Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਡਾ. ਪ੍ਰੀਤੀ ਯਾਦਵ ਵੱਲੋਂ ਮੰਦਿਰ ਸ੍ਰੀ ਕਾਲੀ ਦੇਵੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 19 Nov 2025

Last updated on: Nov 20, 2025, 15:22 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਮੰਦਿਰ ਸ੍ਰੀ ਕਾਲੀ ਦੇਵੀ ਅਤੇ ਸ੍ਰੀ ਰਾਜ ਰਾਜੇਸ਼ਵਰੀ ਦੇਵੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਉਨ੍ਹਾਂ ਨੇ ਮੰਦਿਰ ਦੀ ਪਵਿੱਤਰਤਾ, ਸਫ਼ਾਈ ਅਤੇ ਸਰੋਵਰ ਦੇ ਪਾਣੀ ਦੀ ਗੁਣਵੱਤਾ ਨੂੰ ਸੁਧਾਰਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਭਾਵਸ਼ਾਲੀ ਤਰੀਕੇ ਨਾਲ ਸਮੀਖਿਆ ਕੀਤੀ।

ਡਾ. ਪ੍ਰੀਤੀ ਯਾਦਵ ਨੇ ਖ਼ਾਸ ਤੌਰ ‘ਤੇ ਡਰੇਨੇਜ ਵਿਭਾਗ ਦੁਆਰਾ ਸਰੋਵਰ ਵਿੱਚ ਤਾਜ਼ਾ ਜਲ ਭਰਨ ਲਈ ਪਾਈ ਜਾ ਰਹੀ ਨਵੀਂ ਪਾਈਪਲਾਈਨ ਦੇ ਕੰਮ ਦੀ ਜਾਂਚ ਕੀਤੀ ਅਤੇ ਮੌਕੇ ‘ਤੇ ਮੌਜੂਦ ਤਕਨੀਕੀ ਟੀਮ ਨੂੰ ਕੰਮ ਨੂੰ ਗੁਣਵੱਤਾ ਮੁਤਾਬਕ ਤੇ ਸਮੇਂਬੱਧ ਤਰੀਕੇ ਨਾਲ ਪੂਰਾ ਕਰਨ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਵਿੱਤਰ ਸਰੋਵਰ ਦਾ ਪਾਣੀ ਸਾਫ਼ ਅਤੇ ਤਾਜ਼ਾ ਰੱਖਣਾ ਮੰਦਿਰ ਦੀ ਪਵਿੱਤਰਤਾ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਬਹੁਤ ਜ਼ਰੂਰੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਦਰ ਵਿੱਚ ਪਹਿਲਾਂ ਮੁਢਲੇ ਕਾਰਜਾਂ ਜਿਵੇਂ ਕਿ ਸਫ਼ਾਈ ਪ੍ਰਣਾਲੀ, ਪਾਣੀ ਸਹੂਲਤਾਂ, ਸੁਰੱਖਿਆ ਅਤੇ ਆਵਾਜਾਈ ਪ੍ਰਬੰਧਾਂ ਨੂੰ ਤਰਜੀਹ ਦੇ ਕੇ ਨਿਪਟਾਇਆ ਜਾਵੇਗਾ। ਉਸ ਤੋਂ ਬਾਅਦ ਮੰਦਿਰ ਦੇ ਚੌਗਿਰਦੇ ਦੀ ਸੁੰਦਰਤਾ ਅਤੇ ਹੋਰ ਵਿਕਾਸ ਯੋਜਨਾਵਾਂ ਨੂੰ ਅੱਗੇ ਵਧਾਇਆ ਜਾਵੇਗਾ।

ਉਨ੍ਹਾਂ ਸਬੰਧਤ ਵਿਭਾਗਾਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਕਿਸੇ ਵੀ ਕੰਮ ਦੌਰਾਨ ਸ਼ਰਧਾਲੂਆਂ ਨੂੰ ਕੋਈ ਤਕਲੀਫ਼ ਨਾ ਆਵੇ। ਮੰਦਿਰ ਵਿੱਚ ਦਰਸ਼ਨ ਕਰਨ ਆਉਣ ਵਾਲੇ ਭਗਤਾਂ ਦੀ ਸੁਵਿਧਾ ਅਤੇ ਸੁਰੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਾਰੇ ਵਿਕਾਸ ਕਾਰਜ ਸਮੇਂਸਿਰ ਅਤੇ ਮਿਆਰੀ ਪੱਧਰ ‘ਤੇ ਪੂਰੇ ਕੀਤੇ ਜਾਣ, ਤਾਂ ਜੋ ਇਹ ਇਤਿਹਾਸਿਕ ਮੰਦਿਰ ਹੋਰ ਭਵਿੱਖ ਵਿੱਚ ਪੀੜ੍ਹੀਆਂ ਲਈ ਵੀ ਸੁੰਦਰਤਾ ਅਤੇ ਸ਼ਰਧਾ ਦਾ ਕੇਂਦਰ ਬਣਿਆ ਰਹੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD