Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਫ਼ਿਰੋਜ਼ਪੁਰ ਅੱਜ ਪਹੁੰਚੇਗਾ ਅਲੌਕਿਕ ਨਗਰ ਕੀਰਤਨ : ਦੀਪਸ਼ਿਖਾ ਸ਼ਰਮਾ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਲਿਆ ਜਾਇਜ਼ਾ

Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 19 Nov 2025

Last updated on: Nov 20, 2025, 16:14 IST

ਨੌਂਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸਾਲਾ ਸ਼ਹੀਦੀ ਦਿਵਸ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਅਤੇ ਬਾਬਾ ਜੈਤਾ ਜੀ ਦੀਆਂ ਅਮਰ ਕੁਰਬਾਨੀਆਂ ਨੂੰ ਸਮਰਪਿਤ ਨਗਰ ਕੀਰਤਨ 20 ਨਵੰਬਰ ਨੂੰ ਸਵੇਰੇ ਫ਼ਰੀਦਕੋਟ ਤੋਂ ਚੱਲ ਕੇ ਫ਼ਿਰੋਜ਼ਪੁਰ ਪਹੁੰਚੇਗਾ ਅਤੇ ਅੱਗੇ ਵੱਖ-ਵੱਖ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਲਈ ਸੰਪੂਰਨ ਹੋਵੇਗਾ। 

ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨੇ  ਨਗਰ ਕੀਰਤਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਕੀਤਾ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਨਗਰ ਕੀਰਤਨ ਦੇ ਰੂਟ, ਸਾਫ਼-ਸਫਾਈ, ਸੜਕਾਂ ਦੀ ਹਾਲਤ, ਸਟਰੀਟ ਲਾਈਟਾਂ, ਪਾਣੀ ਦੀ ਉਪਲਬਧਤਾ, ਟ੍ਰੈਫ਼ਿਕ ਮੈਨੇਜਮੈਂਟ ਅਤੇ ਲੰਗਰ ਸਥਾਨਾਂ ਸਮੇਤ ਹੋਰ ਪ੍ਰਬੰਧਾਂ ਬਾਰੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। 

ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਜਿੱਥੇ ਵੀ ਕਮੀ ਜਾਂ ਖਾਮੀ ਹੈ, ਉਸ ਦੀ ਤੁਰੰਤ ਮੁਰੰਮਤ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਖ਼ਾਸ ਤੌਰ ’ਤੇ ਸਫਾਈ ਪ੍ਰਬੰਧਾਂ ਉੱਤੇ ਜ਼ੋਰ ਦਿੰਦਿਆਂ ਕਿਹਾ ਗਿਆ ਕਿ ਨਗਰ ਕੀਰਤਨ ਦੇ ਰੂਟ ’ਤੇ ਸੁਰੱਖਿਆ, ਪੂਰੀ ਸਾਫ਼-ਸਫਾਈ, ਕੂੜੇਦਾਨ, ਦਰਖ਼ਤਾਂ ਦੀ ਛੰਗਾਈ, ਪੀਣ ਵਾਲੇ ਪਾਣੀ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ। 

ਉਨ੍ਹਾਂ ਕਿਹਾ ਕਿ ਲੰਗਰ ਵਾਲੇ ਸਥਾਨਾਂ ’ਤੇ ਸਫਾਈ ਅਤੇ ਕੂੜਾ ਨਿਪਟਾਰੇ ਦਾ ਵੀ ਪੂਰਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਟ੍ਰੈਫ਼ਿਕ ਮੈਨੇਜਮੈਂਟ ਅਤੇ ਫਸਟ ਏਡ ਸਹੂਲਤਾਂ ਨੂੰ ਵੀ ਪੂਰੀ ਤਰ੍ਹਾਂ ਤਿਆਰ ਰੱਖਣ ਲਈ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਮਿਤੀ 20 ਨਵੰਬਰ ਨੂੰ ਸਵੇਰੇ ਕਿਲ੍ਹਾ ਮੁਬਾਰਕ ਵਿੱਚ ਸਥਿਤ ਬਾਬਾ ਫਰੀਦ ਜੀ ਦੇ ਤਪ ਅਸਥਾਨ ਤੋਂ ਸ਼ੁਰੂ ਹੋਵੇਗਾ ਅਤੇ ਗੋਲੇਵਾਲਾ ਤੋਂ ਹੁੰਦਾ ਹੋਇਆ ਫਿਰੋਜ਼ਪੁਰ ਵਿਖੇ ਦਾਖਲ ਹੋਵੇਗਾ। 

ਇਹ ਨਗਰ ਕੀਰਤਨ ਫਿਰੋਜ਼ਪੁਰ ਛਾਉਣੀ-ਸ਼ੇਰ ਸ਼ਾਹ ਵਲੀ ਚੌਂਕ- ਭਾਸਕਰ ਚੌਕ - ਗੁਰਦੁਆਰਾ ਸਾਰਾਗੜ੍ਹੀ ਸਾਹਿਬ - ਸ਼ਹੀਦ ਊਧਮ ਸਿੰਘ ਚੌਂਕ- ਮੱਲਵਾਲ ਰੋਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਾਜ਼ੀਦਪੁਰ ਵਿਖੇ ਪਹੁੰਚੇਗਾ। ਉਨ੍ਹਾਂ ਕਿਹਾ ਕਿ ਇਸ ਉਪਰੰਤ ਇਹ ਨਗਰ ਕੀਰਤਨ ਫਿਰੋਜਪੁਰ ਤੋਂ ਮੋਗਾ, ਜਗਰਾਓ, ਲੁਧਿਆਣਾ, ਖੰਨਾ, ਸਰਹਿੰਦ, ਸ੍ਰੀ ਫਤਿਹਗੜ੍ਹ ਸਾਹਿਬ, ਮੋਰਿੰਡਾ, ਸ੍ਰੀ ਚਮਕੌਰ ਸਾਹਿਬ, ਰੂਪਨਗਰ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਅਲੌਕਿਕ ਨਗਰ ਕੀਰਤਨ ਵਿੱਚ ਵੱਧ ਚੜ੍ਹ ਸ਼ਾਮਿਲ ਹੋਣ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਨਿਧੀ ਕੁਮਦ ਬੰਬਾਹ, ਐਸਡੀਐਮ ਫਿਰੋਜ਼ਪੁਰ ਗੁਰਦੇਵ ਸਿੰਘ ਧੰਮ, ਸਹਾਇਕ ਕਮਿਸ਼ਨਰ ਸਿਮਰਨਜੀਤ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਹਾਜ਼ਰ ਸਨ।

 

Tags: Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD