Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੇ ਕਿਸਾਨਾਂ ਲਈ ਲੋਨ ਸਕੀਮ ਮੁੜ ਸ਼ੁਰੂ ਕੀਤੀ

ਚੇਅਰਮੈਨ ਪਵਨ ਕੁਮਾਰ ਟੀਨੂੰ ਨੇ 24 ਲਾਭਪਾਤਰੀਆਂ ਨੂੰ ਇੱਕ ਕਰੋੜ ਰੁਪਏ ਦੇ ਚੈਕ ਵੰਡੇ, ਕਿਸਾਨ-ਪੱਖੀ ਕਰਜ਼ਾ ਸਹੂਲਤ ਦੀ ਮੁੜ ਸ਼ੁਰੂਆਤ

Pawan Kumar Tinu, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਜਲੰਧਰ , 20 Nov 2025

Last updated on: Nov 21, 2025, 13:03 IST

ਪੰਜਾਬ ਵਿੱਚ ਖੇਤੀਬਾੜੀ ਕਰਜ਼ ਸਹੂਲਤ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਵੱਲੋਂ ਅੱਜ ਵੱਖ-ਵੱਖ ਜ਼ਿਲ੍ਹਿਆਂ ਦੇ 24 ਕਿਸਾਨਾਂ ਨੂੰ ਇੱਕ ਕਰੋੜ ਰੁਪਏ ਦੇ ਚੈਕ ਸੌਂਪ ਕੇ ਲੋਨ ਵੰਡ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਖੇਤੀਬਾੜੀ ਵਿਕਾਸ ਬੈਂਕ ਦੀ ਲੰਮੇ ਸਮੇ ਤੋਂ ਬੰਦ ਪਈ ਲੋਨ ਸਹੂਲਤ ਨੂੰ ਮੁੜ ਸੁਰਜੀਤ ਕਰਨ ਲਈ ਇਹ ਸਮਾਗਮ ਅੱਜ ਜਲੰਧਰ ਵਿਖੇ ਐਗਰੀਕਲਚਰ ਸਟਾਫ਼ ਟ੍ਰੇਨਿੰਗ ਇੰਸਟੀਚਿਊਟ ਵਿਚ ਹੋਇਆ।

ਸਮਾਗਮ ਵਿਚ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਟੀਨੂੰ ਨੇ ਕਿਹਾ ਕਿ ਇਹ “ਮਾਣ ਦੀ ਗੱਲ” ਹੈ ਕਿ ਕਿਸਾਨ-ਹਿਤੈਸ਼ੀ ਸੰਸਥਾ ਨੇ ਕਈ ਸਾਲਾਂ ਦੀ ਖੜੋਤ ਤੋਂ ਬਾਅਦ ਆਪਣਾ ਕੰਮ ਮੁੜ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ, ਜੋ 1957 ਤੋਂ ਸਧਾਰਨ ਵਿਆਜ 'ਤੇ ਲੋਨ ਦੇ ਰਿਹਾ ਸੀ, ਦੀਆਂ ਸੇਵਾਵਾਂ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਰੁਕ ਗਈਆਂ ਸਨ। 

ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 2022 ਵਿੱਚ 900 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕਰਨ ਤੋਂ ਬਾਅਦ ਹੀ ਇਹ ਬੈਂਕ ਦੁਬਾਰਾ ਚੱਲਣ ਯੋਗ ਬਣਿਆ, ਜਿਸ ਨਾਲ ਬੈਂਕ ਨੂੰ “ਇੱਕ ਨਵੀਂ ਜ਼ਿੰਦਗੀ” ਮਿਲੀ। ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਮ੍ਰਿਤਪਾਲ ਸਿੰਘ, ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਨੀਕ ਸਿੰਘ ਰੰਧਾਵਾ ਸਮੇਤ ਸ਼੍ਰੀ ਟੀਨੂੰ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਚੈਕ ਵੰਡੇ। 

ਉਨ੍ਹਾਂ ਅੱਗੇ ਦੱਸਿਆ ਕਿ ਬੈਂਕ ਖੇਤੀ, ਗੈਰ-ਖੇਤੀ, ਸਿੱਖਿਆ ਅਤੇ ਆਪਣੇ ਕਰਮਚਾਰੀਆਂ ਸਮੇਤ ਕਈ ਖੇਤਰਾਂ ਹੇਠ ਲੋਨ ਮੁਹੱਈਆ ਕਰੇਗਾ। ਉਨ੍ਹਾਂ ਇਸ ਗੱਲ ’ਵੀ ਜ਼ੋਰ ਦਿੱਤਾ ਕਿ ਮੁੜ ਸ਼ੁਰੂ ਕੀਤੀ ਗਈ ਇਹ ਲੋਨ ਸਹੂਲਤ ਕਿਸਾਨਾਂ ਲਈ ਬਹੁਤ ਮਦਦਗਾਰ ਸਾਬਿਤ ਹੋਵੇਗੀ, ਕਿਉਂਕਿ ਬੈਂਕ ਹੋਰ ਬੈਂਕਿੰਗ ਸੈਕਟਰ ਨਾਲੋਂ ਸਭ ਤੋਂ ਘੱਟ ਵਿਆਜ ਦਰਾਂ 'ਤੇ ਕਰਜ਼ਾ ਉਪਲਬਧ ਕਰਵਾਏਗਾ।

ਮੁੱਖ ਮੰਤਰੀ ਦਾ ਧੰਨਵਾਦ ਪ੍ਰਗਟਾਉਂਦਿਆਂ ਸ਼੍ਰੀ ਟੀਨੂੰ ਨੇ ਕਿਹਾ ਕਿ ਸਰਕਾਰ ਹਮੇਸ਼ਾ ਕਿਸਾਨਾਂ ਦੀ ਭਲਾਈ ਨੂੰ ਤਰਜੀਹ ਦਿੰਦੀ ਆਈ ਹੈ। ਉਨ੍ਹਾਂ ਹਾਲ ਹੀ ਵਿੱਚ ਫ਼ਸਲੀ ਨੁਕਸਾਨ ਦੀ ਭਰਪਾਈ ਤੇਜ਼ੀ ਨਾਲ ਕੀਤੇ ਜਾਣ ਨੂੰ ਇਸਦਾ ਹੋਰ ਇੱਕ ਮਹੱਤਵਪੂਰਣ ਉਦਾਹਰਣ ਦੱਸਿਆ। ਉਨ੍ਹਾਂ ਕਿਹਾ ਕਿ ਨਵੀਂ ਕਰਜ਼ਾ ਯੋਜਨਾ ਪੰਜਾਬ ਦੇ ਖੇਤੀਬਾੜੀ ਭਾਈਚਾਰੇ ਨੂੰ ਮਜ਼ਬੂਤ ਬਣਾਉਣ ਅਤੇ ਪੇਂਡੂ ਅਰਥਵਿਵਸਥਾ ਨੂੰ ਤਰੱਕੀ ਦੇਣ ਵਿੱਚ ਮਦਦ ਕਰੇਗੀ।

ਇਸ ਮੌਕੇ ਐਸ.ਏ.ਡੀ.ਬੀ. ਦੀ ਮੈਨੇਜਿੰਗ ਡਾਇਰੈਕਟਰ ਬਰਜਿੰਦਰ ਕੌਰ ਬਾਜਵਾ, ਏ.ਐਮ.ਡੀ. ਰਜਵਿੰਦਰ ਰੰਧਾਵਾ, ਜੀ.ਐਮ. ਅਮਨਦੀਪ ਸਿੰਘ, ਪ੍ਰੀਤ ਮੋਹਿੰਦਰ ਸਿੰਘ, ਡੀ.ਜੀ.ਐਮ. ਰਜਨੀਸ਼ ਬਾਂਸਲ, ਸੁਨੀਲ ਮਹਾਜਨ, ਰੀਜਨਲ ਅਫ਼ਸਰ ਹਰਪ੍ਰੀਤ ਸਿੰਘ ਚੀਮਾ, ਜੁਆਇੰਟ ਰਜਿਸਟਰਾਰ ਉਮੇਸ਼ ਵਰਮਾ, ਡਿਪਟੀ ਰਜਿਸਟਰਾਰ ਗੁਰਵਿੰਦਰਜੀਤ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਚਰਨ ਸਿੰਘ ਚੰਨੀ, ਅਤਮ ਪ੍ਰਕਾਸ਼ ਬਬਲੂ ਅਤੇ ਹੋਰ ਸਨਮਾਨਿਤ ਵਿਅਕਤੀ ਮੌਜੂਦ ਸਨ।

 

Tags: Pawan Kumar Tinu , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD