Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਸਰਵਣ ਸਿੰਘ ਧੁੰਨ ਦੀਆਂ ਕੋਸ਼ਿਸ਼ਾਂ ਸਦਕਾ ਹਲਕਾ ਖੇਮਕਰਨ ਤਰੱਕੀ ਦੀ ਰਾਹ ਉੱਪਰ

ਵਿਧਾਇਕ ਧੁੰਨ ਨੇ 5.42 ਕਰੋੜ ਦੀ ਲਾਗਤ ਨਾਲ ਬਣੇ ਖੇਡ ਸਟੇਡੀਅਮ ਤੇ ਖੇਡ ਮੈਦਾਨ ਖਿਡਾਰੀਆਂ ਦੇ ਅਰਪਣ ਕੀਤੇ

Sarwan Singh Dhun, Sarvan Singh Dhun, Khem Karan, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਖੇਮਕਰਨ/ਤਰਨ ਤਾਰਨ , 20 Nov 2025

Last updated on: Nov 21, 2025, 15:22 IST

ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸ. ਸਰਵਣ ਸਿੰਘ ਧੁੰਨ ਦੀਆਂ ਕੋਸ਼ਿਸ਼ਾਂ ਸਦਕਾ ਹਲਕਾ ਖੇਮਕਰਨ ਤਰੱਕੀ ਦੀ ਰਾਹ ਉੱਪਰ ਹੈ। ਵਿਧਾਇਕ ਧੁੰਨ ਦੇ ਯਤਨਾਂ ਸਦਕਾ ਜਿੱਥੇ ਹਲਕੇ ਦੇ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜ ਚੱਲ ਰਹੇ ਹਨ ਓਥੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਵਿਸ਼ੇਸ਼ ਉਪਰਾਲੇ ਅਰੰਭੇ ਗਏ ਹਨ। ਇਨ੍ਹਾਂ ਯਤਨਾਂ ਤਹਿਤ ਹੀ ਵਿਧਾਇਕ ਸ. ਸਰਵਣ ਸਿੰਘ ਧੁਨ ਵੱਲੋਂ ਅੱਜ ਬਲਾਕ ਭਿੱਖੀਵਿੰਡ ਦੇ ਪਿੰਡ ਧੁੰਨ, ਸੁਰਸਿੰਘ ਅਤੇ ਪਹੂਵਿੰਡ ਵਿੱਚ ਨਵੇਂ ਸਟੇਡੀਅਮ/ਗਰਾਊਂਡ ਦਾ ਉਦਘਾਟਨ ਕੀਤਾ ਗਿਆ। 

ਇਨ੍ਹਾਂ ਪ੍ਰੋਜੈਕਟਾਂ ਉੱਪਰ ਪੰਜਾਬ ਸਰਕਾਰ ਵੱਲੋਂ 5.42 ਕਰੋੜ ਰੁਪਏ ਖਰਚ ਕੀਤੇ ਗਏ ਹਨ। ਹਲਕੇ ਦੇ ਖੇਡ ਸਟੇਡੀਅਮ ਅਤੇ ਖੇਡ ਮੈਦਾਨਾਂ ਦਾ ਉਦਘਾਟਨ ਕਰਦਿਆਂ ਵਿਧਾਇਕ ਸ. ਸਰਵਣ ਸਿੰਘ ਧੁੰਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਮੁੜ ਖੇਡਾਂ ਨਾਲ ਜੋੜਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਸਟੇਡੀਅਮ ਅਤੇ ਖੇਡ ਮੈਦਾਨ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨ ਖੇਡਾਂ ਨਾਲ ਜੁੜ ਕੇ ਨਸ਼ਿਆਂ ਤੋਂ ਬਚ ਸਕਣ। ਉਨ੍ਹਾਂ ਦੱਸਿਆ ਕਿ ਅੱਜ  ਕੇ  ਦੀ ਲਾਗਤ ਨਾਲ ਤਿਆਰ ਕੀਤੀਆਂ ਵੱਖਵੱਖ ਸਟੇਡੀਅਮ ਤੇ ਗਰਾਊਂਡਾਂ ਦੀ ਲੜੀ ਵਿੱਚ ਅੱਜ ਪਿੰਡ ਸੁਰ ਸਿੰਘ ਖੁਰਦ, ਪਹੁਵਿੰਡ, ਧੁੰਨ, ਨਾਰਲੀ, ਅਮੀਸ਼ਾਹ, ਖਾਲੜਾ, ਮਾੜੀ ਸਮਰਾ, ਅਲਗੋਂ ਖੁਰਦ, ਅਲਗੋਂ ਕੋਠੀ ਅਤੇ ਮੱਖੀ ਕਲਾਂ ਵਿੱਚ 5.42 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਖੇਡ ਮੈਦਾਨੇ ਦੇ ਉਦਘਾਟਨ ਕੀਤੇ ਗਏ ਹਨ।

ਵਿਧਾਇਕ ਸ. ਸਰਵਣ ਸਿੰਘ ਧੁੰਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਇਹ ਕਦਮ ਆਪਣੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਪੱਛੜੇ ਹਲਕੇ ਖੇਮਕਰਨ ਦੇ ਵਿਕਾਸ ਵਿੱਚ ਹੁਣ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਹਲਕੇ ਦੇ ਹੋਰ ਪਿੰਡਾਂ ਵਿੱਚ ਵੀ ਏਵੇਂ ਹੀ ਵਿਕਾਸ ਕਾਰਜ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਧ ਦਾ ਧੰਨਵਾਦ ਵੀ ਕੀਤਾ।

 

Tags: Sarwan Singh Dhun , Sarvan Singh Dhun , Khem Karan , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD