Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਕੇ.ਏ.ਪੀ. ਸਿਨਹਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ

ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੂਟਾ ਲਾਇਆ

KAP Sinha, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Sri Anandpur Sahib

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 20 Nov 2025

Last updated on: Nov 21, 2025, 12:08 IST

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਸੱਚੀ ਅਤੇ ਨਿਮਰ ਸ਼ਰਧਾਂਜਲੀ ਵਜੋਂ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੱਦਾ ਦਿੱਤਾ। ਮੁੱਖ ਸਕੱਤਰ, ਜਿਨ੍ਹਾਂ ਨੇ ਪਵਿੱਤਰ ਸ਼ਹਿਰ ਦੇ ਪੰਜ ਪਿਆਰਾ ਪਾਰਕ ਵਿਖੇ ਬੂਟਾ ਲਗਾਇਆ, ਨੇ ਕਿਹਾ ਕਿ ਬੂਟੇ ਲਗਾਉਣਾ ਸੂਬੇ ਦੇ ਸਥਾਈ ਵਿਕਾਸ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਦੀ ਸੰਭਾਲ ਵਾਸਤੇ  ਅਹਿਮ ਤੇ ਲੋੜੀਂਦਾ ਹੈ। 

ਉਨ੍ਹਾਂ ਕਿਹਾ ਕਿ ਘਟਦੀ ਜਾ ਰਹੀ ਹਰਿਆਵਲ ਅਤੇ ਹਵਾ ਵਿੱਚ ਵਧ ਰਿਹਾ ਪ੍ਰਦੂਸ਼ਨ ਹਰ ਕਿਸੇ ਲਈ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਇਹ ਵਾਤਾਵਰਣ ਅਤੇ ਮਨੁੱਖੀ ਸਿਹਤ ਲਈ ਗੰਭੀਰ ਖ਼ਤਰਾ ਹੈ। ਸ਼੍ਰੀ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ, ਇਹ ਹਰੇਕ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀ ਜਿੰਮੇਵਾਰੀ ਸਮਝ ਕੇ ਅੱਗੇ ਆਵੇ ਅਤੇ ਸੂਬੇ ਨੂੰ ਸਾਫ਼ ਸੁਥਰੀ ਹਵਾ ਪ੍ਰਦਾਨ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਏ।

ਮੁੱਖ ਸਕੱਤਰ ਨੇ ਕਿਹਾ ਕਿ ਜਦੋਂ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਈ ਸਮਾਗਮਾਂ ਕਰਵਾਏ ਜਾ ਰਹੇ ਹਨ  ਤਾਂ ਸਾਨੂੰ ਸਾਰਿਆਂ ਨੂੰ ਪੂਰੇ ਜੋਸ਼ ਨਾਲ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਵੀ ਅੱਗੇ ਆਉਣਾ ਚਾਹੀਦਾ ਹੈ। ਇਸ ਨੂੰ ਇੱਕ ਸਮਾਜਿਕ ਉਦੇਸ਼ ਦੱਸਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਵਿੱਚ ਹਰਾ-ਭਰਾ ਵਾਤਾਵਰਣ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਸ਼੍ਰੀ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਅਸੀਂ ਵੱਧ ਤੋਂ ਵੱਧ ਬੂਟੇ ਲਾ ਕੇ ਆਪਣੇ ਵਾਤਾਵਰਣ ਦੀ ਰੱਖਿਆ ਕਰੀਏ, ਇਸ ਲਈ ਸੂਬਾ ਸਰਕਾਰ ਲੰਬੇ ਸਮੇਂ ਤੋਂ ਲੋਕਾਂ ਨੂੰ ਇਹ ਸੇਵਾ ਦਿੱਤੀ ਜਾ ਰਹੀ  ਹੈ, ਪਰ ਇਹ ਕੰਮ ਜਨਤਕ ਸਹਿਯੋਗ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ। ਇਸ ਨੇਕ ਕਾਰਜ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦੇ ਹੋਏ, ਮੁੱਖ ਸਕੱਤਰ ਨੇ ਉਨ੍ਹਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਦਾ ਸੱਦਾ ਦਿੱਤਾ। 

ਉਨ੍ਹਾਂ ਨੇ ਸਮਾਜਿਕ ਸੰਗਠਨਾਂ ਅਤੇ ਗੈਰ-ਸਰਕਾਰੀ ਸੰਗਠਨਾਂ ਨੂੰ ਵੀ ਅੱਗੇ ਆਉਣ ਲਈ ਕਿਹਾ ਤਾਂ ਜੋ ਮਹਾਨ ਗੁਰੂ ਸਾਹਿਬਾਨ ਨੂੰ ਇੱਕ ਸੱਚੀ ਸ਼ਰਧਾਂਜਲੀ ਵਜੋਂ ਰਾਜ ਵਿੱਚ ਹਰਿਆਲੀ ਵਧਾਈ ਜਾ ਸਕੇ। ਸ਼੍ਰੀ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਰਾਜ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣਾ ਬਹੁਤ ਜ਼ਰੂਰੀ ਹੈ।

ਇਸ ਮੌਕੇ ਸੈਰ-ਸਪਾਟਾ ਵਿਭਾਗ ਦੇ ਸਕੱਤਰ ਡਾ. ਅਭਿਨਵ ਤ੍ਰਿਖਾ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ਼੍ਰੀ ਰਾਮਵੀਰ, ਵਧੀਕ ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਸ਼੍ਰੀ ਸੰਦੀਪ ਗਾੜ੍ਹਾ ਅਤੇ ਹੋਰ ਵੀ ਮੌਜੂਦ ਸਨ।

 

Tags: KAP Sinha , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Sri Anandpur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD