Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪਵਨ ਦੀਵਾਨ ਨੇ ਲੇਯਰ ਵੈਲੀ ਵਿੱਚ ਵਿਵਾਦਤ ਐਸਟੀਪੀ ਨੂੰ ਮੁੜ ਚਾਲੂ ਕਰਨ ਤੋਂ ਰੋਕਣ ਲਈ ਮੁੱਖ ਮੰਤਰੀ ਨੂੰ ਤੁਰੰਤ ਦਖਲ ਦੀ ਕੀਤੀ ਅਪੀਲ

ਲੋਕਾਂ ਦੀ ਸਿਹਤ ਨੂੰ ਜੋਖਮਾਂ, ਯੋਜਨਾਬੰਦੀ ਦੀਆਂ ਉਲੰਘਣਾਵਾਂ ਅਤੇ ਸੈਕਰਡ ਹਾਰਟ ਕਾਨਵੈਂਟ ਸਕੂਲ ਦੀ ਨੇੜਤਾ ਨੂੰ ਤੁਰੰਤ ਕਾਰਵਾਈ ਲਈ ਦੱਸਿਆ ਅਧਾਰ

Pawan Dewan, Chairman, Punjab Large Industrial Development Board, Punjab Congress, Ludhiana Congress, Ludhiana

Web Admin

Web Admin

5 Dariya News

ਲੁਧਿਆਣਾ , 20 Nov 2025

Last updated on: Nov 21, 2025, 15:46 IST

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਲਾਰਜ ਇੰਡਸਟਰੀਅਲ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ, ਪਵਨ ਦੀਵਾਨ ਨੇ ਲੇਯਰ ਵੈਲੀ, ਸਰਾਭਾ ਨਗਰ ਵਿੱਚ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਦੀ ਮੁੜ ਸ਼ੁਰੂਆਤ ਨੂੰ ਰੋਕਣ ਦੀ ਮੰਗ ਕੀਤੀ ਹੈ। ਇਸ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲਿਖੇ ਇੱਕ ਪੱਤਰ ਵਿੱਚ, ਜਿਸਦੀ ਇੱਕ ਕਾਪੀ ਮੀਡੀਆ ਨੂੰ ਵੀ ਜਾਰੀ ਕੀਤੀ ਗਈ ਹੈ, ਦੀਵਾਨ ਨੇ ਜ਼ਿਕਰ ਕੀਤਾ ਹੈ ਕਿ ਸਰਾਭਾ ਨਗਰ, ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਆਸ ਪਾਸ ਅਤੇ ਲੇਯਰ ਵੈਲੀ ਖੇਤਰ ਦੇ ਵਸਨੀਕਾਂ ਵੱਲੋਂ, ਉਹ ਇੱਥੇ ਐਸਟੀਪੀ ਦੀ ਮੁੜ ਸ਼ੁਰੂਆਤ ਦੀ ਉਸਾਰੀ ਵੱਲ ਤੁਰੰਤ ਧਿਆਨ ਦੇਣ ਦੀ ਅਪੀਲ ਕਰਦੇ ਹਨ।

ਦੀਵਾਨ ਨੇ ਕਿਹਾ ਹੈ ਕਿ ਇਹ ਪ੍ਰੋਜੈਕਟ, ਜਿਸਨੂੰ ਪਹਿਲਾਂ ਲੋਕਾਂ ਦੇ ਭਾਰੀ ਵਿਰੋਧ ਕਾਰਨ ਰੋਕ ਦਿੱਤਾ ਗਿਆ ਸੀ, ਹੁਣ ਦੁਬਾਰਾ ਸ਼ੁਰੂ ਹੋ ਗਿਆ ਹੈ ਅਤੇ ਹਜ਼ਾਰਾਂ ਨਿਵਾਸੀਆਂ ਲਈ ਨਵੀਂ ਪ੍ਰੇਸ਼ਾਨੀ ਪੈਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਸੰਘਣੀ ਆਬਾਦੀ ਵਾਲੇ ਰਿਹਾਇਸ਼ੀ ਖੇਤਰ ਅਤੇ ਇੱਕ ਸਤਿਕਾਰਤ ਵਿਦਿਅਕ ਸੰਸਥਾ ਨਾਲ ਇਸਦੀ ਨੇੜਤਾ ਵਾਤਾਵਰਣ ਦੇ ਵਿਗਾੜ, ਜਨਤਕ ਸਿਹਤ ਜੋਖਮਾਂ ਅਤੇ ਨਾਗਰਿਕ ਹਿੱਤਾਂ ਦੀ ਅਣਦੇਖੀ ਬਾਰੇ ਗੰਭੀਰ ਚਿੰਤਾਵਾਂ ਪੈਦਾ ਕਰਦੀ ਹੈ।

ਇਸ ਦੌਰਾਨ ਲੇਯਰ ਵੈਲੀ ਵਿੱਚ ਐਸਟੀਪੀ ਦੀ ਸਥਾਪਨਾ ਸੰਬੰਧੀ ਨਿਵਾਸੀਆਂ ਵੱਲੋਂ ਜਤਾਈਆਂ ਗਈਆਂ ਮੁੱਖ ਚਿੰਤਾਵਾਂ ਦਾ ਜਿਕਰ ਕਰਦਿਆਂ, ਦੀਵਾਨ ਨੇ ਕਿਹਾ ਕਿ ਐਸਟੀਪੀ ਦੇ ਸੰਚਾਲਨ ਨਾਲ ਲਗਾਤਾਰ ਬਦਬੂ ਆਵੇਗੀ, ਜਿਸ ਨਾਲ ਆਲੇ ਦੁਆਲੇ ਦੀ ਹਵਾ ਦੀ ਗੁਣਵੱਤਾ ਬੁਰੀ ਤਰ੍ਹਾਂ ਘਟੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਸੈਕਰਡ ਹਾਰਟ ਕਾਨਵੈਂਟ ਸਕੂਲ ਜਾਣ ਵਾਲੇ ਬੱਚਿਆਂ, ਬਜ਼ੁਰਗ ਨਿਵਾਸੀਆਂ ਅਤੇ ਸਾਹ ਦੀਆਂ ਸਮੱਸਿਆਵਾਂ ਵਾਲੇ ਵਿਅਕਤੀਆਂ, ਸਵੇਰ ਦੀ ਸੈਰ ਕਰਨ ਵਾਲਿਆਂ ਅਤੇ ਫਿਟਨੈਸ ਪ੍ਰੇਮੀਆਂ ਤੇ ਸਰਾਭਾ ਨਗਰ ਅਤੇ ਲੀਜ਼ਰ ਵੈਲੀ ਦੇ ਆਸ ਪਾਸ ਰਹਿਣ ਵਾਲੇ ਹਜ਼ਾਰਾਂ ਪਰਿਵਾਰਾਂ ਲਈ ਸਿੱਧਾ ਸਿਹਤ ਨੂੰ ਖ਼ਤਰਾ ਹੈ।

ਦੀਵਾਨ ਨੇ ਐਸਟੀਪੀ ਦੀ ਸਥਿਤੀ ਨੂੰ ਬਹੁਤ ਹੀ ਅਣਉਚਿਤ ਦੱਸਦੇ ਹੋਏ, ਕਿਹਾ ਕਿ ਪ੍ਰਸਤਾਵਿਤ ਜਗ੍ਹਾ ਇੱਕ ਸੰਘਣੀ ਆਬਾਦੀ ਵਾਲੇ ਰਿਹਾਇਸ਼ੀ ਜ਼ੋਨ ਦੇ ਦਿਲ ਵਿੱਚ ਸਥਿਤ ਹੈ। ਉਨ੍ਹਾਂ ਕਿਹਾ ਕਿ ਇੱਥੇ ਸੀਵਰੇਜ ਟ੍ਰੀਟਮੈਂਟ ਸਹੂਲਤ ਬਣਾਉਣਾ ਨਾ ਸਿਰਫ ਵਾਤਾਵਰਣ ਪੱਖੋਂ ਗੈਰ-ਜ਼ਿੰਮੇਵਾਰਾਨਾ ਹੈ ਬਲਕਿ ਸਕੂਲੀ ਬੱਚਿਆਂ ਅਤੇ ਸਥਾਨਕ ਨਿਵਾਸੀਆਂ ਦੀ ਭਲਾਈ ਨੂੰ ਵੀ ਖ਼ਤਰਾ ਪੈਦਾ ਕਰਦਾ ਹੈ। 

ਉਨ੍ਹਾਂ ਪੱਤਰ ਵਿੱਚ ਜ਼ਿਕਰ ਕੀਤਾ ਹੈ ਕਿ ਸੈਕਰਡ ਹਾਰਟ ਕਾਨਵੈਂਟ ਸਕੂਲ ਦੀ ਨੇੜਤਾ ਖਾਸ ਤੌਰ 'ਤੇ ਇਸ ਪਲਾਂਟ ਨੂੰ ਲੈ ਕੇ ਹੋਰ ਚਿੰਤਾਜਨਕ ਹੈ। ਇਸੇ ਤਰ੍ਹਾਂ, ਦੀਵਾਨ ਨੇ ਮਾਨ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਕਿ ਉਕਤ ਕਦਮ ਸ਼ਹਿਰੀ ਯੋਜਨਾਬੰਦੀ ਦੇ ਨਿਯਮਾਂ ਦੀ ਵੀ ਉਲੰਘਣਾ ਕਰਦਾ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਮਿਆਰੀ ਸ਼ਹਿਰੀ ਵਿਕਾਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ਼ਹਿਰਾਂ ਦੇ ਬਾਹਰਵਾਰ, ਰਿਹਾਇਸ਼ੀ ਅਤੇ ਵਿਦਿਅਕ ਖੇਤਰਾਂ ਤੋਂ ਦੂਰ, ਐੱਸ.ਟੀ.ਪੀ ਸਥਿਤ ਹੋਣੇ ਚਾਹੀਦੇ ਹਨ। 

ਇਹ ਪ੍ਰੋਜੈਕਟ ਉਨ੍ਹਾਂ ਨਿਯਮਾਂ ਦੀ ਸਪੱਸ਼ਟ ਤੌਰ 'ਤੇ ਅਣਦੇਖੀ ਕਰਦਾ ਹੈ, ਜੋ ਭਵਿੱਖ ਦੀ ਨਾਗਰਿਕ ਯੋਜਨਾਬੰਦੀ ਲਈ ਇੱਕ ਖ਼ਤਰਨਾਕ ਉਦਾਹਰਨ ਕਾਇਮ ਕਰਦਾ ਹੈ। ਇਸ ਸਬੰਧ ਵਿਚ ਜ਼ਿਕਰ ਕਰਦਿਆਂ ਕਿ ਉਕਤ ਪ੍ਰੋਜੈਕਟ ਨੂੰ ਪਹਿਲਾਂ ਵੀ ਨਿਵਾਸੀਆਂ ਅਤੇ ਭਲਾਈ ਸੰਗਠਨਾਂ ਦੁਆਰਾ ਵਿਆਪਕ ਵਿਰੋਧ ਪ੍ਰਦਰਸ਼ਨਾਂ ਅਤੇ ਰਸਮੀ ਇਤਰਾਜ਼ਾਂ ਕਾਰਨ ਰੋਕ ਦਿੱਤਾ ਗਿਆ ਸੀ। 

ਉਨ੍ਹਾਂ ਕਿਹਾ ਕਿ ਜਨਤਕ ਸਲਾਹ-ਮਸ਼ਵਰੇ ਜਾਂ ਸਥਾਨਾਂਤਰਣ ਤੋਂ ਬਿਨਾਂ ਪ੍ਰੋਜੈਕਟ ਦਾ ਅਚਾਨਕ ਮੁੜ ਸ਼ੁਰੂ ਹੋਣਾ, ਲੋਕਤੰਤਰੀ ਸ਼ਮੂਲੀਅਤ ਅਤੇ ਭਾਈਚਾਰਕ ਭਲਾਈ ਲਈ ਇੱਕ ਪਰੇਸ਼ਾਨ ਕਰਨ ਵਾਲੀ ਅਣਦੇਖੀ ਨੂੰ ਦਰਸਾਉਂਦਾ ਹੈ। ਸੀਨੀਅਰ ਕਾਂਗਰਸੀ ਆਗੂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਜਨਤਕ ਸਿਹਤ ਅਤੇ ਨਾਗਰਿਕ ਅਖੰਡਤਾ ਦੀ ਰੱਖਿਆ ਦੇ ਮੱਦੇਨਜਰ ਐਸ.ਟੀ.ਪੀ. ਦੇ ਚੱਲ ਰਹੇ ਨਿਰਮਾਣ ਨੂੰ ਰੋਕਣ ਵਾਸਤੇ ਉਨ੍ਹਾਂ ਦੇ ਤੁਰੰਤ ਦਖਲ ਦੀ ਲੋੜ ਹੈ। 

ਉਨ੍ਹਾਂ ਮੰਗ ਕੀਤੀ ਕਿ ਸਾਈਟ ਦੀ ਚੋਣ ਦਾ ਮੁੜ ਮੁਲਾਂਕਣ ਕੀਤਾ ਜਾਵੇ ਅਤੇ ਐਸ.ਟੀ.ਪੀ ਨੂੰ ਰਿਹਾਇਸ਼ੀ ਤੇ ਵਿਦਿਅਕ ਖੇਤਰਾਂ ਤੋਂ ਪਰੇ ਤਬਦੀਲ ਕੀਤਾ ਜਾਵੇ ਅਤੇ ਸਬੰਧਤ ਅਧਿਕਾਰੀਆਂ ਨੂੰ ਵਾਤਾਵਰਣ ਦੇ ਮਿਆਰਾਂ ਨੂੰ ਕਾਇਮ ਰੱਖਣ ਤੇ ਜਨਤਕ ਸਿਹਤ ਸੁਰੱਖਿਆ ਨੂੰ ਤਰਜੀਹ ਦੇਣ ਲਈ ਨਿਰਦੇਸ਼ ਦਿੱਤੇ ਜਾਣ। ਦੀਵਾਨ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਾਗਰਿਕਾਂ ਦੀਆਂ ਅਸਲ ਚਿੰਤਾਵਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਤੇ ਨਿਵਾਸੀਆਂ ਦੀ ਸਿਹਤ ਅਤੇ ਤੰਦਰੁਸਤੀ ਨਾਲ ਕਿਸੇ ਵੀ ਕੀਮਤ 'ਤੇ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਹਾਲਾਤਾਂ ਵਿੱਚ ਜਦੋਂ ਤੱਕ ਸਹੀ ਸਮੀਖਿਆ ਨਹੀਂ ਹੋ ਜਾਂਦੀ, ਇਸ ਪ੍ਰੋਜੈਕਟ ਨੂੰ ਤੁਰੰਤ ਰੋਕਣ ਲਈ ਆਦੇਸ਼ ਦਿੱਤੇ ਜਾਣ।

 

Tags: Pawan Dewan , Chairman , Punjab Large Industrial Development Board , Punjab Congress , Ludhiana Congress , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD