Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

21 ਨਵੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਪਹੁੰਚੇਗਾ ਵਿਸ਼ੇਸ਼ ਨਗਰ ਕੀਰਤਨ

ਜ਼ਿਲ੍ਹਾ ਪ੍ਰਸ਼ਾਸਨ ਤੇ ਸਮੂਹ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਪੂਰੀ ਸ਼ਰਧਾ-ਭਾਵਨਾ ਨਾਲ ਕੀਤਾ ਜਾਵੇਗਾ ਸਵਾਗਤ

Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 20 Nov 2025

Last updated on: Nov 21, 2025, 15:45 IST

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦਾਸਪੁਰ ਤੋਂ ਸ਼ੁਰੂ ਹੋਇਆ ਵਿਸ਼ੇਸ਼ ਨਗਰ ਕੀਰਤਨ 21 ਨਵੰਬਰ ਨੂੰ ਸਵੇਰੇ ਜ਼ਿਲ੍ਹਾ ਤਰਨ ਤਾਰਨ ਵਿਖੇ ਪਹੁੰਚੇਗਾ। ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੀ ਪਾਵਨ ਪਵਿੱਤਰ ਯਾਦ ਵਿੱਚ ਸਜਾਏ ਜਾ ਰਹੇ ਇਸ ਨਗਰ ਕੀਰਤਨ ਦਾ ਜ਼ਿਲ੍ਹਾ ਤਰਨ ਤਾਰਨ ਵਿੱਚ ਪਹੁੰਚਣ `ਤੇ ਸਮੂਹ ਸੰਗਤਾਂ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਜਾਵੇਗਾ।

ਨਗਰ ਕੀਰਤਨ ਦੀ ਆਮਦ ਨੂੰ ਲੈ ਕੇ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 21 ਨਵੰਬਰ ਨੂੰ ਸਵੇਰੇ ਨਗਰ ਕੀਰਤਨ ਅੰਮ੍ਰਿਤਸਰ ਸ਼ਹਿਰ ਦੇ ਖ਼ਜ਼ਾਨਾ ਗੇਟ ਤੋਂ ਚੱਲ ਕੇ ਵਾਇਆ ਝਬਾਲ ਰੋਡ ਰਾਹੀਂ ਸਵੇਰੇ 9:30 ਵਜੇ ਦੇ ਕਰੀਬ ਪਿੰਡ ਖ਼ੈਰਦੀਨ ਰਾਹੀਂ ਜ਼ਿਲ੍ਹਾ ਤਰਨ ਤਾਰਨ ਵਿੱਚ ਦਾਖ਼ਲ ਹੋਵੇਗਾ। 

ਉਨ੍ਹਾਂ ਕਿਹਾ ਕਿ ਪਿੰਡ ਖ਼ੈਰਦੀਨ ਵਿਖੇ ਸੰਗਤਾਂ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ। ਇਸ ਉਪਰੰਤ ਨਗਰ ਕੀਰਤਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਹੁੰਦਾ ਹੋਇਆ ਝਬਾਲ ਚੌਂਕ, ਨੂਰਦੀ, ਤਰਨ ਤਾਰਨ-ਅੰਮ੍ਰਿਤਸਰ ਬਾਈਪਾਸ ਚੌਂਕ, ਤਰਨ ਤਾਰਨ ਸ਼ਹਿਰ, ਟੀ-ਪੁਆਇੰਟ ਨੇੜੇ ਮਾਝਾ ਕਾਲਜ, ਗੋਇੰਦਵਾਲ ਬਾਈਪਾਸ ਤਰਨ ਤਾਰਨ, ਵੇਈਂ-ਪੂਈਂ ਮੋੜ, ਖ਼ਡੂਰ ਸਾਹਿਬ ਅਤੇ ਗੋਇੰਦਵਾਲ ਸਾਹਿਬ ਤੋਂ ਹੁੰਦਾ ਹੋਇਆ ਜ਼ਿਲ੍ਹਾ ਕਪੂਰਥਲਾ ਵਿੱਚ ਦਾਖ਼ਲ ਹੋ ਜਾਵੇਗਾ। 

ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਇਸ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਗਰ ਕੀਰਤਨ ਦੇ ਪੂਰੇ ਰੂਟ ਦੌਰਾਨ ਸਫ਼ਾਈ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਅਤੇ ਸਾਰਾ ਰੂਟ ਬਿਲਕੁਲ ਸਾਫ਼ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਤੇ ਕਰਮਚਾਰੀ ਇਸ ਡਿਊਟੀ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਕਰਦੇ ਹੋਏ ਸੰਗਤਾਂ ਦੀ ਸੇਵਾ ਕਰਨ।

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਅੱਗੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਚਾਰ ਸਥਾਨਾਂ ਉੱਪਰ ਵਿਸ਼ੇਸ਼ ਕੀਤਰਨ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕੀਰਤਨ ਸਮਾਗਮ ਉਨ੍ਹਾਂ ਸਥਾਨਾਂ ਉੱਪਰ ਹੋਣਗੇ ਜਿੱਥੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨ ਪਏ ਹਨ।

ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਸਵੇਰੇ 6:00 ਵਜੇ ਤੋਂ 7:15 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ, ਖੇਮਕਰਨ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਹੋਵੇਗਾ। ਇਸੇ ਤਰ੍ਹਾਂ ਹੀ 22 ਨਵੰਬਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਗੁਰਦੁਆਰਾ ਸ੍ਰੀ ਤਪਿਆਣਾ ਸਾਹਿਬ, ਖਡੂਰ ਸਾਹਿਬ ਵਿਖੇ ਕੀਰਤਨ ਸਮਾਗਮ ਹੋਵੇਗਾ। 

ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਤੀਸਰਾ ਕੀਰਤਨ ਸਮਾਗਮ ਸ਼ਾਮ 7:00 ਵਜੇ ਤੋਂ 9:00 ਵਜੇ ਤੱਕ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਤਰਨ ਤਾਰਨ ਵਿਖੇ ਹੋਵੇਗਾ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 23 ਨਵੰਬਰ ਨੂੰ ਸ਼ਾਮ 7:00 ਵਜੇ ਤੋਂ 9:00 ਵਜੇ ਤੱਕ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ, ਚੋਹਲਾ ਸਾਹਿਬ ਵਿਖੇ ਕੀਰਤਨ ਸਮਾਗਮ ਹੋਵੇਗਾ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੀ ਬੇਨਤੀ ਕੀਤੀ ਹੈ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਕੁਮਾਰ, ਐੱਸ.ਡੀ.ਐੱਮ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ, ਐੱਸ.ਡੀ.ਐੱਮ. ਖਡੂਰ ਸਾਹਿਬ ਸ੍ਰੀ ਖੁਸ਼ਪ੍ਰੀਤ ਸਿੰਘ, ਐੱਸ.ਡੀ.ਐੱਮ. ਪੱਟੀ ਤੇ ਭਿੱਖੀਵਿੰਡ ਸ੍ਰੀ ਪ੍ਰੀਤ ਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨ (ਜਨਰਲ) ਕਰਨਵੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD