Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਡਾ. ਬਲਬੀਰ ਸਿੰਘ ਨੇ ਪਿੰਡ ਪੱਧਰ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਜਾਰੀ ਕੀਤੇ ਸਖ਼ਤ ਨਿਰਦੇਸ਼

ਛੱਪੜਾਂ ਦੀ ਸਫਾਈ ਤੋਂ ਸੜਕਾਂ ਦੀ ਮਰੰਮਤ ਤੱਕ, ਪਿੰਡਾਂ ਦੇ ਮੁੱਦੇ ਤੁਰੰਤ ਹੱਲ ਕਰਨ ਦੀ ਕੀਤੀ ਹਦਾਇਤ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Preeti Yadav, Dr Preeti Yadav, DC Patiala, Deputy Commissioner Patiala, Patiala

5 Dariya News

5 Dariya News

5 Dariya News

ਪਟਿਆਲਾ , 19 Nov 2025

Last updated on: Nov 20, 2025, 16:04 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪਿੰਡਾ ਦੇ ਵਿਕਾਸ ਕਾਰਜਾਂ ਦੀ  ਮੀਟਿੰਗ ਕੀਤੀ। ਮੀਟਿੰਗ ਦੌਰਾਨ ਪਿੰਡ ਪੱਧਰ ‘ਤੇ ਆ ਰਹੀਆਂ ਮੁੱਖ ਸਮੱਸਿਆਵਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।

ਇਸ ਦੌਰਾਨ ਉਹਨਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਆਰ ਟੀ ਓ ਬਬਨਦੀਪ ਸਿੰਘ ਵਾਲੀਆ, ਪੀ ਡੀ ਏ ਦੇ ਏ ਸੀ ਏ ਜਸ਼ਨਪ੍ਰੀਤ ਕੌਰ ਗਿੱਲ, ਐਸ ਡੀ ਐਮ ਇਸਮਤ ਵਿਜੈ ਸਿੰਘ , ਐਸ ਡੀ ਐਮ ਹਰਜੋਤ ਕੌਰ ਮੌਜੂਦ ਸਨ।

ਸਿਹਤ ਮੰਤਰੀ ਨੇ ਪਿੰਡਾਂ ਵਿੱਚ ਛੱਪੜਾਂ ਦੀ ਸਫਾਈ, ਥਾਪਰ ਤੇ ਸੀਚੇਵਾਲ ਮਾਡਲ ਲਾਗੂ ਕਰਨ , ਸੜਕਾਂ ਦੀ ਮਰੰਮਤ, ਪੀਣ ਵਾਲੇ ਪਾਣੀ ਦੀ ਗੁਣਵੱਤਾ, ਸਟਰੀਟ ਲਾਈਟਾਂ ਦੀ ਸਹੂਲਤ, ਬਰਸਾਤੀ ਪਾਣੀ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਸੁਰੱਖਿਆ ਅਤੇ ਨਹਿਰੀ ਪਾਣੀ ਦੀ ਵਰਤੋਂ ਵਰਗੇ ਮੁੱਦਿਆਂ ‘ਤੇ ਵਿਭਾਗਾਂ ਨੂੰ ਸਮਾਂਬੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। 

ਡਾ. ਬਲਬੀਰ ਸਿੰਘ ਨੇ ਪਿੰਡ ਵਾਸੀਆਂ ਤੋਂ ਵਿਕਾਸ ਕਾਰਜਾਂ ਨੂੰ ਹੋਰ ਸੁਧਾਰਨ ਲਈ ਸੁਝਾਅ ਵੀ ਮੰਗੇ।  ਉਸੇ ਦੌਰਾਨ ਬਰਸਾਤੀ ਪਾਣੀ ਦੀ ਸਮੱਸਿਆ ਦੇ ਹੱਲ ਅਤੇ ਨਵੀਆਂ ਕਾਲੋਨੀਆਂ ਵਿੱਚ ਪਾਣੀ ਤੇ ਸੀਵਰੇਜ ਨਾਲ ਸੰਬੰਧਤ ਮੁੱਦਿਆਂ ਨੂੰ ਜਲਦ ਸੁਲਝਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ। ਇਸ ਮੌਕੇ ਵੱਖ ਵੱਖ ਪਿੰਡਾਂ ਦੇ ਨੁਮਾਇੰਦੇ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD