Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਨਗਰ ਕੀਰਤਨ ਯਾਤਰਾ ਦਾ ਫ਼ਿਰੋਜ਼ਪੁਰ ਪਹੁੰਚਣ ਤੇ ਸੰਗਤਾਂ ਨੇ ਕੀਤਾ ਨਿੱਘਾ ਸੁਆਗਤ

ਵਿਧਾਇਕ ਰਣਬੀਰ ਸਿੰਘ ਭੁੱਲਰ, ਰਜ਼ਨੀਸ ਕੁਮਾਰ ਦਹੀਯਾ ਸਮੇਤ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਪੰਜ ਪਿਆਰਿਆਂ ਨੂੰ ਸਰੋਪਾਓ ਪਾ ਕੇ ਕੀਤਾ ਸਨਮਾਨਿਤ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab, Rajneesh Kumar Dahiya, Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫਿਰੋਜ਼ਪੁਰ , 20 Nov 2025

Last updated on: Nov 21, 2025, 14:55 IST

ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੱਢੇ ਜਾ ਰਹੇ ਨਗਰ ਕੀਰਤਨ ਦਾ ਫ਼ਿਰੋਜ਼ਪੁਰ ਦੇ ਪਿੰਡ ਗੋਲੇਵਾਲਾ ਵਿਖੇ ਪਹੁੰਚਣ ਤੇ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ  ਸ੍ਰੀ ਰਜ਼ਨੀਸ ਕੁਮਾਰ ਦਹੀਯਾ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪਰੰਤ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸੱਤ ਨੰਬਰ ਚੂੰਗੀ ਚੌਂਕ, ਸਾਰਾਗੜ੍ਹੀ ਗੁਰੂਦੁਆਰਾ ਸਾਹਿਬ ਵਿਖੇ, ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸਿਖ਼ਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਨੇ ਪੰਜ ਪਿਆਰਿਆਂ ਨੂੰ ਸਰੋਪਾਓ ਪਾ ਕੇ ਸਨਮਾਨਿਤ ਕੀਤਾ।

ਆਲੌਕਿਕ ਨਗਰ ਕੀਰਤਨ ਸਾਰਾਗੜੀ ਗੁਰੂਦੁਆਰਾ ਸਾਹਿਬ ਪਹੁੰਚਣ ਤੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਗੁਰੂ ਸਾਹਿਬ ਜੀ ਨੂੰ ਬੈਂਡ ਦੀ ਧੁਨਾਂ ਨਾਲ ਆਦਰ ਸਹਿਤ ਸਲਾਮੀ ਦਿੱਤੀ ਗਈ। ਸਰਕਾਰੀ ਪ੍ਰਾਇਮਰੀ ਸਕੂਲ ਫਿਰੋਜ਼ਸ਼ਾਹ ਅਤੇ ਗੁਰੂ ਰਾਮਦਾਸ ਪਬਲਿਕ ਸਕੂਲ ਅਰਮਾਨਪੁਰਾ ਦੇ ਬੱਚਿਆਂ ਨੇ ਵੀ ਬੈਂਡ-ਵਾਜੇ ਨਾਲ ਨਗਰ ਕੀਰਤਨ ਨੂੰ ਸਲਾਮੀ ਦਿੱਤੀ। 

ਇਸ ਉਪਰੰਤ ਨਗਰ ਕੀਰਤਨ ਗੁਰਦੁਆਰਾ ਸਾਰਾਗੜ੍ਹੀ ਸਾਹਿਬ - ਸ਼ਹੀਦ ਊਧਮ ਸਿੰਘ ਚੌਂਕ- ਮੱਲਵਾਲ ਰੋਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਾਜ਼ੀਦਪੁਰ ਲਈ ਰਵਾਨਾ ਹੋਇਆ। ਇਸ ਦੌਰਾਨ ਹਲਕਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਨੇ ਫਿਰੋਜ਼ਪੁਰ ਦੀ ਹਦੂਦ ਅੰਦਰ ਨਗਰ ਕੀਰਤਨ ਦੇ ਗੋਲੇਵਾਲਾ ਪਹੁੰਚਣ ਤੇ ਹਾਜ਼ਰੀ ਭਰਦੇ ਹੋਏ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਇਹ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਚਾਰ ਵਿਸ਼ਾਲ ਨਗਰ ਕੀਰਤਨਾਂ ਚੋਂ ਬਾਬਾ ਫਰੀਦ ਜੀ ਦੇ ਤਪ ਅਸਥਾਨ ਰਿਆਸਤੀ ਕਿਲ੍ਹਾ ਮੁਬਾਰਕ ਫਰੀਦਕੋਟ ਤੋਂ ਅੱਜ ਸਵੇਰੇ ਇਹ ਨਗਰ ਕੀਰਤਨ ਰਵਾਨਾ ਹੋਇਆ ਜੋ ਕਿ ਫਿਰੋਜਪੁਰ, ਮੋਗਾ, ਜਗਰਾਉਂ, ਲੁਧਿਆਣਾ, ਫਤਹਿਗੜ੍ਹ ਸਾਹਿਬ, ਚਮਕੌਰ ਸਾਹਿਬ ਹੁੰਦੇ ਹੋਏ 22 ਨਵੰਬਰ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਨੇ ਫਿਰੋਜ਼ਪੁਰ ਛਾਉਣੀ ਵਿਖੇ ਸੱਤ ਨੰਬਰ ਚੂੰਗੀ ਤੇ ਨਗਰ ਕੀਰਤਨ ਦੇ ਪਹੁੰਚਣ ਤੇ ਸਤਿਕਾਰ ਸਹਿਤ ਹਾਜ਼ਰੀ ਭਰੀ।

ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ ਇਹ ਪਵਿੱਤਰ ਸਮਾਰੋਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਜੀ ਦੇ ਸ਼ਾਂਤੀ, ਦਇਆ ਅਤੇ ਧਾਰਮਿਕ ਆਜ਼ਾਦੀ ਦੇ ਸਦੀਵੀ ਸੰਦੇਸ਼ ਦੀ ਪ੍ਰੇਰਣਾ ਦੇਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ।

ਇਸ ਮੌਕੇ ਆਈ.ਏ.ਐੱਸ (ਅੰਡਰ ਟ੍ਰੇਨਿੰਗ) ਲਿੰਦਿਯਾ, ਡਿਪਟੀ ਕਮਿਸ਼ਨਰ ਵਿਕਾਸ ਨਿਧੀ ਕੁਮਦ ਬੰਬਾਹ, ਐਸਡੀਐਮ ਫਿਰੋਜ਼ਪੁਰ ਗੁਰਦੇਵ ਸਿੰਘ ਧੰਮ, ਸਹਾਇਕ ਕਮਿਸ਼ਨਰ ਸਿਮਰਨਜੀਤ,  ਸਮੇਤ ਹੋਰ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ/ਕਰਮਚਾਰੀ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab , Rajneesh Kumar Dahiya , Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD