Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਨੌਜਵਾਨਾਂ ਨੂੰ ਨਸਿ਼ਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਲਈ ਸਮਾਣਾ ਦੇ ਪਿੰਡਾਂ ਨੂੰ ਮਿਲਣਗੇ ਖੇਡ ਦੇ ਗਰਾਊਂਡ : ਚੇਤਨ ਸਿੰਘ ਜੌੜਾਮਾਜਰਾ

ਚੇਤਨ ਸਿੰਘ ਜੌੜਾਮਾਜਰਾ ਨੇ ਸੇਖੂਪੁਰ ਤੇ ਸ਼ੇਰਮਾਜਰਾ ਵਿਖੇ ਬਣਨ ਵਾਲੇ ਖੇਡ ਦੇ ਮੈਦਾਨਾਂ ਦਾ ਨੀਂਹ ਪੱਥਰ ਰੱਖਿਆ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਮਾਣਾ , 18 Nov 2025

Last updated on: Nov 19, 2025, 18:21 IST

ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਸਮਾਣਾ ਦੇ ਪਿੰਡਾਂ ਵਿੱਚ ਖੇਡ ਦੇ ਮੈਦਾਨ ਬਣਾ ਕੇ ਨੌਜ਼ਵਾਨਾਂ ਨੂੰ ਨਸ਼‌ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਵਿਧਾਇਕ ਜੌੜਾਮਾਜਰਾ ਨੇ ਇਸ ਦੌਰਾਨ ਆਪਣੇ ਹਲਕੇ ਦੇ ‌ਦੋ ਪਿੰਡਾਂ ਸੇਖੂਪੁਰ ਅਤੇ ਸ਼ੇਰਮਾਜਰਾ ਵਿਖੇ 62 ਲੱਖ ਰੁਪਏ ਦੀ ਲਾਗਤ ਨਾਲ ਦੋ ਖੇਡ ਦੇ ਮਾਡਲ ਮੈਦਾਨ ਤਿਆਰ ਕਰਨ ਦੇ ਨੀਂਹ ਪੱਥਰ ਰੱਖੇ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਸੇਖੂਪੁਰ ਵਿਖੇ ਸਵਾ ਏਕੜ ਵਿੱਚ ਬਣਨ ਵਾਲੇ ਇਸ ਗਰਾਊਂਡ ਤੇ ਲਗਭਗ 35 ਲੱਖ ਰੁਪਏ ਖਰਚੇ ਜਾਣਗੇ ਇਸੇ ਤਰ੍ਹਾਂ ਪਿੰਡ ਸ਼ੇਰ ਮਾਜਰਾ ਵਿਖੇ ਵੀ ਲਗਭਗ 3 ਏਕੜ ਵਿੱਚ ਲਗਭਗ 27 ਲੱਖ ਰੁਪਏ ਦੀ ਲਾਗਤ ਨਾਲ ਮਾਡਲ ਖੇਡ ਦਾ ਮੈਦਾਨ ਤਿਆਰ ਹੋਵੇਗਾ। ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਸਿਹਤ, ਸਿੱਖਿਆ ਅਤੇ ਰੋਜ਼ਗਾਰ ਹੈ, ਇਸ ਤਹਿਤ ਹੀ ਨੌਜਵਾਨਾਂ ਨੂੰ ਆਪਣੇ ਪੈਰਾਂ ਉਤੇ ਖੜ੍ਹੇ ਹੋਣ ਦੇ ਕਾਬਲ ਬਣਾਉਣ ਅਤੇ ਨਸ਼‌ਿਆਂ ਤੋਂ ਦੂਰ ਕਰਨ ਲਈ ਖੇਡਾਂ ਨਾਲ ਜੋ‌ੜਨ ਦੇ ਉਪਰਾਲੇ ਕਰਦੇ ਹੋਏ ਰਾਜ ਭਰ ਵਿੱਚ ਸਾਰੇ ਪਿੰਡਾਂ ਵਿੱਚ ਖੇਡ ਦੇ ਮੈਦਾਨ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਮੌਕੇ ਗੁਰਦੇਵ ਟਿਵਾਣਾ ਅਤੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂ ਮਾਜਰਾ ਬਲਾਕ ਇੰਚਾਰਜ ਨਵਪ੍ਰੀਤ ਉੱਚਾ ਗਾਉ, ਬਲਜਿੰਦਰ ਸਿੰਘ ਪਹਾੜਪੁਰ, ਬਲਕਾਰ ਸਿੰਘ ਰਾਜਗੜ੍ਹ, ਜਸਵੰਤ ਸਿੰਘ ਅਤੇ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਯੂਥ ਦੇ ਮੈਂਬਰ ਸਾਹਿਬਾਨ ਅਤੇ ਪਿੰਡ ਵਾਸੀ ਮੌਜੂਦ ਸਨ। ਇਸ ਮੌਕੇ ਇਨ੍ਹਾਂ ਪਿੰਡਾਂ ਦੇ ਖਿਡਾਰੀਆਂ ਨੇ ਵਿਧਾਇਕ ਜੌੜਾਮਾਜਰਾ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਦੀ ਮੰਗ ਪੂਰੀ ਕਰਕੇ ਪੰਜਾਬ ਸਰਕਾਰ ਨੇ ਉਨ੍ਹਾਂ ਲਈ ਖੇਡਾਂ ਵਿੱਚ ਆਪਣਾ ਨਾਮ ਕਮਾਉਣ ਦਾ ਬਹੁਤ ਚੰਗਾ ਮੌਕਾ ਦਿੱਤਾ ਹੈ। ਪਿੰਡਾਂ ਦੇ ਵਸਨੀਕਾਂ ਨੇ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਚੰਗਾ ਉਪਰਾਲਾ ਹੈ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD