Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਪੰਜਾਬ ਦੇ 3 ਹਜਾਰ ਪਿੰਡਾਂ ‘ਚ 1100 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਉਸਾਰੇ ਜਾਣਗੇ ਖੇਡ ਸਟੇਡੀਅਮ - ਦਲਬੀਰ ਸਿੰਘ ਟੌਂਗ

ਵਿਧਾਇਕ ਟੌਂਗ ਨੇ ਪਿੰਡ ਸਠਿਆਲਾ ਵਿਖੇ 36 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ

Dalbir Singh Tong, Baba Bakala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 20 Nov 2025

Last updated on: Nov 21, 2025, 15:16 IST

ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਆਪਣੇ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਸਠਿਆਲਾ ਵਿਖੇ ਕਰੀਬ 36 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਦੇ ਹੋਏ ਕਿਹਾ ਕਿ ਸੂਬੇ ਭਰ ‘ਚ ਪਹਿਲੇ ਪੜਾਅ ‘ਚ ਕਰੀਬ 3 ਹਜਾਰ ਪਿੰਡਾਂ ‘ਚ ਵੱਖ ਵੱਖ ਖੇਡ ਟਰੈਕਾਂ, ਬਾਥਰੂਮਾਂ ਅਤੇ ਡੀਪ ਬੋਰਾਂ ਸਣੇ ਆਧੁਨਿਕ ਸਹੂਲਤਾਂ ਨਾਲ ਲੈਸ ਨਵੇਂ ਖੇਡ ਸਟੇਡੀਅਮ ਉਸਾਰਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ 1100 ਕਰੋੜ ਰੁਪਏ ਖਰਚ ਕਰੇਗੀ।

ਵਿਧਾਇਕ ਟੋਂਗ ਨੇ ਕਿਹਾ ਕਿ ਨੀਂਹ ਪੱਥਰ ਵਾਲੇ ਖੇਡ ਸਟੇਡੀਅਮ ਦੇ ਨਿਰਮਾਣ ਕਾਰਜ ਦਾ ਇਕ ਹਫਤੇ ਦੇ ਅੰਦਰ ਵਿਕਾਸ ਕਾਰਜ ਸ਼ੁਰੂ ਹੋ ਜਾਵੇਗਾ ਅਤੇ ਜਲਦੀ ਹੀ ਤਿਆਰ ਕਰਕੇ ਖਿਡਾਰੀਆਂ, ਖੇਡ ਪ੍ਰੇਮੀਆਂ, ਖੇਡ ਪ੍ਰੋਮੋਟਰਾਂ ਤੇ ਪੰਚਾਇਤ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਵਿਧਾਇਕ ਟੌਂਗ ਨੇ ਕਿਹਾ ਕਿ ਇਹ ਖੇਡ ਸਟੇਡੀਅਮ ਨੌਜਵਾਨਾਂ ਲਈ ਪ੍ਰੇਰਨਾਂ ਦੇ ਸ਼ਰੋਤ ਹਨ ਜਿਥੇ ਉਹ ਅਨੁਸ਼ਾਸ਼ਨ ਵਿੱਚ ਰਹਿ ਕੇ ਖੇਡ ਭਾਵਨਾ ਨਾਲ ਖੇਡਦੇ ਹਨ ਅਤੇ ਨਸ਼ਿਆਂ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਦੂਰ ਰਹਿੰਦੇ ਹਨ। 

ਉਨਾਂ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ ਵਿੱਚ ਕਾਫ਼ੀ ਮਹੱਤਵ ਹੈ ਕਿਉਂਕਿ ਖੇਡਾਂ ਨਾਲ ਨੌਜਵਾਨ ਜਿੱਥੇ ਸ਼ਰੀਰਕ ਤੌਰ ਤੇ ਮਜ਼ਬੂਤ ਹੁੰਦੇ ਹਨ, ਉਥੇ ਮਾਨਸਿਕ ਤੌਰ ਤੇ ਵੀ ਤੰਦਰੁਸਤ ਰਹਿੰਦੇ ਹਨ। ਉਨਾਂ ਕਿਹਾ ਕਿ ਨੌਜੁਆਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਦੀ ਅਹਿਮੀਅਤ ਨੂੰ ਹੀ ਸਭ ਤੋਂ ਵੱਡੀ ਸਮਾਜਿਕ ਕਮਾਈ ਦਾ ਖ਼ਜ਼ਾਨਾ ਪਰਵਾਨ ਕਰਕੇ ਨੌਜੁਆਨਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਲਈ ਲੱਗਭਗ ਹਰ ਪਿੰਡ ਚ ਆਧੁਨਿਕ ਖੇਡ ਸਟੇਡੀਅਮ ਦਾ ਨਿਰਮਾਣ ਕਰਵਾਉਣ ਲਈ ਪਹਿਲ ਕਦਮੀ ਮਿਥੀ ਹੈ।

ਜਦੋਂਕਿ ਘਰ ਦੇ ਦਰਵਾਜਿਆਂ ਤੱਕ ਲੋੜਵੰਦ ਮਰੀਜਾਂ ਨੂੰ ਸਿਹਤ ਸੇਵਾ ਹਰੇਕ ਤੱਕ ਪੁੱਜਦੀ ਕਰਨ ਲਈ ਆਮ ਆਦਮੀ ਕਲੀਨਿਕ ਅਤੇ ਸਿੱਖਿਆ ਨੂੰ ਸਮੇਂ ਦੀ ਕ੍ਰਾਂਤੀ ਦੇ ਹਾਣ ਦਾ ਬਣਾਉਣ ਲਈ ਸਕੂਲਾਂ ਦੀ ਵੀ ਸਮਾਰਟ ਇਨਕਲਾਬੀ ਨੁਹਾਰ ਦਿੱਤੀ ਗਈ ਹੈ। ਵਿਧਾਇਕ ਟੌਂਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਤੋਂ ਇਲਾਵਾ ਹਲਕਾ ਬਾਬਾ ਬਕਾਲਾ ਸਾਹਿਬ ਵਿਖੇ ਨਵੇਂ ਹਸਪਤਾਲ, ਬਸ ਸਟੈਂਡ, ਆਂਗਣਵਾੜੀ ਕੇਂਦਰ ਅਤੇ ਗ੍ਰਾਮ ਪੰਚਾਇਤ ਭਵਨ ਦੀ ਉਸਾਰੀ ਵੀ ਕੀਤੀ ਜਾ ਰਹੀ ਹੈ। ਜਿਸ ਤੇ ਲਗਭੱਗ 5 ਕਰੋੜ ਰੁਪਏ ਤੋਂ ਵੱਧ ਖਰਚ ਆਵੇਗਾ।ਉਨਾਂ ਕਿਹਾ ਕਿ ਸਾਰੇ ਹਲਕੇ ਵਿੱਚ ਵਿਕਾਸ ਕਾਰਜ ਤੇਜੀ ਨਾਲ ਚੱਲ ਰਹੇ ਹਨ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ ਮਿਠ ਨਹੀਂ ਆੳਣ ਦਿੱਤੀ ਜਾਵੇਗੀ।

ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ, ਤੇਜਵੰਤ ਸਿੰਘ ਬੱਲ, ਤਜਿੰਦਰ ਸਿੰਘ ਲਾਡੀ, ਲੰਬਰਦਾਰ ਪ੍ਰਭਜੀਤ ਸਿੰਘ, ਮੋਹਪ੍ਰੀਤ ਸਿੰਘ, ਸ੍ਰੀਮਤੀ ਜੋਗਿੰਦਰ ਕੌਰ, ਮੈਂਬਰ ਪੰਚਾਇਤ ਸੁਰਿੰਦਰ ਕੌਰ, ਮੈਂਬਰ ਪੰਚਾਇਤ ਬਲਵਿੰਦਰ ਸਿੰਘ, ਸਾਬਕਾ ਸਰਪੰਚ ਯਾਦਵਿੰਦਰ ਸਿੰਘ, ਸਰਪੰਚ ਕੇਵਲ ਸਿੰਘ, ਸਰਪੰਚ ਗੁਰਜੀਤ ਸਿੰਘ, ਮੈਂਬਰ ਬਲਤੇਜ ਸਿੰਘ, ਹਰਜੀਤ ਸਿੰਘ, ਸੁਖਜੀਤ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

 

Tags: Dalbir Singh Tong , Baba Bakala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD