Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਪੁਰਬ

ਵਿਧਾਇਕ, ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਲਿਆ ਨਗਰ ਕੀਰਤਨ ਦੇ ਰੂਟ ਦਾ ਜਾਇਜ਼ਾ

Balkar Singh, AAP, Aam Aadmi Party, Aam Aadmi Party Punjab, AAP Punjab,Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 19 Nov 2025

Last updated on: Nov 20, 2025, 12:18 IST

ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਬੁੱਧਵਾਰ ਸ਼ਾਮ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਜਲੰਧਰ ਵਿਖੇ 21 ਨਵੰਬਰ ਨੂੰ ਪਹੁੰਚਣ ਵਾਲੇ ਨਗਰ ਕੀਰਤਨ ਦੇ ਰੂਟ ਦਾ ਜਾਇਜ਼ਾ ਲਿਆ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਦੌਰਾ ਕਰਦਿਆਂ ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਮੌਕੇ ’ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਯਾਦਗਾਰੀ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦੀ ਪੁਰਬ ਨੂੰ ਸਮਰਪਿਤ ਵੱਖ-ਵੱਖ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਇਕ ਨਗਰ ਕੀਰਤਨ 20 ਨਵੰਬਰ ਨੂੰ ਗੁਰਦਾਸਪੁਰ ਤੋਂ ਆਰੰਭ ਹੋ ਕੇ 21 ਨਵੰਬਰ ਨੂੰ ਜਲੰਧਰ ਪਹੁੰਚੇਗਾ। 

ਉਨ੍ਹਾਂ ਸੰਗਤਾਂ ਨੂੰ ਨਗਰ ਕੀਰਤਨ ਅਤੇ ਸ਼ਹੀਦੀ ਪੁਰਬ ਸਮਾਗਮਾਂ ਵਿੱਚ ਸ਼ਰਧਾਪੂਰਵਕ ਵਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰਦਾਸਪੁਰ ਤੋਂ ਆਉਣ  ਵਾਲਾ ਨਗਰ ਕੀਰਤਨ 21 ਨਵੰਬਰ ਨੂੰ ਕਪੂਰਥਲਾ ਤੋਂ ਕਰਤਾਰਪੁਰ, ਬਿਧੀਪੁਰ ਵਾਇਆ ਸਰਵਿਸ ਰੋਡ (ਫਲਾਈ ਓਵਰ ਦੇ ਹੇਠਾਂ), ਬਿਧੀਪੁਰ ਰੇਲਵੇ ਕਰਾਸਿੰਗ, ਵਰਕਸ਼ਾਪ ਚੌਕ, ਕਪੂਰਥਲਾ ਚੌਕ ਹੁੰਦੇ ਹੋਏ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ ਵਿਖੇ ਪਹੁੰਚੇਗਾ, ਜਿਥੇ ਨਗਰ ਕੀਰਤਨ ਦਾ ਵਿਸ਼ਰਾਮ ਹੋਵੇਗਾ।

ਉਨ੍ਹਾਂ ਦੱਸਿਆ ਕਿ ਅਗਲੇ ਦਿਨ 22 ਨਵੰਬਰ ਨੂੰ ਨਗਰ ਕੀਰਤਨ ਕਪੂਰਥਲਾ ਚੌਕ ਤੋਂ ਪਟੇਲ ਚੌਕ, ਬਸਤੀ ਅੱਡਾ ਚੌਕ, ਭਗਵਾਨ ਵਾਲਮੀਕਿ ਚੌਕ, ਡਾ. ਬੀ.ਆਰ. ਅੰਬੇਡਕਰ ਚੌਕ, ਗੁਰੂ ਨਾਨਕ ਮਿਸ਼ਨ ਚੌਕ, ਬੀ.ਐਮ.ਸੀ. ਚੌਕ, ਲਾਡੋਵਾਲੀ ਰੋਡ, ਪੀ.ਏ.ਪੀ. ਚੌਕ, ਰਾਮਾ ਮੰਡੀ ਚੌਕ ਤੋਂ ਹਵੇਲੀ ਪੁਆਇੰਟ ਤੋਂ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਨਗਰ ਕੀਰਤਨ ਨੂੰ ‘ਗਾਰਡ ਆਫ਼ ਆਨਰ’ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਗਰ ਕੀਰਤਨ ਦਾ ਜਲੰਧਰ ਵਿੱਚ ਪਹੁੰਚਣ ’ਤੇ ਸ਼ਰਧਾ ਤੇ ਮਰਿਆਦਾ ਪੂਰਵਕ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਨਾਲ ਆਉਣ ਵਾਲੀ ਸੰਗਤ ਦੇ ਠਹਿਰਾਅ ਅਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਨਗਰ ਕੀਰਤਨ ਦੌਰਾਨ ਸੁਰੱਖਿਆ, ਸੁਚਾਰੂ ਟ੍ਰੈਫਿਕ ਵਿਵਸਥਾ ਅਤੇ ਢੁੱਕਵੀਂ ਪਾਰਕਿੰਗ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਪਰੰਤ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵੱਲੋਂ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ ਵਿਖੇ ਨਗਰ ਕੀਰਤਨ ਦੇ ਵਿਸ਼ਰਾਮ ਸਮੇਤ ਹੋਰ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ, ਐਸ.ਡੀ.ਐਮ. ਰਣਦੀਪ ਸਿੰਘ ਹੀਰ ਅਤੇ ਸ਼ਾਇਰੀ ਮਲਹੋਤਰਾ, ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਮਨਦੀਪ ਕੌਰ ਤੇ ਸੁਮਨਦੀਪ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Balkar Singh , AAP , Aam Aadmi Party , Aam Aadmi Party Punjab , AAP Punjab , Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD