Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਪਠਾਨਕੋਟ ਵਿਖੇ ਜੈਕਾਰਿਆਂ ਦੀ ਗੂੰਜ ਨਾਲ ਸਵਾਗਤ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਗਤਾਂ ਨੇ ਕੀਤੀ ਫੁੱਲਾਂ ਦੀ ਵਰਖਾ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਾਧੋਪੁਰ (ਪਠਾਨਕੋਟ) , 20 Nov 2025

Last updated on: Nov 21, 2025, 13:17 IST

ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ 19 ਨਵੰਬਰ ਨੂੰ ਅਰੰਭ ਹੋਏ ਨਗਰ ਕੀਰਤਨ ਦਾ ਅੱਜ ਪੰਜਾਬ ਵਿੱਚ ਦਾਖ਼ਲ ਹੋਣ 'ਤੇ ਮਾਧੋਪੁਰ ਹੈੱਡ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਅਤੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੇ ਪੰਜਾਬ ਵਿੱਚ ਦਾਖ਼ਲ ਹੋਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ। ਇਸ ਦੌਰਾਨ ਨਿਹੰਗਾਂ ਸਿੰਘਾਂ ਨੇ ਗੱਤਕੇ ਦੇ ਜ਼ੌਹਰ ਵੀ ਵਿਖਾਏ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪੱਲਵੀ, ਐਸ.ਐਸ.ਪੀ ਦਲਜਿੰਦਰ ਸਿੰਘ ਢਿੱਲੋਂ, ਉਪ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਸਵਰਨ ਸਲਾਰੀਆ, ਅਮਨਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ, ਸਾਹਿਬ ਸਿੰਘ ਸਾਬਾ, ਬਲਜਿੰਦਰ ਬੰਟੀ ਪ੍ਰਧਾਨ ਕਿਸਾਨ ਵਿੰਗ ਆਦਿ ਹਾਜ਼ਰ ਸਨ। ਮਾਧੋਪੁਰ ਤੋਂ ਸੁਜਾਨਪੁਰ, ਮਲਕਪੁਰ, ਛੋਟੀ ਨਹਿਰ, ਟੈਂਕ ਚੌਕ, ਬੱਸ ਅੱਡਾ ਪਠਾਨਕੋਟ, ਲਾਈਟਾਂ ਵਾਲਾ ਚੌਕ, ਮਿਸ਼ਨ ਚੌਕ ਹੁੰਦੇ ਹੋਏ ਨਗਰ ਕੀਰਤਨ ਦਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਮਿਸ਼ਨ ਰੋਡ, ਪਠਾਨਕੋਟ ਵਿਖੇ ਠਹਿਰਾਅ ਕੀਤਾ ਗਿਆ, ਜੋ 21 ਨਵੰਬਰ ਨੂੰ ਸਵੇਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤੋਂ ਚੱਲ ਕੇ ਸਿੰਬਲ ਹੱਕ, ਚੱਕੀ ਪੁਲ, ਡਮਟਾਲ, ਮੀਰਥਲ, ਟੌਲ ਪਲਾਜ਼ਾ ਮਾਨਸਰ ਤੋਂ ਹੁੰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਵਿੱਚ ਦਾਖ਼ਲ ਹੋਵੇਗਾ।

ਦੱਸ ਦੇਈਏ ਕਿ 19 ਨਵੰਬਰ ਨੂੰ ਸ੍ਰੀਨਗਰ ਤੋਂ ਅਰੰਭ ਹੋਇਆ ਨਗਰ ਕੀਰਤਨ ਪਠਾਨਕੋਟ ਤੋਂ ਅਗਲੇ ਪੜਾਅ ਲਈ ਰਵਾਨਾ ਹੋ ਕੇ 21 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਠਹਿਰਾਅ ਕਰੇਗਾ। ਇਹ ਨਗਰ ਕੀਰਤਨ ਕੁੱਲ 544 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD