Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ : ਸੰਜੀਵ ਅਰੋੜਾ

Sanjeev Arora, AAP, Aam Aadmi Party, Aam Aadmi Party Punjab, AAP Punjab, Rajinder Gupta

Web Admin

Web Admin

5 Dariya News

ਚੰਡੀਗੜ੍ਹ , 20 Nov 2025

Last updated on: Nov 20, 2025, 17:06 IST

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਇੱਕ ਮਜ਼ਬੂਤ, ਜਵਾਬਦੇਹ ਅਤੇ ਅਗਾਂਹਵਧੂ ਉਦਯੋਗਿਕ ਮਾਹੌਲ ਸਿਰਜਣ ਅਤੇ ਪੰਜਾਬ ਨੂੰ ਉਦਯੋਗਿਕ ਹੱਬ ਬਣਾਉਣ ਦੇ ਯਤਨਾਂ ਦਰਮਿਆਨ ਟ੍ਰਾਈਡੈਂਟ ਗਰੁੱਪ, ਜਿਸਦਾ ਮਾਰਕੀਟ ਕੈਪ 18 ਹਜ਼ਾਰ ਕਰੋੜ ਰੁਪਏ ਅਤੇ ਟਰਨਓਵਰ 10 ਹਜ਼ਾਰ ਕਰੋੜ ਰਪੁਏ ਹੈ, ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਿਹਾ ਹੈ। 

ਇਸ ਸਬੰਧ ਵਿੱਚ ਉਨ੍ਹਾਂ ਦੱਸਿਆ ਕਿ ਟ੍ਰਾਈਡੈਂਟ ਗਰੁੱਪ ਵੱਲੋਂ ਟੈਰੀ ਟਾਵਲ ਉਤਪਾਦਨ ਦੇ ਵਿਸਥਾਰ ਅਤੇ ਕਾਗਜ਼ ਨਿਰਮਾਣ ਉਦਯੋਗ ਦੇ ਆਧੁਨਿਕੀਕਰਨ ਲਈ ਬਰਨਾਲਾ ਵਿੱਚ 1500 ਕਰੋੜ ਰੁਪਏ ਅਤੇ ਮੋਹਾਲੀ ਵਿੱਚ ਇੱਕ ਕਾਰਪੋਰੇਟ ਦਫ਼ਤਰ ਅਤੇ ਸਮਰੱਥਾ ਨਿਰਮਾਣ ਕੇਂਦਰ ਦੀ ਸਥਾਪਨਾ ਲਈ 500 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਸ ਨਿਵੇਸ਼ ਨਾਲ ਮੁੱਖ ਤੌਰ 'ਤੇ 2000 ਸੈਮੀ ਸਕਿਲਡ ਪੇਂਡੂ ਔਰਤਾਂ ਨੂੰ ਰੋਜ਼ਗਾਰ ਮਿਲੇਗਾ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਪ੍ਰਗਤੀਸ਼ੀਲ ਨੀਤੀਗਤ ਫੈਲਲਿਆਂ ਅਤੇ ਕਾਰੋਬਾਰ ਕਰਨ ‘ਚ ਆਸਾਨੀ ਲਈ ਚੁੱਕੇ ਗਏ ਸੁਧਾਰਾਤਮਕ ਕਦਮਾਂ ਨੇ ਸੂਬੇ ਨੂੰ ਨਿਵੇਸ਼ਕਾਂ ਲਈ ਸਭ ਤੋਂ ਵਧੀਆ ਪਸੰਦੀਦਾ ਸਥਾਨ ਬਣਾ ਦਿੱਤਾ ਹੈ। ਇਹ ਉਦਯੋਗ-ਪੱਖੀ ਨੀਤੀਆਂ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜੋ ਉਦਯੋਗ-ਪੱਖੀ ਮਾਹੌਲ ਨੂੰ ਵੱਧ ਤੋਂ ਵੱਧ ਸਾਜ਼ਗਾਰ ਬਣਾਉਣ ਵੱਲ ਕੇਂਦਰਿਤ ਹਨ।

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਅਤੇ ਰਾਜ ਸਭਾ ਮੈਂਬਰ ਪਦਮ ਸ੍ਰੀ ਰਾਜਿੰਦਰ ਗੁਪਤਾ ਨੇ ਕਿਹਾ ਕਿ ਅਸੀਂ ਵਧਦੀ ਘਰੇਲੂ ਅਤੇ ਨਿਰਯਾਤ ਦੀ ਮੰਗ ਨੂੰ ਪੂਰਾ ਕਰਨ ਲਈ ਧਾਗੇ ਦੇ ਕਾਰੋਬਾਰ ਦਾ ਵਿਸਥਾਰ ਕਰਨ ਦੇ ਨਾਲ-ਨਾਲ ਆਪਣੀਆਂ ਮੌਜੂਦਾ ਟੈਕਸਟਾਈਲ ਸਮਰੱਥਾਵਾਂ ਨੂੰ ਵਧਾਉਣ ਜਾ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਵਾਤਾਵਰਣ-ਅਨੁਕੂਲ ਅਤੇ ਕੁਸ਼ਲ ਉਤਪਾਦਨ ਪ੍ਰਕਿਰਿਆਵਾਂ ਨੂੰ ਯਕੀਨੀ ਬਣਾਉਣ ਲਈ ਤਕਨਾਲੋਜੀ ਅਤੇ ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਰਾਹੀਂ ਕਾਗਜ਼ ਨਿਰਮਾਣ ਉਦਯੋਗ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਸੀਂ ਟੈਰੀ ਟਾਵਲਜ਼ ਵਿੱਚ ਇੱਕ ਮੋਹਰੀ ਨਿਰਯਾਤਕ ਅਤੇ ਨਿਰਮਾਤਾ ਵਜੋਂ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਉਤਪਾਦਨ ਨੂੰ ਵੀ ਵਧਾ ਰਹੇ ਹਾਂ ਅਤੇ ਇਸਦੇ ਨਾਲ ਹੀ ਸਥਾਨਕ ਨੌਜਵਾਨਾਂ ਅਤੇ ਕਰਮਚਾਰੀਆਂ ਦਰਮਿਆਨ ਹੁਨਰ ਵਿਕਾਸ ਅਤੇ ਤਕਨੀਕੀ ਮੁਹਾਰਤ ਨੂੰ ਵਧਾਉਣ ਲਈ ਇੱਕ ਸਮਰਪਿਤ ਸਮਰੱਥਾ ਨਿਰਮਾਣ ਕੇਂਦਰ ਸਥਾਪਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਵਪਾਰਕ ਕਾਰਜਾਂ ਨੂੰ ਸੁਵਿਧਾਜਨਕ ਬਣਾਉਣ ਅਤੇ ਹੁਨਰ ਨੂੰ ਆਕਰਸ਼ਿਤ ਕਰਨ ਲਈ ਮੋਹਾਲੀ ਵਿੱਚ ਇੱਕ ਅਤਿ-ਆਧੁਨਿਕ ਕਾਰਪੋਰੇਟ ਦਫ਼ਤਰ ਸਥਾਪਤ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਟ੍ਰਾਈਡੈਂਟ ਗਰੁੱਪ ਦੇ ਨਿਰਮਾਣ ਕੇਂਦਰ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਵਿੱਚ ਸੰਘੇੜਾ ਅਤੇ ਧੌਲਾ ਅਤੇ ਮੱਧ ਪ੍ਰਦੇਸ਼ ਦੇ ਬੁਧਨੀ ਜ਼ਿਲ੍ਹੇ ਵਿੱਚ ਸਿਹੋਰ ਵਿੱਚ ਸਥਾਪਤ ਹਨ। ਇਸ ਗਰੁੱਪ ਦੇ ਕਾਰੋਬਾਰ ਵਿੱਚ 10 ਹਜ਼ਾਰ ਪਰਿਵਾਰ ਸਿੱਧੇ ਤੌਰ 'ਤੇ ਕੰਮ ਕਰ ਰਹੇ ਹਨ ਅਤੇ ਅਸਿੱਧੇ ਤਰੀਕੇ ਨਾਲ ਇਹ ਗਰੁੱਪ 30 ਹਜ਼ਾਰ ਪਰਿਵਾਰਾਂ ਦਾ ਸਮਰਥਨ ਕਰ ਰਿਹਾ ਹੈ।

 

Tags: Sanjeev Arora , AAP , Aam Aadmi Party , Aam Aadmi Party Punjab , AAP Punjab , Rajinder Gupta

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD