Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਟੀ ਬੈਨਿਥ ਨੇ ਲੱਕੀ ਡਰਾਅ (ਪਰਾਲੀ) ਦੇ ਚੌਥੇ ਡਰਾਅ ਵਿੱਚ ਜੇਤੂ ਉਮੀਦਵਾਰਾਂ ਨੁੰ ਸਰਟੀਫ਼ਿਕੇਟਾਂ ਦੀ ਕੀਤੀ ਗਈ ਵੰਡ

ਚੌਥੇ ਡਰਾਅ ਵਿੱਚ ਪਹਿਲਾਂ ਇਨਾਮ ਦਵਿੰਦਰ ਸਿੰਘ ਮਨਾਲ, ਦੂਜਾ ਇਨਾਮ ਰਾਮ ਸਿੰਘ ਝਲੂਰ ਤੇ ਤੀਸਰਾ ਇਨਾਮ ਗੁਰਮੀਤ ਸਿੰਘ ਕੱਟੂ ਨੂੰ ਦਿੱਤਾ ਗਿਆ

T Benith, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 19 Nov 2025

Last updated on: Nov 20, 2025, 15:14 IST

ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੀ ਅਗਵਾਈ ਹੇਠ ਲੱਕੀ ਡਰਾਅ ਪਰਾਲੀ 2025 ਉਨ੍ਹਾਂ ਅਗਾਂਹਵਧੂ ਕਿਸਾਨਾਂ ਨੂੰ ਹੱਲਾਸ਼ੇਰੀ ਦੇਣ ਲਈ ਚਲਾਇਆ ਜਾ ਰਿਹਾ ਹੈ ਜਿਨ੍ਹਾਂ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਹੀ ਉਸ ਦਾ ਪ੍ਰਬੰਧਨ ਕੀਤਾ ।

ਇਸ ਪੜਾਅ ਦੇ ਅੱਜ ਚੌਥੇ ਡਰਾਅ 'ਚ ਜੇਤੂ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਸਨਮਾਨਿਤ ਕੀਤਾ। ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਸਾਨਾਂ ਦੀ ਸ਼ਲਾਘਾ ਕਰਦਿੰਆਂ ਕਿਹਾ ਕਿ ਲੱਕੀ ਡਰਾਅ (ਪਰਾਲੀ) 'ਚ 7 ਲੱਖ ਰੁਪਏ ਪਰਾਲੀ ਦੀ ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਵੰਡੇ ਜਾਣੇ ਹਨ। ਹਰ ਹਫ਼ਤੇ ਲਗਾਤਾਰ 1 ਲੱਖ ਰੁਪਏ 25 ਕਿਸਾਨਾਂ ਵਿੱਚ ਵੰਡਿਆ ਜਾਵੇਗਾ। ਇਸ ਦੇ ਚਾਰ ਡਰਾਅ ਕੱਢੇ ਜਾ ਚੁੱਕੇ ਹਨ।

ਅੱਜ ਚੌਥੇ ਡਰਾਅ ਦੇ ਜੇਤੂਆਂ ਨੂੰ ਸਰਟੀਫ਼ਿਕੇਟ ਵੰਡੇ ਗਏ। ਇਸ ਡਰਾਅ ਵਿੱਚ ਪਹਿਲਾਂ ਇਨਾਮ ਦਵਿੰਦਰ ਸਿੰਘ ਮਨਾਲ ਨੂੰ 20000 ਰੁਪਏ, ਦੂਜਾ ਇਨਾਮ ਰਾਮ ਸਿੰਘ ਝਲੂਰ ਨੂੰ 15000 ਰੁਪਏ ਤੇ ਤੀਸਰਾ ਇਨਾਮ ਗੁਰਮੀਤ ਸਿੰਘ ਕੱਟੂ ਨੂੰ 10000 ਰੁਪਏ ਨਿਕਲਿਆ ਹੈ ਤੇ ਬਾਕੀ 22 ਕਿਸਾਨਾਂ ਨੂੰ 2500—2500 ਰੁਪਏ ਇਨਾਮ ਨਿਕਲਿਆ ਹੈ। ਡਿਪਟੀ ਕਮਿਸ਼ਨਰ ਬਰਨਾਲਾ ਨੇ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਬਰਨਾਲਾ ਜ਼ਿਲ੍ਹੇ ਵਿੱਚ ਪਰਾਲੀ ਦੀ ਸੰਭਾਲ ਕਰਕੇ ਵਾਤਾਵਰਣ ਰਖ਼ਵਾਲੇ ਬਣੇ ਹਨ।  

ਉਨ੍ਹਾਂ ਕਿਹਾ ਕਿ ਇਹ ਕਿਸਾਨ ਵੀਰ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਨ। ਕਿਸਾਨ ਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ 5 ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ। ਉਹ ਮਲਚਰ ਅਤੇ ਹਲਾਂ ਨਾਲ ਕਣਕ ਦੀ ਬਿਜਾਈ ਕਰਦੇ ਹਨ ਅਤੇ ਉਨ੍ਹਾਂ ਨੂੰ ਕਦੇ ਕੋਈ ਸਮੱਸਿਆ ਨਹੀਂ ਆਈ। 

ਕਿਸਾਨ ਬਚਿੱਤਰ ਸਿੰਘ ਵਾਸੀ ਪੱਤੀ ਸੇਖਵਾਂ ਲਗਭਗ 10 ਸਾਲਾਂ ਤੋਂ 10 ਏਕੜ ਪਰਾਲੀ ਨੂੰ ਅੱਗ ਨਾ ਲਗਾ ਕੇ ਮਲਚਿੰਗ ਵਿਧੀ ਨਾਲ ਕਣਕ ਦੀ ਬਿਜਾਈ ਕਰਦੇ ਹਨ। ਉਹ 10 ਜੁਲਾਈ ਦੇ ਆਸ ਪਾਸ ਝੋਨਾ ਲਗਾਉਂਦੇ ਹਨ, ਜਿਸ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ ਸਮੇਂ ਦੀ ਵੀ ਬੱਚਤ ਹੁੰਦੀ ਹੈ। ਉਸ ਦੇ ਝੋਨੇ ਦਾ ਝਾੜ ਬਹੁਤ ਵਧੀਆ ਰਿਹਾ ਹੈ ਅਤੇ ਉਹ ਮੰਡੀ ਵਿੱਚ ਸਭ ਤੋਂ ਪਹਿਲਾਂ ਝੋਨਾ ਲੈ ਕੇ ਗਿਆ, ਉਸਦੀ ਫ਼ਸਲ ਦੀ ਲਿਫਟਿੰਗ ਵਿਚ ਵੀ ਕੋਈ ਮੁਸਕਿਲ ਨਹੀਂ ਆਈ। 

ਕਿਸਾਨ ਜਸਵਿੰਦਰ ਸਿੰਘ ਪਿੰਡ ਫਰਵਾਹੀ ਪਿਛਲੇ 5 ਸਾਲ ਤੋਂ ਪਰਾਲੀ ਨੂੰ ਅੱਗ ਲਗਾਏ ਬਿਨਾਂ 10 ਏਕੜ ਵਿੱਚ ਆਲੂਆਂ ਦੀ ਬਿਜਾਈ ਕਰਦੇ ਹਨ ਅਤੇ ਬਾਕੀ 7 ਏਕੜ ਵਿੱਚ ਮਲਚਿੰਗ ਵਿਧੀ ਰਾਂਹੀ ਕਣਕ ਦੀ ਬਿਜਾਈ ਕਰਦੇ ਹਨ, ਜਿਸ ਦੀ ਬਿਜਾਈ ਦਾ ਖਰਚਾ ਬਹੁਤ ਘੱਟ ਆਉਂਦਾ ਹੈ ਅਤੇ ਝਾੜ ਵਧੀਆ ਰਹਿੰਦਾ ਹੈ। ਕਿਸਾਨ ਗੁਰਮੀਤ ਸਿੰਘ ਵਾਸੀ ਸੰਘੇੜਾ ਨੇ ਦੱਸਿਆ ਕਿ ਉਹ ਸੁਪਰ ਐਸ. ਐਮ. ਐਸ. ਨਾਲ ਵਾਢੀ ਕਰਵਾ ਕੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਦੇ ਹਨ, ਫ਼ਸਲ ਬਹੁਤ ਵਧੀਆ ਰਹੀ  ਹੈ ਅਤੇ ਝਾੜ ਵਧੀਆ ਰਿਹਾ ਹੈ। 

ਇਸ ਸਮਾਗਮ ਵਿੱਚ ਡਾ. ਅਮ੍ਰਿਤਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਬਰਨਾਲਾ, ਸ੍ਰੀ ਹਰਮਨਦੀਪ ਸਿੰਘ ਇੰਜੀਨੀਅਰ,  ਸੁਨੀਤਾ ਸ਼ਰਮਾਂ ਨੋਡਲ ਅਫ਼ਸਰ (ਪਰਾਲੀ), ਬੇਅੰਤ ਸਿੰਘ ਟੈਕਨੀਸ਼ੀਅਨ ਗਰੇਡ 1, ਖੇਤੀਬਾੜੀ ਵਿਭਾਗ, ਮਨਦੀਪ ਸਿੰਘ ਏ ਈ ਓ, ਅਮਨਦੀਪ ਕੌਰ ਏ ਐਸ ਆਈ, ਹਰਜਿੰਦਰ ਸਿੰਘ ਏ ਟੀ ਐਮ ਅਤੇ ਕਿਸਾਨ ਹਾਜ਼ਰ ਸਨ।

 

Tags: T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD