Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ

ਨੌਂ ਪਿਸਤੌਲਾਂ ਬਰਾਮਦ

Crime News Punjab, Punjab Police, Police, Crime News, Kapurthala Police, Kapurthala

Web Admin

Web Admin

5 Dariya News

ਕਪੂਰਥਲਾ , 19 Nov 2025

Last updated on: Nov 20, 2025, 13:20 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦਿਆਂ, ਕਪੂਰਥਲਾ ਪੁਲਿਸ ਨੇ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਤਿੰਨ ਕਾਰਕੁੰਨਾਂ ਨੂੰ ਨੌਂ ਦੇਸੀ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਲਤਾਨਪੁਰ ਲੋਧੀ ਦੇ ਤਾਸ਼ਪੁਰ ਦੇ ਰਹਿਣ ਵਾਲੇ ਅਮਨਦੀਪ ਉਰਫ਼ ਅਮਨ, ਨਕੋਦਰ (ਜਲੰਧਰ) ਦੇ ਖਾਨਪੁਰ ਢੱਡਾ ਦੇ ਰਹਿਣ ਵਾਲੇ ਹਰਜੀਤ ਸਿੰਘ ਉਰਫ਼ ਜੀਤਾ ਅਤੇ ਜਮਸ਼ੇਰ( ਜਲੰਧਰ) ਦੇ ਮੁਹੱਲਾ ਬਗੀਚੀ ਦੇ ਰਹਿਣ ਵਾਲੇ ਲਵਪ੍ਰੀਤ ਉਰਫ਼ ਬਾਬਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅਮਨਦੀਪ ਸੁਲਤਾਨਪੁਰ ਲੋਧੀ ਖੇਤਰ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦਾ ਸਰਗਰਮ ਮੈਂਬਰ ਹੈ, ਅਤੇ ਗੋਲੀਬਾਰੀ ਅਤੇ ਜ਼ਬਰਨ ਵਸੂਲੀ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਥਾਨਕ ਗਿਰੋਹਾਂ ਨੂੰ ਹਥਿਆਰ ਸਪਲਾਈ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਬੇਅਸਰ ਕੀਤਾ ਜਾ ਸਕੇ। ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਪੁਖ਼ਤਾ ਇਤਲਾਹ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁੱਖ ਮੁਲਜ਼ਮ ਅਮਨਦੀਪ ਨੂੰ ਕਪੂਰਥਲਾ ਦੇ ਲਿੰਕ ਰੋਡ ਤਲਵੰਡੀ ਮਹਿਮਾ ਤੋਂ ਗ੍ਰਿਫ਼ਤਾਰ ਕੀਤਾ ਅਤੇ ਉਸਦੇ ਕਬਜ਼ੇ ਵਿੱਚੋਂ ਚਾਰ ਪਿਸਤੌਲ ਬਰਾਮਦ ਕੀਤੇ ਸਨ।

ਜਾਂਚ ਦੌਰਾਨ ਦੋਸ਼ੀ ਅਮਨਦੀਪ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸਨੇ ਆਪਣੇ ਸਾਥੀਆਂ ਲਵਪ੍ਰੀਤ ਉਰਫ਼ ਬਾਬਾ ਅਤੇ ਹਰਜੀਤ ਸਿੰਘ ਉਰਫ਼ ਜੀਤਾ ਨੂੰ ਦੋ ਪਿਸਤੌਲ ਸਪਲਾਈ ਕੀਤੇ ਸਨ। ਉਨ੍ਹਾਂ ਕਿਹਾ ਇਸ ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਉਨ੍ਹਾਂ ਦੋਨਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਨਾਂ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਦੇਸੀ ਪਿਸਤੌਲ ਅਤੇ ਇੱਕ .315 ਬੋਰ ਦਾ ਦੇਸੀ ਪਿਸਤੌਲ ਬਰਾਮਦ ਕੀਤਾ।

ਐਸਐਸਪੀ ਨੇ ਕਿਹਾ ਕਿ ਦੋਸ਼ੀ ਅਮਨਦੀਪ ਤੋਂ ਹੋਰ ਪੁੱਛਗਿੱਛ ਕਰਨ ’ਤੇ ਉਸਦੇ ਘਰ ਵਿੱਚ ਦੱਬੇ ਤਿੰਨ ਹੋਰ ਦੇਸੀ ਪਿਸਤੌਲ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਦੋਸ਼ੀ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ’ਤੇ ਮੱਧ ਪ੍ਰਦੇਸ਼ ਤੋਂ ਦੇਸੀ ਹਥਿਆਰ ਖਰੀਦ ਕੇ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕਰਦੇ  ਸਨ।

ਇਸ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ- ਐਫਆਈਆਰ ਨੰਬਰ 254 ਮਿਤੀ 15.11.2025 ਨੂੰ ਪੁਲਿਸ ਸਟੇਸ਼ਨ ਸਦਰ ਕਪੂਰਥਲਾ ਵਿਖੇ ਆਰਮਜ਼ ਐਕਟ ਦੀ ਧਾਰਾ 25 ਅਧੀਨ ਅਤੇ ਐਫਆਈਆਰ ਨੰ. 270 ਮਿਤੀ 2-11-25 ਨੂੰ ਬੀਐਨਐਸ ਦੀਆਂ ਧਾਰਾਵਾਂ 109, 61(2) ਅਤੇ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਸਟੇਸ਼ਨ ਸੁਲਤਾਨਪੁਰ ਲੋਧੀ ਵਿਖੇ ਦਰਜ ਕੀਤੇ ਗਏ ਹਨ।

 

Tags: Crime News Punjab , Punjab Police , Police , Crime News , Kapurthala Police , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD