Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਵਿਸ਼ਾਲ ਨਗਰ ਕੀਰਤਨ ਦਾ ਸੰਗਰੂਰ ਵਿਖੇ ਵੱਖ-ਵੱਖ ਸਥਾਨਾਂ ’ਤੇ ਜੈਕਾਰਿਆਂ ਦੀ ਗੂੰਜ ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Harpal Singh Cheema, Narinder Kaur Bharaj

Web Admin

Web Admin

5 Dariya News

ਸੰਗਰੂਰ , 21 Nov 2025

Last updated on: Nov 21, 2025, 17:31 IST

ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਤਲਵੰਡੀ ਸਾਬੋ ਤੋਂ ਅਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਠਹਿਰਾ ਕਰਨ ਉਪਰੰਤ ਅੱਜ ਸਵੇਰੇ ਅਗਲੀ ਯਾਤਰਾ ਲਈ ਰਵਾਨਾ ਹੋਇਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਤੇ ਸੰਗਰੂਰ ਦੇ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਤੇ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦੀ ਪੂਰੇ ਸਤਿਕਾਰ ਤੇ ਮਰਿਆਦਾ ਨਾਲ ਸ਼ੁਰੂਆਤ ਕਰਵਾਈ।

ਇਸ ਮੌਕੇ ਨਿਮਾਣੇ ਸ਼ਰਧਾਲੂ ਵਜੋਂ ਨਗਰ ਕੀਰਤਨ ਦੇ ਦਰਸ਼ਨ ਕਰਨ ਆਏ ਕੈਬਨਿਟ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੇ ਪਾਲਕੀ ਸਾਹਿਬ ਨੂੰ ਨਤਮਸਤਕ ਹੁੰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਪੰਜ ਪਿਆਰਿਆਂ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ। ਉਹਨਾਂ ਕਿਹਾ ਪੰਜਾਬ ਸਰਕਾਰ ਵੱਲੋਂ ਪੂਰੀ ਸ਼ਰਧਾ ਭਾਵਨਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਨੂੰ ਮਨਾਇਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਪੰਜਾਬ ਦੇ 142 ਸਥਾਨਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦਿੱਤੇ ਗਏ ਹਨ ਅਤੇ ਇਨ੍ਹਾਂ ਵਿੱਚੋਂ 26 ਸਥਾਨ ਸੰਗਰੂਰ ਜ਼ਿਲ੍ਹੇ ਦੇ ਹਨ, ਜਿਨ੍ਹਾਂ ਦੇ ਵਿਕਾਸ ਲਈ 13 ਕਰੋੜ ਰੁਪਏ ਪ੍ਰਦਾਨ ਕੀਤੇ ਗਏ ਹਨ। ਇਸ ਮੌਕੇ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਅਕਾਲ ਪੁਰਖ ਨੇ ਇਸ ਮਹਾਨ ਕਾਰਜ ਵਿੱਚ ਸੇਵਾ ਨਿਭਾਉਣ ਲਈ ਸੂਬਾ ਸਰਕਾਰ ’ਤੇ ਆਪਾਰ ਕਿਰਪਾ ਕੀਤੀ ਹੈ ਅਤੇ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। 

ਉਹਨਾਂ ਨੇ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ। ਨਗਰ ਕੀਰਤਨ ਨੂੰ ਬਰਨਾਲਾ ਕੈਚੀਆਂ ਸੰਗਰੂਰ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ। ਇਸ ਦੌਰਾਨ ਨਿਹੰਗਾਂ ਸਿੰਘਾਂ ਨੇ ਗੱਤਕੇ ਦੇ ਜ਼ੌਹਰ ਵੀ ਵਿਖਾਏ।  ਅੱਜ ਨਗਰ ਕੀਰਤਨ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਤੋਂ ਅਰੰਭ ਹੋ ਕੇ ਪੁਲਿਸ ਲਾਈਨ ਸੰਗਰੂਰ, ਬਰਨਾਲਾ ਕੈਂਚੀਆਂ, ਪੂਨੀਆ ਟਾਵਰ, ਨਾਨਕਿਆਣਾ ਚੌਕ, ਯਾਦਵਿੰਦਰਾ ਡਰੀਮਜ਼ ਹੋਟਲ ਚੌਕ ਤੋਂ ਹੁੰਦੇ ਹੋਏ ਵੇਰਕਾ ਮਿਲਕ ਪਲਾਂਟ, ਭਵਾਨੀਗੜ੍ਹ ਕੈਂਚੀਆਂ ਸੰਗਰੂਰ ਤੋਂ ਯੂ ਟਰਨ ਕਰਦਿਆਂ ਬਲਵਾੜ ਕਲਾਂ, ਘਰਾਚੋਂ, ਭਵਾਨੀਗੜ੍ਹ ਤੋਂ ਹੁੰਦਿਆਂ ਹੋਇਆ ਚੰਨੋ ਵਿਖੇ ਜ਼ਿਲ੍ਹਾ ਪਟਿਆਲਾ ਦੀ ਹਦੂਦ ਵਿੱਚ ਦਾਖ਼ਲ ਹੋਇਆ।

ਜ਼ਿਕਰਯੋਗ ਹੈ ਕਿ 20 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਅਰੰਭ ਹੋਇਆ ਨਗਰ ਕੀਰਤਨ ਸੰਗਰੂਰ ਜ਼ਿਲ੍ਹੇ ਦੀ 104 ਕਿਲੋਮੀਟਰ ਦੀ ਯਾਤਰਾ ਕਰਕੇ ਅਗਲੇ ਪੜਾਅ ਪਟਿਆਲਾ ਲਈ ਰਵਾਨਾ ਹੋ ਕੇ 21 ਨਵੰਬਰ ਨੂੰ ਐਸ.ਏ.ਐਸ ਨਗਰ ਵਿਖੇ ਠਹਿਰਾਅ ਉਪਰੰਤ 22 ਨਵੰਬਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜ ਕਿ ਸਮਾਪਤ ਹੋਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ, ਐਸ.ਐਸ.ਪੀ. ਸ੍ਰ. ਸਰਤਾਜ ਸਿੰਘ ਚਾਹਲ, ਏ.ਡੀ.ਸੀ ਸੁਖਚੈਨ ਸਿੰਘ, ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਭਵਾਨੀਗੜ੍ਹ ਮਨਜੀਤ ਕੌਰ ਸਮੇਤ ਵੱਡੀ ਗਿਣਤੀ ਸ਼ਰਧਾਲੂ ਮੌਜੂਦ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Harpal Singh Cheema , Narinder Kaur Bharaj

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD