Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਇੰਦਰਜੀਤ ਕੌਰ ਮਾਨ ਤੇ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਨਗਰ ਕੀਰਤਨ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦੀ ਸਮੀਖਿਆ

ਨਗਰ ਕੀਰਤਨ ਦੇ ਰਸਤੇ ’ਤੇ ਲੰਗਰ ਸੇਵਾ ਦੇ ਨਾਲ-ਨਾਲ ਸੰਗਤ ਦੀ ਸੁਵਿਧਾ ਲਈ ਲੋੜੀਂਦੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼

Inderjit Kaur Mann, Nakodar, AAP, Aam Aadmi Party, Aam Aadmi Party Punjab, AAP Punjab, Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 19 Nov 2025

Last updated on: Nov 20, 2025, 12:51 IST

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350 ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ 21 ਨਵੰਬਰ ਨੂੰ ਜਲੰਧਰ ਵਿਖੇ ਪਹੁੰਚਣ ਵਾਲੇ ਨਗਰ ਕੀਰਤਨ ਦੇ ਵਿਸ਼ਰਾਮ ਅਤੇ ਸੰਗਤਾਂ ਦੇ ਠਹਿਰਾਅ ਸਬੰਧੀ ਪ੍ਰਬੰਧਾਂ ਦਾ ਅੱਜ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਇਜ਼ਾ ਲਿਆ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਹੋਈ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਨਵੰਬਰ ਨੂੰ ਗੁਰਦਾਸਪੁਰ ਤੋਂ ਆਰੰਭ ਹੋਣ ਵਾਲਾ ਨਗਰ ਕੀਰਤਨ 21 ਨਵੰਬਰ ਨੂੰ ਜਲੰਧਰ ਵਿੱਚ ਪ੍ਰਵੇਸ਼ ਕਰੇਗਾ ਅਤੇ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ। 

ਉਨ੍ਹਾਂ ਦੱਸਿਆ ਕਿ 21 ਨਵੰਬਰ ਰਾਤ ਨੂੰ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ ਵਿਖੇ ਨਗਰ ਕੀਰਤਨ ਦਾ ਵਿਸ਼ਰਾਮ ਹੋਵੇਗਾ। ਇਸ ਮੌਕੇ ਐਸ.ਐਸ.ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ, ਕਮਿਸ਼ਨਰ ਨਗਰ ਨਿਗਮ ਜਲੰਧਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਆਫ ਪੁਲਿਸ ਨਰੇਸ਼ ਡੋਗਰਾ ਵੀ ਮੌਜੂਦ ਸਨ। ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਜਲੰਧਰ ਦੇ ਵੱਖ-ਵੱਖ ਸਥਾਨਾਂ ਤੋਂ ਹੋ ਕੇ ਗੁਜ਼ਰਨ ਵਾਲੇ ਨਗਰ ਕੀਰਤਨ ਦੇ ਰਸਤਿਆਂ ’ਤੇ ਲੰਗਰ ਸੇਵਾ ਦੀਆਂ ਤਿਆਰੀਆਂ, ਮੈਡੀਕਲ ਸਹਾਇਤਾ, ਟ੍ਰੈਫਿਕ ਪ੍ਰਬੰਧਾਂ, ਸੁਰੱਖਿਆ ਅਤੇ ਸੰਗਤ ਦੇ ਠਹਿਰਾਅ ਸਬੰਧੀ ਇੰਤਜ਼ਾਮਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ਾ ਦਿੱਤੇ। 

ਉਨ੍ਹਾਂ ਸਪਸ਼ਟ ਕਿਹਾ ਕਿ ਧਾਰਮਿਕ ਮਹੱਤਤਾ ਵਾਲੇ ਇਸ ਸਮਾਗਮ ਵਿਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਗਰ ਕੀਰਤਨ ਦੇ ਪੂਰੇ ਰਸਤੇ ’ਤੇ ਸਾਫ-ਸਫਾਈ,  ਲੰਗਰ ਦੀ ਵਿਵਸਥਾ, ਪੀਣ ਵਾਲੇ ਪਾਣੀ, ਸੁਰੱਖਿਆ, ਮੈਡੀਕਲ ਟੀਮਾਂ, ਟ੍ਰੈਫਿਕ ਕੰਟਰੋਲ, ਸਟ੍ਰੀਟ ਲਾਈਟਾਂ ਆਦਿ ਦੇ ਪ੍ਰਬੰਧ ਯਕੀਨੀ ਬਣਾਉਣ ਤੋਂ ਇਲਾਵਾ ਨਗਰ ਕੀਰਤਨ ਦੇ ਰਸਤੇ ’ਤੇ ਜੇਕਰ ਕਿਤੇ ਕੋਈ ਬਿਜਲੀ/ਟੈਲੀਕਾਮ ਆਦਿ ਦੀਆਂ ਨੀਵੀਂਆਂ ਤਾਰਾਂ ਲਟਕ ਰਹੀਆਂ ਹਨ, ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ ਵਿਖੇ ਨਗਰ ਕੀਰਤਨ ਦੇ ਵਿਸ਼ਰਾਮ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਨਿਰਵਿਘਨ ਬਿਜਲੀ ਸਪਲਾਈ, ਢੁੱਕਵੀਂ ਪਾਰਕਿੰਗ ਤੋਂ ਇਲਾਵਾ ਸੰਗਤ ਦੀ ਸੁਵਿਧਾ ਲਈ ਸਾਰੇ ਜ਼ਰੂਰੀ ਇੰਤਜ਼ਾਮ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਨੂੰ ਕੋਈ ਅਸੁਵਿਧਾ ਪੇਸ਼ ਨਾ ਆਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਦੀਪ ਕੌਰ ਅਤੇ ਸੁਮਨਦੀਪ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਸਨ।

 

Tags: Inderjit Kaur Mann , Nakodar , AAP , Aam Aadmi Party , Aam Aadmi Party Punjab , AAP Punjab , Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD