Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ- ਕੇ.ਏ.ਪੀ.ਸਿਨਹਾ

8000 ਸੁਰੱਖਿਆਂ ਕਰਮਚਾਰੀ ਕਰ ਰਹੇ ਹਨ 25 ਸੈਕਟਰਾਂ ਵਿਚ ਨਿਗਰਾਨੀ- ਡਾਇਰੈਕਟਰ ਜਨਰਲ ਪੁਲਿਸ

KAP Sinha, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Gaurav Yadav, Punjab Police, Police, Punjab Admin, Director General of Police Punjab, DGP Punjab

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 20 Nov 2025

Last updated on: Nov 21, 2025, 12:58 IST

ਨੌਂਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸ਼ਾਨੀ ਸ਼ਹਾਦਤ ਨੂੰ ਸਮਰਪਿਤ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਅਤੇ ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਨੇ ਅੱਜ ਸਮਾਗਮਾਂ ਦੀ ਤਿਆਰੀਆਂ ਦਾ ਰੀਵਿਊ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਸਕੱਤਰ ਨੇ ਕਿਹਾ ਕਿ ਸਾਰੇ ਅਧਿਕਾਰੀ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਅਤੇ ਸ਼ਰਧਾਲੂਆਂ ਨੂੰ ਪੂਰੀ ਸਹੂਲਤ ਪ੍ਰਦਾਨ ਕਰਨ ਨੂੰ ਆਪਣੀ ਪਹਿਲ ਬਣਾਉਣ।

ਮੁੱਖ ਸਕੱਤਰ ਨੇ ਦੱਸਿਆ ਕਿ 22 ਨਵੰਬਰ ਨੂੰ ਚਾਰ ਅਲੌਕੀਕ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ, ਜਦਕਿ 23 ਨਵੰਬਰ ਨੂੰ ਗੁਰੂ ਕਾ ਬਾਗ ਬੁੱਢਾ ਦਲ ਛਾਉਣੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ। 23 ਨਵੰਬਰ ਨੂੰ ਹੋਣ ਵਾਲੇ ਸਰਬ ਧਰਮ ਸੰਮੇਲਨ ਵਿੱਚ ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਧਾਰਮਿਕ ਸਖਸ਼ੀਅਤਾਂ ਅਤੇ ਸੰਤ ਮਹਾਪੁਰਸ਼ ਸ਼ਿਰਕਤ ਕਰਨਗੇ। 

ਉਨ੍ਹਾਂ ਨੇ ਦੱਸਿਆ ਕਿ 24 ਨਵੰਬਰ ਨੂੰ ਭਾਈ ਜੈਤਾ ਜੀ ਮੈਮੋਰੀਅਲ ਵਿੱਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾਵੇਗਾ, ਜਦਕਿ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੀ ਵੱਖ-ਵੱਖ ਧਾਰਮਿਕ ਸਮਾਗਮਾਂ ਵਿੱਚ ਹਾਜ਼ਰੀ ਲਗਾਉਣਗੇ।

ਮੁੱਖ ਸਕੱਤਰ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਸਹੂਲਤ ਦੇਣ ਲਈ ਸਰਕਾਰ ਨੇ ਟੈਂਟ ਸਿਟੀ ਵਿੱਚ ਲਗਭਗ 10 ਹਜ਼ਾਰ ਸ਼ਰਧਾਲੂਆਂ ਲਈ ਠਹਿਰਾਉ ਦਾ ਪ੍ਰਬੰਧ ਕੀਤਾ ਹੈ। ਇਸ ਦੇ ਨਾਲ 500 ਮੁਫ਼ਤ ਈ-ਰਿਕਸ਼ਾ ਅਤੇ ਸ਼ਟਲ ਬੱਸਾਂ ਸ਼ਰਧਾਲੂਆਂ ਨੂੰ ਸਮਾਗਮ ਸਥਾਨਾ ਤੱਕ ਆਉਣ-ਜਾਣ ਦੀ ਸੁਵਿਧਾ ਮੁਹੱਈਆ ਕਰਵਾਉਣਗੀਆਂ। 

ਉਨ੍ਹਾਂ ਨੇ ਦੱਸਿਆ ਕਿ ਵਾਹਨਾਂ ਲਈ 100 ਏਕੜ ਵਿੱਚ 30 ਆਧੁਨਿਕ ਪਾਰਕਿੰਗਾਂ ਬਣਾਈਆਂ ਗਈਆਂ ਹਨ। ਸ੍ਰੀ ਅਨੰਦਪੁਰ ਸਾਹਿਬ ਨੂੰ ਸਾਫ, ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਖਾਸ ਤੌਰ ’ਤੇ ਰੁੱਖ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ, ਸੇਵਾਦਾਰਾਂ ਅਤੇ ਸਮਾਜਿਕ ਸੰਗਠਨਾਂ ਦੀ ਭਾਗੀਦਾਰੀ ਰਹੇਗੀ।

ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਕਈ ਪੱਧਰਾਂ ’ਤੇ ਮੀਟਿੰਗਾਂ ਅਤੇ ਮੌਕੇ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਅਧਿਕਾਰੀਆਂ ਨੇ ਭਰੋਸਾ ਦਵਾਇਆ ਕਿ ਹਰ ਆਉਣ ਵਾਲੇ ਸ਼ਰਧਾਲੂ ਨੂੰ ਸੁਚਾਰੂ ਅਤੇ ਸੁਰੱਖਿਅਤ ਅਨੁਭਵ ਪ੍ਰਦਾਨ ਕੀਤਾ ਜਾਵੇਗਾ। ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਇਹ ਇਤਿਹਾਸਕ ਸਮਾਗਮ ਸ਼ਰਧਾ, ਅਨੁਸ਼ਾਸਨ ਅਤੇ ਸੇਵਾ ਦੇ ਉੱਤਮ ਮਾਪਦੰਡਾਂ ’ਤੇ ਸਪੰਨ ਹੋਣ।

ਸੁਰੱਖਿਆ ਪ੍ਰਬੰਧਾਂ ਬਾਰੇ ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ 8000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜੋ 25 ਵੱਖ-ਵੱਖ ਸੈਕਟਰਾਂ ਵਿੱਚ ਨਿਗਰਾਨੀ ਕਰ ਰਹੇ ਹਨ। 500 ਤੋਂ ਵੱਧ ਸੀਸੀਟੀਵੀ ਕੈਮਰਿਆਂ ਰਾਹੀਂ ਸਮੂਹ ਇਲਾਕੇ ’ਤੇ ਨਜ਼ਰ ਰੱਖੀ ਜਾਵੇਗੀ, ਤਾਂ ਜੋ ਕਿਸੇ ਵੀ ਗੈਰ-ਸਮਾਜਿਕ ਤੱਤ ਨੂੰ ਤੁਰੰਤ ਕਾਬੂ ਕੀਤਾ ਜਾ ਸਕੇ। ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਏਡੀਜੀਪੀ ਨੋਨਿਹਾਲ ਸਿੰਘ ਨਿਭਾਉਣਗੇ।

ਇਸ ਮੌਕੇ ਵਧੀਕ ਮੁੱਖ ਸਕੱਤਰ ਸੰਸਦੀ ਮਾਮਲੇ ਡੀ ਕੇ ਤਿਵਾੜੀ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਨੀਲ ਕੰਠ ਅਵਧ, ਸਕੱਤਰ ਸੈਰ ਸਪਾਟਾ ਡਾ ਅਭਿਨਵ, ਸਕੱਤਰ ਪੰਜਾਬ ਮੰਡੀ ਬੋਰਡ ਤੇ  ਸੂਚਨਾ ਤੇ ਲੋਕ ਸੰਪਰਕ ਰਾਮਵੀਰ , ਵਿਸ਼ੇਸ਼ ਡੀ.ਜੀ.ਪੀ ਅਰਪਿਤ ਸ਼ੁਕਲਾ, ਏ.ਡੀ.ਜੀ.ਪੀ ਪ੍ਰਮਾਰ, ਏ.ਡੀ.ਜੀ.ਪੀ ਨੋਨਿਹਾਲ ਸਿੰਘ, ਗਮਾਡਾ ਦੇ ਸੀਏ ਸਾਖਸ਼ੀ ਸਾਹਨੀ, ਹਰਗੁਨਜੀਤ ਕੌਰ, ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ, ਅਭਿਮੰਨਿਯੂ ਮਲਿਕ, ਨਾਨਕ ਸਿੰਘ, ਡਿਪਟੀ ਕਮਿਸ਼ਨਰ ਜਲੰਧਰ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ, ਅਮਰਦੀਪ ਸੰਧੂ ਡੀ.ਸੀ ਫਾਜਿਲਕਾ, ਏਡੀਏ ਸੰਦੀਪ ਗੜ੍ਹਾ, ਏਡੀਸੀ ਪੂਜਾ ਸਿਆਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: KAP Sinha , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Gaurav Yadav , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD