Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਮੋਗਾ ਪੁੱਜਣ ਤੇ ਚਾਰੋਂ ਵਿਧਾਇਕਾਂ, ਡਿਪਟੀ ਕਮਿਸ਼ਨਰ ਸਮੇਤ ਸੰਗਤਾਂ ਵੱਲੋਂ ਭਰਵਾਂ ਸਵਾਗਤ

ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜਾਦੀ ਦੀ ਰੱਖਿਆ ਲਈ ਦਿੱਤਾ ਬਲਿਦਾਨ ਵਿਸ਼ਵ ਦੇ ਇਤਿਹਾਸ ਵਿੱਚ ਬੇਮਿਸਾਲ-ਵਿਧਾਇਕ

Amandeep Kaur Arora, Dr Amandeep Kaur Arora, Moga, AAP, Aam Aadmi Party, Aam Aadmi Party Punjab, AAP Punjab, Amritpal Singh Sukhanand, Devinder Singh Laddi Dhos, Manjit Singh Bilaspur, Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 21 Nov 2025

Last updated on: Nov 21, 2025, 17:10 IST

ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਅੱਜ ਫਰੀਦਕੋਟ ਤੋਂ ਫਿਰੋਜਪੁਰ ਹੁੰਦਾ ਹੋਇਆ ਮੋਗਾ ਪਹੁੰਚਿਆ। ਇਸ ਵਿਸ਼ਾਲ ਨਗਰ ਕਰੀਤਰਨ ਦਾ ਮੋਗਾ ਦੇ ਦਾਰਾਪੁਰ ਵਿਖੇ ਪੂਰਨ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ ਗਿਆ।ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ, ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ, ਐਸ ਐਸ ਪੀ ਸ਼੍ਰੀ ਅਜੈ ਗਾਂਧੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਸਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਜੋਗਿੰਦਰ ਸਿੰਘ ਚੌਂਕ ਵਿਖੇ ਨਗਰ ਕੀਰਤਨ ਦਾ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ। 

ਮੋਗਾ ਵਿਖੇ ਸੰਗਤਾਂ ਦਾ ਵਿਸ਼ਾਲ ਇਕੱਠ ਦੇਖਣ ਨੂੰ ਮਿਲਿਆ ਅਤੇ ਨਗਰ ਕੀਰਤਨ ਦੀ ਆਮਦ ਨਾਲ ਮੋਗਾ "ਬੋਲੇ ਸੋ ਨਿਹਾਲ ਸਤਿ ਸ਼੍ਰੀ ਆਕਾਲ" ਦੇ ਜੈਕਾਰਿਆਂ ਨਾਲ਼ ਗੂੰਜ ਉੱਠਿਆ ਅਤੇ ਪਾਲਕੀ ਸਾਹਿਬ ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ। ਗੁਰੂ ਸਾਹਿਬ ਦੇ ਭਾਰੀ ਇਕੱਠ ਵਾਲੇ ਵਿਸ਼ਾਲ ਨਗਰ ਕੀਰਤਨ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਜੋਗਿੰਦਰ ਸਿੰਘ ਚੌਂਕ ਵਿਖੇ ਗਾਰਡ ਆਫ ਆਨਰ ਵੀ ਦਿੱਤਾ ਗਿਆ। ਸਵਾਗਤ ਤੇ ਸਲਾਮੀ ਤੋਂ ਬਾਅਦ ਨਗਰ ਕੀਰਤਨ ਬੁੱਘੀਪੁਰਾ ਚੌਂਕ ਤੋਂ ਹੋ ਕੇ ਮਟਵਾਣੀ, ਨਵਾਂ ਚੂਹੜਚੱਕ ਰਾਹੀਂ ਜਗਰਾਓਂ ਲਈ ਰਵਾਨਾ ਹੋਇਆ। 

ਚਾਰ ਵਿਸ਼ਾਲ ਨਗਰ ਕੀਰਤਨਾਂ ਚੋਂ ਫਰੀਦਕੋਟ ਤੋਂ ਆਰੰਭ ਹੋਇਆ ਨਗਰ ਕੀਰਤਨ ਫਿਰੋਜਪੁਰ, ਮੋਗਾ, ਜਗਰਾਉਂ, ਲੁਧਿਆਣਾ, ਫਤਹਿਗੜ੍ਹ ਸਾਹਿਬ, ਚਮਕੌਰ ਸਾਹਿਬ ਹੁੰਦੇ ਹੋਏ 22 ਨਵੰਬਰ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਨੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਕਿਹਾ ਕਿ “ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗੁਰੂ ਸਾਹਿਬ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਨੂੰ ਇੱਕ ਸੇਵਕ ਵਜੋਂ ਮਨਾ ਰਹੀ ਹੈ"। 

ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ, ਸ਼ਹਾਦਤ ਅਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਬਾਰੇ ਜਾਗਰੂਕ ਕਰਨਾ ਹੈ ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ। ਉਹਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਧਾਰਮਿਕ ਆਜਾਦੀ ਦੀ ਰਾਖੀ ਲਈ ਆਪਣੀ ਆਵਾਜ ਬੁਲੰਦ ਕੀਤੀ ਅਤੇ 1675 ਵਿੱਚ ਦਿੱਲੀ ਦੇ ਚਾਂਦਨੀ ਚੌਕ ਵਿਖੇ ਸ਼ਹੀਦ ਹੋ ਗਏ। 

ਕਸ਼ਮੀਰ ਦੇ ਪੰਡਿਤ, ਆਪਣੇ ਧਰਮ ਦੀ ਰੱਖਿਆ ਖਾਤਰ ਮਦਦ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਆਏ ਸਨ। ਉਸ ਮੌਕੇ ਦੇ ਹਾਕਮਾਂ ਵੱਲੋਂ ਕਈ ਪੇਸ਼ਕਸ਼ਾਂ ਦੇ ਬਾਵਜੂਦ ਗੁਰੂ ਜੀ ਨੇ ਜੁਲਮ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਅਤੇ ਧਰਮ ਦੀ ਆਜਾਦੀ ਦੀ ਰੱਖਿਆ ਲਈ ਸ਼ਹਾਦਤ ਦਾ ਰਸਤਾ ਚੁਣਿਆ। ਵਿਧਾਇਕ ਬਾਘਾਪੁਰਾਣਾ ਸ੍ਰ ਅਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਮਨੁੱਖਤਾ ਦੇ ਧਾਰਮਿਕ ਹੱਕਾਂ ਦੀ ਰਾਖੀ ਲਈ ਅਦੁੱਤੀ ਸ਼ਹਾਦਤ ਦਿੱਤੀ ਤਾਂ ਜੋ ਦੁਨੀਆ ਲਈ ਮਿਸਾਲ ਕਾਇਮ ਕੀਤੀ ਜਾ ਸਕੇ। 

ਉਹਨਾਂ ਕਿਹਾ ਕਿ ਨੌਵੇਂ ਸਿੱਖ ਗੁਰੂ ਜੀ ਧਰਮ ਨਿਰਪੱਖਤਾ, ਏਕਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਦਰਸ਼ਨ ਸਾਰੀ ਮਨੁੱਖਤਾ ਲਈ ਮਾਰਗ ਦਰਸ਼ਨ ਕਰਦਾ ਹੈ।  ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ 24 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ, ਜਿੱਥੇ ਪ੍ਰਮੁੱਖ ਸਖਸ਼ੀਅਤਾਂ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਖਾਤਰ ਉਨ੍ਹਾਂ ਦੀ ਮਹਾਨ ਕੁਰਬਾਨੀ ‘ਤੇ ਵਿਚਾਰ ਸਾਂਝੇ ਕਰਨਗੀਆਂ। 

25 ਨਵੰਬਰ ਨੂੰ ਰਾਜ ਪੱਧਰੀ ਖੂਨਦਾਨ ਕੈਂਪ ਲਾਏ ਜਾਣਗੇ, ਜੰਗਲਾਤ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਪੌਦੇ ਲਾਉਣ ਦੀ ਮੁਹਿੰਮ ਤੋਂ ਇਲਾਵਾ ਵਿਸਾਲ “ਸਰਬੱਤ ਦਾ ਭਲਾ ਇੱਕਤਰਤਾ“ ਵਿੱਚ ਕਈ ਉੱਘੀਆਂ ਸਖਸੀਅਤਾਂ ਹਿੱਸਾ ਲੈਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਾਰਜਕਾਲ ਦੌਰਾਨ ਇਹ ਇਤਿਹਾਸਕ ਸਮਾਗਮ ਕਰਵਾ ਕੇ ਵਡਭਾਗਾ ਮਹਿਸੂਸ ਕਰ ਰਹੀ ਹੈ। ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ ਇਹ ਪਵਿੱਤਰ ਸਮਾਰੋਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਜੀ ਦੇ ਸ਼ਾਂਤੀ, ਦਇਆ ਅਤੇ ਧਾਰਮਿਕ ਆਜ਼ਾਦੀ ਦੇ ਸਦੀਵੀ ਸੰਦੇਸ਼ ਦੀ ਪ੍ਰੇਰਣਾ ਦੇਣਗੇ। 

ਪੰਜਾਬ ਸਰਕਾਰ ਪੂਰੀ ਲਗਨ ਨਾਲ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਸੰਗਤ ਨੂੰ ਆਤਮਕਤਾ ਅਤੇ ਪ੍ਰਬੰਧਕੀ ਸੁਚਾਰੂਪਣ ਦਾ ਵਿਲੱਖਣ ਮਿਲਾਪ ਅਨੁਭਵ ਹੋਵੇ। ਉਹਨਾਂ 23 ਤੋਂ 25 ਨਵੰਬਰ 2025 ਤੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਗੁਰੂ ਸਾਹਿਬ ਦੇ ਸ਼ਹੀਦੀ ਸਮਾਰੋਹ ਵਿੱਚ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ। ਉਹਨਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਧਾਰਮਿਕ ਆਜ਼ਾਦੀ ਦੇ ਸਰਵਉਚ ਰੱਖਿਅਕ ਹਨ। ਗੁਰੂ ਸਾਹਿਬ ਦਾ ਬਲੀਦਾਨ ਸਿਰਫ ਕਿਸੇ ਇੱਕ ਕੌਮ ਲਈ ਹੀ ਨਹੀਂ, ਸਗੋਂ ਸਾਰੀ ਮਨੁੱਖਤਾ ਲਈ ਸ਼ਹਾਦਤ ਅਤੇ ਧਰਮ-ਨਿਰਪੱਖਤਾ ਦੀ ਅਨੋਖੀ ਮਿਸਾਲ ਹੈ। 

ਉਹਨਾਂ ਕਿਹਾ ਕਿ ਮੁਗਲ ਸ਼ਾਸਕ ਔਰੰਗਜ਼ੇਬ ਦੇ ਜ਼ੁਲਮਾਂ ਦਾ ਵਿਰੋਧ ਕਰਦੇ ਹੋਏ ਗੁਰੂ ਸਾਹਿਬ ਤੇ ਉਨ੍ਹਾਂ ਦੇ ਸਿੱਖਾਂ ਨੇ ਧਰਮ ਦੀ ਰੱਖਿਆ ਲਈ ਆਪਣਾ ਆਪ ਕੁਰਬਾਨ ਕਰ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਕਸ਼ਮੀਰੀ ਪੰਡਤਾਂ ਨੇ ਜਦੋਂ ਗੁਰੂ ਘਰ ਦਾ ਦਰਵਾਜ਼ਾ ਖੜਕਾਇਆ, ਤਾਂ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸੀਸ ਕੁਰਬਾਨ ਕਰਨ ਦਾ ਫ਼ੈਸਲਾ ਕੀਤਾ। 

ਇਸ ਮੌਕੇ ਮੇਅਰ ਨਗਰ ਨਿਗਮ ਸ੍ਰ ਬਲਜੀਤ ਸਿੰਘ ਚਾਨੀ, ਚੇਅਰਮੈਂਨ ਮਾਰਕਿਟ ਕਮੇਟੀ ਬਾਘਾਪੁਰਾਣਾ ਮਨਦੀਪ ਸਿੰਘ ਮਾਨ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਬਰਿੰਦਰ ਕੁਮਾਰ ਮਧੇਕੇ, ਮੁੱਖ ਮੰਤਰੀ ਫ਼ੀਲਡ ਅਫਸਰ ਸ੍ਰੀ ਗਗਨਦੀਪ ਸਿੰਘ, ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ, ਐਸ ਡੀ ਐਮ ਬਾਘਾਪੁਰਾਣਾ ਸ੍ਰ ਬੇਅੰਤ ਸਿੰਘ ਸਿੱਧੂ, ਐਸ ਡੀ ਐਮ ਨਿਹਾਲ ਸਿੰਘ ਵਾਲਾ ਸਵਾਤੀ, ਸੁਪਰਡੈਂਟ ਗਰੇਡ-1 ਜੋਗਿੰਦਰ ਸਿੰਘ ਸਮੇਤ ਸੰਗਤਾਂ ਹਾਜਰ ਸਨ।

 

Tags: Amandeep Kaur Arora , Dr Amandeep Kaur Arora , Moga , AAP , Aam Aadmi Party , Aam Aadmi Party Punjab , AAP Punjab , Amritpal Singh Sukhanand , Devinder Singh Laddi Dhos , Manjit Singh Bilaspur , Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD