Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਕਮਿਸ਼ਨ ਦੇ ਅਧਿਕਾਰੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਕਾਲ ਨੂੰ ਦਰਸਾਉਂਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਈ

Harpreet Sandhu, State Information Commissioner, Inderpal Singh Dhanna, Chief Information Commissioner, Punjab

Web Admin

Web Admin

5 Dariya News

ਚੰਡੀਗੜ੍ਹ , 20 Nov 2025

Last updated on: Nov 21, 2025, 13:10 IST

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਮੁੱਖ ਸੂਚਨਾ ਕਮਿਸ਼ਨਰ ਪੰਜਾਬ ਇੰਦਰਪਾਲ ਸਿੰਘ ਧੰਨਾ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਵੱਲੋਂ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਅਧਿਆਤਮਿਕ ਜੀਵਨ ਕਾਲ ਨੂੰ ਦਰਸਾਉਂਦਾ ਇੱਕ ਮਹੱਤਵਪੂਰਨ ਚਿੱਤਰਕਾਰੀ ਬਰੋਸ਼ਰ (ਕਿਤਾਬਚਾ) ਵੀ ਜਾਰੀ ਕੀਤਾ ਗਿਆ। 

ਇਸ ਮੌਕੇ ਉਨ੍ਹਾਂ ਨਾਲ ਹਰਪ੍ਰੀਤ ਸੰਧੂ, ਡਾ. ਭੁਪਿੰਦਰ ਸਿੰਘ ਬਾਠ ਅਤੇ ਰਾਜ ਸੂਚਨਾ ਕਮਿਸ਼ਨਰ ਸੰਦੀਪ ਐਸ. ਧਾਲੀਵਾਲ ਵੀ ਮੌਜੂਦ ਸਨ। ਇਸ ਮੌਕੇ ਕਮਿਸ਼ਨ ਦੇ ਅਧਿਕਾਰੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਕਾਲ ਨੂੰ ਦਰਸਾਉਂਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਵੀ ਦਿਖਾਈ ਗਈ। 

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਵੇਜ਼ੀ ਫਿਲਮ ਨੂੰ ਤਿਆਰ ਕਰਨ ਲਈ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਹੈ। ਇਸਦੇ ਨਾਲ ਹੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਿੱਤਰਕਾਰੀ ਕਿਤਾਬਚਾ ਅਤੇ ਪਾਵਨ ਕਿਤਾਬ ਵੀ ਕਮਿਸ਼ਨ ਦੇ ਅਧਿਕਾਰੀਆਂ ਨੂੰ ਭੇਟ ਕੀਤੀ ਗਈ ਤਾਂ ਜੋ ਨੌਵੇਂ ਸਿੱਖ ਗੁਰੂ ਦੇ ਆਪਸੀ ਭਾਈਚਾਰੇ ਅਤੇ ਸ਼ਾਂਤੀ ਦੇ ਸੰਦੇਸ਼ ਦਾ ਵੱਧ ਤੋਂ ਵੱਧ ਪ੍ਰਸਾਰ ਕੀਤਾ ਜਾ ਸਕੇ।

ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਨੇ ਇਸ ਸਮਾਗਮ ਦੌਰਾਨ ਕਿਹਾ ਕਿ ਚਿੱਤਰਕਾਰੀ ਕਿਤਾਬਚੇ ਅਤੇ ਇਸ ਕਿਤਾਬ ਦਾ ਪ੍ਰਕਾਸ਼ਨ ਨੌਵੇਂ ਸਿੱਖ ਗੁਰੂ ਦੀ ਲਾਸਾਨੀ ਸ਼ਹਾਦਤ ਅਤੇ ਉਨ੍ਹਾਂ ਦੇ ਆਪਸੀ ਭਾਈਚਾਰੇ, ਧਾਰਮਿਕ ਆਜ਼ਾਦੀ ਅਤੇ ਸ਼ਾਂਤੀ ਦੇ ਸਦੀਵੀ ਸੰਦੇਸ਼ ਦੇ ਸਨਮਾਨ ਵਿੱਚ ਇੱਕ ਨਿਮਾਣਾ ਯਤਨ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰਪ੍ਰੀਤ ਸੰਧੂ ਦੁਆਰਾ ਲਿਖੀ ਗਈ ਇਹ ਕਿਤਾਬ ਰਾਜ ਸੂਚਨਾ ਕਮਿਸ਼ਨਰ, ਪੰਜਾਬ, ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਿਆਂ ਦੇ ਦ੍ਰਿਸ਼ਾਂ ਨੂੰ ਦਰਸਾਉਂਦੀ ਹੈ।

ਦੱਸਣਯੋਗ ਹੈ ਕਿ ਉਕਤ ਕਿਤਾਬ ਨੂੰ ਪੰਜਾਬ ਦੇ ਮਾਣਯੋਗ ਰਾਜਪਾਲ ਦੁਆਰਾ ਪਹਿਲਾਂ ਹੀ ਰਾਜ ਭਵਨ ਚੰਡੀਗੜ੍ਹ ਵਿੱਚ ਪੰਜਾਬ ਰਾਜ ਲਈ ਜਾਰੀ ਕੀਤਾ ਜਾ ਚੁੱਕਾ ਹੈ। ਇਸ ਕਿਤਾਬ ਦੇ ਲੇਖਕ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਕਿਹਾ ਕਿ ਇਹ ਕਿਤਾਬ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਕਦਰਾਂ ਕੀਮਤਾਂ ਦੀ ਰਾਖੀ ਲਈ ਦਿੱਤੇ ਸਰਬਉੱਚ ਬਲੀਦਾਨ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

 

Tags: Harpreet Sandhu , State Information Commissioner , Inderpal Singh Dhanna , Chief Information Commissioner , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD