Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜ ਲਾਲੀ ਗਿੱਲ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਆਯੋਜਿਤ ਜਿ਼ਲ੍ਹਾ ਪੱਧਰੀ ਸਮਾਗਮ ਵਿੱਚ ਸਿ਼ਰਕਤ

ਔਰਤਾਂ ਨੂੰ ਸਵੈ ਰੁਜ਼ਗਾਰ ਦੇ ਸਮਰੱਥ ਬਣਨ ਅਤੇ ਆਪਣੀ ਪ੍ਰਤਿਭਾ ਨਿਖਾਰਨ ਦਾ ਦਿੱਤਾ ਸੱਦਾ

Raj Lali Gill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 20 Nov 2025

Last updated on: Nov 21, 2025, 15:42 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਆਮ ਖਾਸ ਬਾਗ ਵਿਖੇ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਮਹਿਲਾਵਾਂ ਨੂੰ ਸਿਹਤ, ਸਫਾਈ ਤੇ ਰੋਜ਼ਗਾਰ ਬਾਰੇ ਜਾਣਕਾਰੀ ਦੇਣ ਲਈ ਆਯੋਜਿਤ ਜਿ਼ਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸਿ਼ਰਕਤ ਕਰਦਿਆਂ ਔਰਤਾਂ ਨੂੰ ਸਵੈ ਰੁਜ਼ਗਾਰ ਦੇ ਸਮਰੱਥ ਬਣਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਜਿਥੇ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਆਪਣੇ ਅੰਦਰ ਛੁਪੀ ਪ੍ਰਤਿਭਾ ਦੀ ਪਛਾਣ ਕਰਕੇ ਆਪਣੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਵੀ ਪ੍ਰੇਰਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਔਰਤਾਂ ਨੇ ਆਪਣੀ ਮਿਹਨਤ, ਲਗਨ ਤੇ ਦ੍ਰਿੜ ਇਰਾਦੇ ਨਾਲ ਵੱਖ—ਵੱਖ ਖੇਤਰਾਂ ਵਿੱਚ ਬੁਲੰਦੀਆਂ ਹਾਸਲ ਕੀਤੀਆਂ ਹਨ ਅਤੇ ਆਪਣੀ ਵਿਸ਼ੇਸ਼ ਪਛਾਣ ਸਥਾਪਤ ਕੀਤੀ ਹੈ। ਜਿ਼ਲ੍ਹਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਯੋਜਿਤ ਇਸ ਵਿਸ਼ੇ਼ਸ ਸਮਾਗਮ ਦੌਰਾਨ ਔਰਤ ਸਮੂਹਾਂ ਵੱਲੋਂ ਲਗਾਈਆਂ ਗਈਆਂ ਵਿਸ਼ੇ਼ਸ ਪ੍ਰਦਰਸ਼ਨੀਆਂ ਦਾ ਨਿਰੀਖਣ ਕਰਨ ਉਪਰੰਤ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਕਿਹਾ ਕਿ ਮਹਿਲਾਵਾਂ *ਤੇ ਆਧਾਰਿਤ ਸੈਲਫ ਹੈਲਪ ਗਰੁੱਪ ਇਨ੍ਹਾਂ ਦੀ ਮਿਹਨਤ ਤੇ ਲਗਨ ਸਦਕਾ ਹੀ ਕਾਫ਼ੀ ਮਕਬੂਲ ਹੋ ਰਹੇ ਹਨ ਅਤੇ ਪਿੰਡਾਂ ਦੀਆਂ ਔਰਤਾਂ ਨੂੰ ਇਨ੍ਹਾਂ ਸਮੂਹਾਂ ਰਾਹੀਂ ਉਤਪਾਦ ਤਿਆਰ ਕਰਕੇ ਵੇਚੇ ਜਾ ਰਹੇ ਹਨ ਅਤੇ ਆਪਣੀ ਵਿੱਤੀ ਤੇ ਸਮਾਜਿਕ ਸਥਿਤੀ ਨੂੰ ਮਜ਼ਬੂਤ ਕਰਨ ਦੇ ਸਮਰੱਥ ਬਣ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਕਮਿਸ਼ਨ ਦੀ ਤਰਫੋਂ ਹੈਲਪਲਾਈਨ ਡੈਸਕ ਵੀ ਸਥਾਪਤ ਕੀਤਾ ਗਿਆ ਜਿਸ ਰਾਹੀਂ ਘਰੇਲੂ ਹਿੰਸਾ ਦਾ ਸਿ਼ਕਾਰ ਹੋਣ ਵਾਲੀਆਂ ਔਰਤਾਂ ਲਈ ਸਥਾਪਤ ਸਖੀ ਵਨ ਸਟਾਪ ਸੈਂਟਰ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਚੇਅਰਪਰਸਨ ਨੇ ਔਰਤਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਕਮਿਸ਼ਨ ਦੀ ਤਰਫੋਂ ਮੁਹੱਈਆ ਕਰਵਾਈਆਂ ਜਾਂਦੀਆਂ ਵੱਖ ਵੱਖ ਸੇਵਾਵਾਂ ਬਾਰੇ ਦੱਸਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ, ਡਿਪਟੀ ਡਾਇਰੈਕਟਰ ਗੁਲਬਹਾਰ ਸਿੰਘ, ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਜਿ਼ਲ੍ਹਾ ਪ੍ਰੋਗਰਾਮ ਅਫ਼ਸਰ ਅਨੂਰਤਨ ਕੌਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD