Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਲਾਈਟ ਐਂਡ ਸਾਉਂਡ ਸ੍ਰੀ ਅਨੰਦਪੁਰ ਸਾਹਿਬ, ਮਾਲੇਰਕੋਟਲਾ ਅਤੇ ਮਾਨਸਾ ਵਿਖੇ ਕਰਵਾਏ ਗਏ

Barinder Kumar Goel, Barinder Kumar Goyal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Vijay Singla, Principal Budh Ram, Gurpreet Singh Banawali, Navjot Kaur, DC Mansa, Deputy Commissioner Mansa, Mansa

Web Admin

Web Admin

5 Dariya News

ਚੰਡੀਗੜ੍ਹ , 20 Nov 2025

Last updated on: Nov 21, 2025, 11:35 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ । ਇਹਨਾਂ ਸਮਾਗਮਾਂ ਦੇ ਹਿੱਸੇ ਵਜੋਂ ਵੀਰਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ, ਮਾਲੇਰਕੋਟਲਾ ਅਤੇ ਮਾਨਸਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। 

ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸਥਾਨਕ ਆਗੂਆਂ ਨੇ ਵੱਡੀ ਗਿਣਤੀ ਵਿੱਚ ਸੰਗਤ ਸਮੇਤ ਹਾਜ਼ਰੀ ਭਰੀ। ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਖੇ ਕਰਵਾਏ ਗਏ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਸਮੇਤ ਹੋਰ ਉੱਘੀਆਂ ਸ਼ਖਸ਼ੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਇਕੱਤਰ ਹੋਈਆਂ। 

ਇਸ ਮੌਕੇ ਸ. ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਸ ਇਤਿਹਾਸਕ ਪਹਿਲਕਦਮੀ ਦਾ ਉਦੇਸ਼ ਸੂਬੇ ਦੀ ਨੌਜਵਾਨ ਪੀੜ੍ਹੀ  ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ, ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ। ਮਾਲੇਰਕੋਟਲਾ ਦੇ ਸਥਾਨਕ ਸਰਕਾਰੀ ਕਾਲਜ ਵਿੱਚ ਕਰਵਾਏ ਸ਼ੋਅ ਵਿੱਚ ਬੱਚਿਆਂ, ਜਵਾਨਾਂ ਅਤੇ ਬਜ਼ੁਰਗਾਂ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਹਿੱਸਾ ਲਿਆ। 

ਇਹ ਸ਼ੋਅ ਡਿਜੀਟਲ ਤਕਨਾਲੋਜੀ ਰਾਹੀਂ ਬਹੁਤ ਹੀ ਸੁੰਦਰਤਾ ਨਾਲ ਪੇਸ਼ ਕੀਤਾ ਗਿਆ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਮਾਲ,ਪੁਨਰਵਾਸ ਤੇ ਆਫ਼ਤ ਪ੍ਰਬੰਧਨ,ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ,ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ  ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ।

ਇਸ ਤੋਂ ਇਲਾਵਾ ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿੱਚ ਇੱਕ ਪ੍ਰਭਾਵਸ਼ਾਲੀ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ ਜਿਸ ਵਿੱਚ ਸੈਂਕੜੇ ਸ਼ਰਧਾਲੂ ਸ਼ਾਮਲ ਹੋਏ। ਇਸ ਮੌਕੇ ਜਲ ਸਰੋਤ ਮੰਤਰੀ ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ  ਤੋਂ ਇਲਾਵਾ ਵਿਧਾਇਕ ਮਾਨਸਾ ਸ੍ਰੀ ਵਿਜੈ ਸਿੰਗਲਾ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਸਥਾਨਕ ਸੰਗਤ ਮੌਜੂਦ ਸੀ।

ਇਨ੍ਹਾਂ ਲਾਈਟ ਐਡ ਸਾਊਂਡ ਸ਼ੋਅਜ਼ ਵਿੱਚ ਹਾਜ਼ਰੀ ਭਰਨ ਵਾਲੀ ਸੰਗਤ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਹੈ। ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ ਕਾਲ, ਫਲਸਫ਼ੇ, ਸਿੱਖਿਆਵਾਂ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਉੱਤੇ ਚਾਨਣਾ ਪਾਇਆ ਗਿਆ।

 

Tags: Barinder Kumar Goel , Barinder Kumar Goyal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Vijay Singla , Principal Budh Ram , Gurpreet Singh Banawali , Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD