Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਹੜ੍ਹ ਪ੍ਰਭਾਵਿਤ ਰਕਬੇ ਦਾ 20 ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾ ਰਿਹਾ ਹੈ : ਲਾਲਜੀਤ ਸਿੰਘ ਭੁੱਲਰ

8000 ਕੁਇੰਟਲ ਕਣਕ ਬੀਜ਼ ਮੁਫਤ ਵੰਡਿਆ ਗਿਆ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਤਰਨ ਤਾਰਨ , 19 Nov 2025

Last updated on: Nov 20, 2025, 16:25 IST

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਪਿੰਡ ਕੋਟ ਬੁੱਢਾ, ਜੱਲੋਕੇ, ਸਭਰਾਂ ਅਤੇ ਨੇੜਲੇ ਹੜ੍ਹ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੜ੍ਹ ਨਾਲ ਹੋਏ ਨੁਕਸਾਨ ਦੀ ਭਰਪਾਈ ਤਾਂ ਨਹੀਂ ਹੋ ਸਕਦੀ ਪਰ ਸਰਕਾਰ ਉਹਨਾਂ ਦੇ ਦੁੱਖ ਘਟਾਉਣ ਲਈ ਵੱਡੇ ਪੱਧਰ ਤੇ ਰਾਹਤ ਕਾਰਜ ਕਰ ਰਹੀ ਹੈ।

ਉਨਾਂ ਦੱਸਿਆ ਕਿ ਪਹਿਲਾਂ ਵੀ ਕਈ ਵਾਰ ਹੜ੍ਹ ਦੇ ਪਾਣੀ ਨਾਲ ਫਸਲਾਂ ਖਰਾਬ ਹੁੰਦੀਆਂ ਰਹੀਆਂ ਹਨ ਪਰ ਇਹ ਪਹਿਲੀ ਵਾਰ ਹੈ ਜਦ ਭਗਵੰਤ ਮਾਨ ਸਰਕਾਰ ਨੇ 20 ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਹੈ। ਉਹਨਾਂ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਜਿੱਥੇ ਫੌਰੀ ਰਾਹਤ ਦੇ ਤੌਰ 'ਤੇ ਪਸ਼ੂਆਂ ਲਈ ਚਾਰਾ, ਚੌਕਰ ਅਤੇ ਡੀਜ਼ਲ ਦਿੱਤਾ ਉੱਥੇ ਮੁਫਤ ਕਣਕ ਦੇ ਬੀਜ ਦਾ ਵੀ ਪ੍ਰਬੰਧ ਕੀਤਾ ਗਿਆ। 

ਜਿਸ ਤਹਿਤ ਹੁਣ ਤੱਕ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਰਕਬੇ ਵਿੱਚ 8000 ਕੁਇੰਟਲ ਦੇ ਕਰੀਬ ਕਣਕ ਦਾ ਬੀਜ਼ ਮੁਫ਼ਤ ਵੰਡਿਆ ਜਾ ਚੁੱਕਾ ਹੈ। ਉਹਨਾਂ ਕਿਹਾ ਕਿ ਕੁਦਰਤ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ ਪਰ ਇਸ ਨਾਲ ਇਕਮਿਕ ਹੋ ਕੇ ਫਾਇਦਾ ਲਿਆ ਜਾ ਸਕਦਾ ਹੈ। ਇਸ ਲਈ ਕੁਦਰਤ ਦੀ ਸਾਂਭ ਸੰਭਾਲ ਕਰਦਿਆਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਨਾਲ ਹੀ ਵਾਤਾਵਰਨ ਪ੍ਰਦੂਸ਼ਿਤ ਹੋ ਜਾਂਦਾ ਹੈ। 

ਉਪਰੰਤ ਬਹੁਤ ਸਾਰੀਆਂ ਬਿਮਾਰੀਆਂ ਖਾਸ ਤੌਰ ਤੇ ਬਜ਼ੁਰਗਾਂ ਦੀ ਸਿਹਤ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ। ਉਹਨਾਂ ਕਿਹਾ ਕਿ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਤੇ ਜ਼ਿਲ੍ਹੇ ਵਿੱਚ ਹੁਣ ਤੱਕ 10 ਕਰੋੜ ਦੀ ਸਬਸਿਡੀ ਦਿੱਤੀ ਜਾ ਚੁੱਕੀ ਹੈ। ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਉਹਨਾਂ ਦੱਸਿਆ ਕਿ ਪਿੰਡਾਂ ਦੀਆਂ ਸੜਕਾਂ ਦਾ ਜਲਦ ਹੀ ਨਿਰਮਾਣ ਸ਼ੁਰੂ ਕੀਤਾ ਜਾ ਰਿਹਾ ਹੈ। ਉਨਾਂ ਇਲਾਕੇ ਦੇ ਲੋਕਾਂ ਨੂੰ ਕਿਹਾ ਕਿ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਾਈ ਜਾਵੇ ਤਾਂ ਜੋ ਉਹ ਸਮਾਜ ਦੀ ਤਰੱਕੀ ਵਿੱਚ ਵਡਮੁੱਲਾ ਯੋਗਦਾਨ ਪਾ ਸਕਣ।

ਇਸ ਮੌਕੇ ਤਹਿਸੀਲਦਾਰ ਅੰਮ੍ਰਿਤਪਾਲ ਕੌਰ,ਮੁੱਖ ਖੇਤੀਬਾੜੀ ਅਫਸਰ, ਤਰਨ ਤਾਰਨ ਡਾ ਤੇਜਬੀਰ ਸਿੰਘ, ਬਲਾਕ ਖੇਤੀਬਾੜੀ ਅਫਸਰ , ਪੱਟੀ ਡਾ ਭੁਪਿੰਦਰ ਸਿੰਘ, ਚੇਅਰਮੈਨ ਦਿਲਬਾਗ ਸਿੰਘ ਪੀਏ,ਰਣਜੀਤ ਸਿੰਘ ਸਰਪੰਚ ਕੋਟ ਬੁੱਢਾ ਰਜਿੰਦਰ ਕੁਮਾਰ ਏਈਓ, ਮਨਮੋਹਨ ਸਿੰਘ ਏਈਓ, ਗੁਰਪ੍ਰੀਤ ਸਿੰਘ ਬੀਟੀਐਮ, ਵਿਕਰਮ ਸੂਦ, ਸੁਨੀਲ ਕੁਮਾਰ,ਡਾ ਹਰਗਿਆਨ ਸਿੰਘ, ਜਗਰੂਪ ਸਿੰਘ ਬਲਾਕ ਪ੍ਰਧਾਨ, ਰਾਜੂ ਸਰਪੰਚ , ਸੁਖਜਿੰਦਰ ਸਿੰਘ ਸਰਪੰਚ ਸੀਤੋਂ ਮਹਿ ਝੁੱਗੀਆਂ, ਭੋਲਾ ਪ੍ਰਧਾਨ, ਅਵਤਾਰ ਸਿੰਘ ਮੈਂਬਰ, ਲਵਪ੍ਰੀਤ ਸਿੰਘ ਮੈਂਬਰ, ਸੁਰਜੀਤ ਸਿੰਘ ਦੋਧੀ , ਬਾਬਾ ਬਲਵਿੰਦਰ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਹਾਜ਼ਰ ਹੋਏ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਲੋਕਾਂ ਨੇ ਹਾਜ਼ਰ ਹੋ ਕੇ ਸਰਕਾਰ ਦਾ ਧੰਨਵਾਦ ਕੀਤਾ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD