Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਬਟਾਲਾ ਵਿਖੇ ਪਹੁੰਚਣ 'ਤੇ ਸ਼ੈਰੀ ਕਲਸੀ ਤੇ ਸੰਗਤਾਂ ਵਲੋਂ ਭਰਵਾਂ ਤੇ ਸ਼ਾਨਦਾਰ ਸਵਾਗਤ

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹੋਈਆਂ ਨਤਮਸਤਕ

Shery Kalsi, Amansher Singh Shery Kalsi, Batala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਟਾਲਾ , 20 Nov 2025

Last updated on: Nov 21, 2025, 15:05 IST

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਤੋਂ ਸਜਾਏ ਨਗਰ ਕੀਰਤਨ ਦਾ ਬਟਾਲਾ ਵਿਖੇ ਪਹੁੰਚਣ 'ਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਵਲੋਂ ਭਰਵਾਂ ਸਵਾਗਤ ਕਰਦਿਆਂ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਨਗਰ ਕੀਰਤਨ ਦਾ ਪੂਰੇ ਬਟਾਲਾ ਸ਼ਹਿਰ ਵਿੱਚ ਭਰਵਾਂ ਸਵਾਗਤ ਕੀਤਾ ਤੇ ਸੰਗਤਾਂ ਨਤਮਸਤਕ ਹੋਈਆਂ। 

ਇਸ ਮੌਕੇ ਬਟਾਲਾ ਪੁਲਿਸ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਦਿਵਸ ਨੂੰ ਸਜਾਏ ਨਗਰ ਕੀਰਤਨ ਵਿੱਚ ਗਾਰਡ ਆਫ ਆਨਰ ਦੇ ਕੇ ਗੁਰੂ ਘਰ ਦੀਆਂ ਅਸੀਸਾਂ ਲਈਆਂ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ, ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਰਾਜਬੀਰ ਕੌਰ ਕਲਸੀ ਪਰਿਵਾਰ ਸਮੇਤ ਨਗਰ ਕੀਰਤਨ ਵਿੱਚ ਨਤਮਸਤਕ ਹੋਏ ਅਤੇ ਪੰਜ ਪਿਆਰੇ ਸਾਹਿਬਾਨਾਂ ਨੂੰ ਸਿਰੋਪਾਓ ਭੇਂਟ ਕੀਤੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ  ਹੇਠ ਪੰਜਾਬ ਸਰਕਾਰ ਵੱਲੋਂ ਅੱਜ ਗੁਰਦਾਸਪੁਰ ਦੀ ਧਰਤੀ ਤੋਂ ਸਜਾਏ ਗਏ ਨਗਰ ਕੀਰਤਨ ਦਾ ਬਟਾਲਾ ਵਿਖੇ ਪਹੁੰਚਣ 'ਤੇ ਭਰਵਾ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਬਟਾਲਾ ਤੋਂ ਬਾਬਾ ਬਕਾਲਾ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਵਿਖੇ ਪਹੁੰਚੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਮਾਨਵਤਾ ਦੀ ਖਾਤਰ ਆਪਣਾ ਬਲੀਦਾਨ ਦਿੱਤਾ ਸੀ ਅਤੇ ਉਨ੍ਹਾਂ ਵਲੋਂ ਦਿੱਤੀ ਕੁਰਬਾਨੀ ਅਤੇ ਗੁਰੂ ਜੀ ਦੇ ਵਿਚਾਰ, ਅੱਜ ਵੀ ਸਾਂਝੀਵਾਲਤਾ ਦਾ ਸੁਨੇਹਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਗੁਰੂ ਜੀ ਦੇ ਸ਼ਹੀਦੀ ਸਮਾਗਮ ਮਨਾਏ ਰਹੇ ਹਾਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 23, 24 ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਵੱਡੇ ਪੱਧਰ ਤੇ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਵਿੱਚ ਸੰਤ-ਮਹਾਂਪੁਰਸ਼, ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਅਤੇ ਉੱਚ ਸਖਸੀਅਤਾਂ ਸਮਾਗਮਾਂ ਵਿੱਚ ਪਹੁੰਚ ਕੇ ਨਤਮਸਤਕ ਹੋਣਗੀਆਂ। 

ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਵਿਸ਼ੇਸ਼ ਵਿਧਾਨ ਸਭਾ ਦਾ ਇਜਲਾਸ ਵੀ ਹੋਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਰਾਹੀਂ ਗੁਰੂ ਸਾਹਿਬ ਦੀ ਸ਼ਹਾਦਤ ਦੇ ਸੰਕਲਪ ਦਾ ਸੁਨੇਹਾ ਵਿਸ਼ਵ ਪੱਧਰ 'ਤੇ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਵਲੋਂ ਦਿੱਤੇ ਗਏ ਬਲੀਦਾਨ ਕਰਕੇ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।

ਇਸ ਮੌਕੇ ਡਾ. ਮਹਿਤਾਬ ਸਿੰਘ ਐੱਸ ਐੱਸ.ਪੀ ਬਟਾਲਾ, ਵਿਕਰਮਜੀਤ ਸਿੰਘ ਪਾਂਥੇ, ਐੱਸ.ਡੀ.ਐੱਮ, ਜੁਗਰਾਜ ਸਿੰਘ ਐੱਸ ਪੀ (ਐੱਚ), ਰੁਪਿੰਦਰਪਾਲ ਸਿੰਘ ਪੀ.ਸੀ.ਐੱਸ, ਅੰਮਿ੍ਤ ਕਲਸੀ, ਚੇਅਰਮੈਨ ਯਸ਼ਪਾਲ ਚੌਹਾਨ, ਡਾਇਰੈਕਟਰ ਮਨਜੀਤ ਸਿੰਘ ਭੁੱਲਰ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ ਵਿਜੇ ਕੁਮਾਰ ਸੋਨੀ, ਸੀਨੀਅਰ ਆਗੂ ਮਾਸਟਰ ਤਿਲਕ ਰਾਜ, ਬਲਬੀਰ ਸਿੰਘ ਬਿੱਟੂ, ਸਰਪੰਚ ਤਰੁਨ ਕਲਸੀ, ਚੇਅਰਮੈਨ ਚਰਨਜੀਤ ਸਿੰਘ, ਕੁਲਜੀਤ ਸਿੰਘ ਬੱਲ, ਐਮ.ਸੀ ਬਲਵਿੰਦਰ ਸਿੰਘ ਮਿੰਟਾ, ਪ੍ਰਧਾਨ ਵੀਨੂੰ ਕਾਹਲੋਂ, ਅਵਤਾਰ ਸਿੰਘ ਕਲਸੀ, ਬੰਟੀ ਟਰੈਂਡਜ, ਅਮਰੀਕ ਸਿੰਘ ਲੰਬੜਦਾਰ, ਸਰਪੰਚ ਜਗਤਾਰ ਸਿੰਘ, ਬਲਬੀਰ ਸਿੰਘ ਢਿੱਲੋਂ, ਬਾਬਾ ਰਣਜੀਤ ਸਿੰਘ ਉਦੋਕੇ, ਵਿੱਕੀ ਚੌਹਾਨ, ਹਨੀ ਚੌਹਾਨ, ਸਰਪੰਚ ਰਜਿੰਦਰ ਸਿੰਘ, ਭੁਪਿੰਦਰ ਸਿੰਘ, ਦਾਸ ਕਰਨ, ਰਜਿੰਦਰ ਸਿੰਘ, ਪਵਨ ਕੁਮਾਰ, ਨਵਦੀਪ ਸਿੰਘ ਪਨੇਸਰ, ਬਲਜੀਤ ਸਿੰਘ ਨਿੱਕੂ ਪੀ. ਏ, ਜਸਪਾਲ ਸਿੰਘ, ਗਗਨ ਬਟਾਲਾ, ਕੁਲਦੀਪ ਸਿੰਘ ਧਾਰੀਵਾਲ, ਕੁਲਵਿੰਦਰ ਸਿੰਘ, ਸਰਪੰਚ ਬਲਵਿੰਦਰ ਸਿੰਘ ਪਰਦੀਪ ਕੁਮਾਰ ਸਮੇਤ ਸ਼ਹਿਰ ਵਾਸੀ ਅਤੇ ਨੇੜਲੇ ਪਿੰਡਾਂ ਦੇ ਪੰਚ-ਸਰਪੰਚ ਅਤੇ ਸੰਗਤਾਂ ਮੌਜੂਦ ਸਨ।

 

Tags: Shery Kalsi , Amansher Singh Shery Kalsi , Batala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD