Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ : ਪਵਿੱਤਰ ਨਗਰ ਕੀਰਤਨ ਨੂੰ ਦਿੱਤਾ ਗਿਆ ਪੰਜਾਬ ਪੁਲਸ ਵੱਲੋ ਗਾਰਡ ਆਫ਼ ਆਨਰ

ਭਰਵੀਂ ਗਿਣਤੀ ਵਿੱਚ ਸੰਗਤ ਸਮੇਤ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਕੁਲਵੰਤ ਪੰਡੋਰੀ, ਭਦੌੜ ਵਿਧਾਇਕ ਲਾਭ ਸਿੰਘ ਉਗੋਕੇ ਨੇ ਮਹਾਨ ਨਗਰ ਕੀਰਤਨ ਦੇ ਕੀਤੇ ਦਰਸ਼ਨ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Labh Singh Ugoke, Barnala

Web Admin

Web Admin

5 Dariya News

ਬਰਨਾਲਾ , 20 Nov 2025

Last updated on: Nov 21, 2025, 13:13 IST

"ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅੱਜ ਤਲਵੰਡੀ ਸਾਬੋ ਤੋਂ ਚੱਲ ਕੇ ਜ਼ਿਲ੍ਹਾ ਬਰਨਾਲਾ ਵਿਖੇ ਪਹੁੰਚਿਆ। ਇਸ ਮੌਕੇ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿੱਚ ਨਾਲ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਹੇਠ ਅਤੇ ਪੰਜ ਪਿਆਰਿਆਂ ਅਤੇ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦਾ ਤਪਾ ਤੋਂ ਬਰਨਾਲਾ ਹਦੂਦ ਅੰਦਰ ਪੁੱਜਣ 'ਤੇ  ਮੈਂਬਰ ਸੰਸਦ ਗੁਰਮੀਤ ਸਿੰਘ ਮੀਤ ਹੇਅਰ, ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਸ੍ਰੀ ਕੁਲਵੰਤ ਸਿੰਘ ਪੰਡੋਰੀ, ਭਦੌੜ ਵਿਧਾਇਕ ਸ੍ਰੀ ਲਾਭ ਸਿੰਘ ਉੱਗੋਕੇ, ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ, ਐੱਸ ਐੱਸ ਪੀ ਸ਼੍ਰੀ ਸਰਫ਼ਰਾਜ਼ ਆਲਮ, ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ, ਐੱਸ ਐੱਸ ਪੀ ਬਠਿੰਡਾ ਮੈਡਮ ਅਮਨੀਤ ਕੌਂਡਲ ਆਦਿ ਵੱਲੋਂ ਸਵਾਗਤ ਕੀਤਾ ਗਿਆ ।

ਇਸ ਮੌਕੇ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਹਨਾਂ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸਿੱਖ ਧਰਮ ਦੇ ਆਦਰਸ਼ਾਂ, ਸੱਚ, ਨਿਆਂ, ਧਰਮ ਅਤੇ ਮਨੁੱਖੀ ਹੱਕਾਂ ਦੀ ਰੱਖਿਆ ਲਈ ਅਨੋਖੀ ਅਤੇ ਲਾਸਾਨੀ ਕੁਰਬਾਨੀ ਦਿੱਤੀ। ਉਹਨਾਂ ਗੁਰੂ ਸਾਹਿਬ ਸਮੇਤ ਉਨ੍ਹਾਂ ਦੇ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਯਾਦ ਕਰਿਦਆਂ ਕਿਹਾ ਕਿ ਜ਼ਬਰ ਅਤੇ ਧਰਮ-ਪਰਿਵਰਤਨ ਦੇ ਖ਼ਿਲਾਫ ਉਹਨਾਂ ਨੇ ਇੱਕ ਅਟੱਲ ਚਟਾਨ ਵਾਂਗ ਖਲੋਅ ਕੇ ਦਰਸਾਇਆ ਕਿ ਸਿੱਖ ਧਰਮ ਦੇ ਨਾਇਕ ਕਿਸੇ ਇਕ ਧਰਮ ਲਈ ਨਹੀਂ, ਸਗੋਂ ਪੂਰੇ ਮਨੁੱਖਤਾ ਲਈ ਲੜਦੇ ਹਨ। 

ਇਸ ਮੌਕੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਸ੍ਰੀ ਕੁਲਵੰਤ ਸਿੰਘ ਪੰਡੋਰੀ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਮਨੁੱਖਤਾ ਤੇ ਧਰਮ ਲਈ ਕੀਤੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਗੁਰੂ ਜੀ ਨੇ ਧਰਮ ਦੀ ਰੱਖਿਆ ਲਈ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਦੀ ਧਰਮ ਲਈ ਦਿੱਤੀ ਸ਼ਹਾਦਤ ਸਦਾ ਲਈ ਅਮਰ ਹੋ ਗਈ। ਗੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਅੱਤਿਆਚਾਰ ਦੇ ਖ਼ਿਲਾਫ਼ ਤੇ ਮਨੁੱਖੀ ਅਧਿਕਾਰਾਂ ਦੇ ਹੱਕ ਵਿੱਚ ਡਟ ਕੇ ਖੜ੍ਹਨ ਦਾ ਸੰਦੇਸ਼ ਦਿੰਦਾ ਹੈ ਅਤੇ ਸਿੱਖ ਇਤਿਹਾਸ ਵਿੱਚ ਉਨ੍ਹਾਂ ਦੀ ਸ਼ਹਾਦਤ ਸਰਬੋਤਮ ਸਮਰਪਣ ਅਤੇ ਹਿੰਮਤ ਦੀ ਨਿਸ਼ਾਨੀ ਮੰਨੀ ਜਾਂਦੀ ਹੈ। 

ਉਹਨਾਂ ਇਹ ਵੀ ਕਿਹਾ ਕਿ ਸਿੱਖ ਕੌਮ ਗੁਰੂ ਜੀ ਦੇ ਉਪਦੇਸ਼—ਧਰਮ, ਸੱਚਾਈ ਅਤੇ ਮਨੁੱਖਤਾ ਦੀ ਸੇਵਾ ਨੂੰ ਯਾਦ ਕਰਦੀ ਹੈ। ਇਸ ਮੌਕੇ ਸ. ਹਰਪਾਲ ਸਿੰਘ ਚੀਮਾ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਪੰਜਾਬ ਦੇ ਸਾਰੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 50-50 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਵੀ ਦਿੱਤੀ ਜਾਵੇਗੀ।

ਇਸ ਮੌਕੇ ਹਲਕਾ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਧਾਰਮਿਕ ਆਜ਼ਾਦੀ ਦੇ ਸਰਵਉਚ ਰੱਖਿਅਕ ਹਨ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦਾ ਬਲੀਦਾਨ ਸਿਰਫ ਕਿਸੇ ਇੱਕ ਕੌਮ ਲਈ ਹੀ ਨਹੀਂ, ਸਗੋਂ ਸਾਰੀ ਮਨੁੱਖਤਾ ਲਈ ਸ਼ਹਾਦਤ ਅਤੇ ਧਰਮ-ਨਿਰਪੱਖਤਾ ਦੀ ਅਨੋਖੀ ਮਿਸਾਲ ਹੈ। ਉਹਨਾਂ ਕਿਹਾ ਕਿ ਮੁਗਲ ਸ਼ਾਸਕ ਔਰੰਗਜ਼ੇਬ ਦੇ ਜ਼ੁਲਮਾਂ ਦਾ ਵਿਰੋਧ ਕਰਦੇ ਹੋਏ ਗੁਰੂ ਸਾਹਿਬ ਤੇ ਉਨ੍ਹਾਂ ਦੇ ਸਿੱਖਾਂ ਨੇ ਧਰਮ ਦੀ ਰੱਖਿਆ ਲਈ ਆਪਣਾ ਆਪ ਕੁਰਬਾਨ ਕਰ ਦਿੱਤਾ। 

ਉਹਨਾਂ ਇਹ ਵੀ ਕਿਹਾ ਕਿ ਕਸ਼ਮੀਰੀ ਪੰਡਤਾਂ ਨੇ ਜਦੋਂ ਗੁਰੂ ਘਰ ਦਾ ਦਰਵਾਜ਼ਾ ਖੜਕਾਇਆ, ਤਾਂ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸੀਸ ਕੁਰਬਾਨ ਕਰਨ ਦਾ ਫ਼ੈਸਲਾ ਕੀਤਾ। ਉਹਨਾਂ 23 ਤੋਂ 25 ਨਵੰਬਰ 2025 ਤੱਕ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਗੁਰੂ ਸਾਹਿਬ ਦੇ ਸ਼ਹੀਦੀ ਸਮਾਰੋਹ ਵਿਚ ਸੰਗਤਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਵੀ ਕੀਤੀ।

ਕਚਹਿਰੀ ਚੌਕ ਬਰਨਾਲਾ ਪਹੁੰਚਣ 'ਤੇ ਵਿਧਾਇਕ ਬਰਨਾਲਾ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਸਮੇਤ ਸੰਗਤ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਰਮਿੰਦਰ ਸਿੰਘ ਭੰਗੂ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਮੈਂਬਰ ਐੱਸ ਸੀ ਕਮਿਸ਼ਨ ਰੁਪਿੰਦਰ ਸ਼ੀਤਲ, ਐਸ ਡੀ ਐਮ ਤਪਾ ਮੈਡਮ ਸੋਨਮ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸਵਿੰਦਰ ਸਿੰਘ ਵੀ ਨਤਮਸਤਕ ਹੋਏ।

ਨਗਰ ਕੀਰਤਨ ਹੰਡਿਆਇਆ ਚੌਕ, ਕਚਹਿਰੀ ਚੌਕ, ਆਈ ਟੀ ਆਈ ਚੌਕ ਬਰਨਾਲਾ ਤੋਂ ਬਡਬਰ ਹੁੰਦੇ ਹੋਏ ਅੱਗੇ ਸੁਨਾਮ (ਜ਼ਿਲ੍ਹਾ ਸੰਗਰੂਰ) ਵੱਲ ਰਵਾਨਾ ਹੋਇਆ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Labh Singh Ugoke , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD