ ਆਸ਼ਰਮ ਬਣਾਇਆ ਗਿਆ ਹੈ। ਇਹ ਤਿੰਨ ਮੰਜ਼ਲੀ ਇਮਾਰਤ ਨੂੰ ਐੱਡਮਿਨ ਬਲਾਕ, 72 ਬੈਡਜ਼ ਵਾਲੇ ਕਮਰੇ, ਰਸੋਈ, ਵੱਡੇ ਹਾਲ, ਲਾਇਬ੍ਰੇਰੀ ਤੇ ਮੈਡੀਕਲ ਸਹੂਲਤਾਂ ਨਾਲ ਲੈਸ ਹੈ। 

ਇਸ ਤੋਂ ਇਲਾਵਾ ਡੇਅ ਕੇਅਰ ਇਮਾਰਤ ਵੀ ਹੈ, ਜਿੱਥੇ ਆਸ- ਪਾਸ ਇਲਾਕੇ ਦੇ ਬਜ਼ੁਰਗ ਦਿਨ ਵੇਲੇ ਆਪਣਾ ਸਮਾਂ ਵਧੀਆ ਤਰੀਕੇ ਨਾਲ ਗੁਜ਼ਾਰ ਰਹੇ ਹਨ। ਵਿਭਾਗ ਵਲੋਂ ਸੁਪਰਡੈਂਟ, ਕਲੈਰੀਕਲ ਸਟਾਫ਼, ਰਸੋਈਆ, ਸਫ਼ਾਈ ਸੇਵਕ, ਸੁਰੱਖਿਆ ਗਾਰਡ ਸਣੇ ਹੋਰ ਸਟਾਫ਼ ਵੀ ਤਾਇਨਾਤ ਕੀਤਾ ਗਿਆ ਹੈ।

 

Tags: T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD