Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਸੁਚਾਰੂ ਟ੍ਰੈਫਿਕ ਵਿਵਸਥਾ ਦੇ ਪ੍ਰਬੰਧ- ਏ.ਐਸ.ਰਾਏ

120 ਏਕੜ ਵਿੱਚ ਬਣੀਆਂ ਪਾਰਕਿੰਗਾਂ ਵਿੱਚ 25 ਹਜ਼ਾਰ ਵਹੀਕਲਾਂ ਦੀ ਸਮਰੱਥਾਂ ਹੋਵੇਗੀ

Religious, Sri Guru Tegh Bahadur Ji, 350th Martyrdom Anniversary, Sri Anandpur Sahib, AS Rai

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 21 Nov 2025

Last updated on: Nov 22, 2025, 10:58 IST

ਸ੍ਰੀ ਅਨੰਦਪੁਰ ਸਾਹਿਬ ਵਿਚ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਪੰਨ ਕਰਨ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਟ੍ਰੈਫਿਕ ਮੈਨੇਜਮੈਂਟ ਯੋਜਨਾ ਤਿਆਰ ਕੀਤੀ ਗਈ ਹੈ। ਡਾਇਰੈਕਟਰ ਜਨਰਲ ਪੁਲਿਸ ਏ.ਐਸ. ਰਾਏ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਦੇ ਡੀ.ਜੀ.ਪੀ ਸ੍ਰੀ ਗੋਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਸਹੂਲਤਾਂ ਅਤੇ ਸੁਰੱਖਿਆ ਦਾ ਹਰ ਪੱਖ ਤੋਂ ਧਿਆਨ ਰੱਖਦਿਆਂ ਸਮਾਗਮਾਂ ਦੌਰਾਨ ਸੰਗਤ ਨੂੰ ਕਿਸੇ ਤਰ੍ਹਾਂ ਦੀ ਦਿਕ਼ਤ ਨਾ ਆਵੇ, ਇਸ ਲਈ ਮਜ਼ਬੂਤ ਯੋਜਨਾਬੰਦੀ ਕੀਤੀ ਗਈ ਹੈ।

ਉਨ੍ਹਾਂ ਨੇ ਦੱਸਿਆ ਕਿ ਸਮਾਗਮਾਂ ਲਈ ਬਣਾਈਆਂ ਗਈਆਂ 120 ਏਕੜ ਵਿੱਚ ਵਿਸ਼ਾਲ ਪਾਰਕਿੰਗਾਂ ਵਿੱਚ ਕਰੀਬ 25 ਹਜ਼ਾਰ ਵਾਹਨਾਂ ਦੀ ਸਮਰੱਥਾ ਰੱਖਦਿਆਂ ਟ੍ਰੈਫਿਕ ਦੇ ਪ੍ਰਬੰਧ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਪਾਰਕਿੰਗ ਖੇਤਰਾਂ ਨੂੰ ਮੁੱਖ ਮਾਰਗਾਂ ਨਾਲ ਜੋੜਨ ਲਈ ਵਾਧੂ ਰਸਤੇ, ਸਪੱਸ਼ਟ ਸਾਈਨਬੋਰਡ ਅਤੇ ਰੂਟ ਡਾਈਵਰਸ਼ਨ ਦੀ ਵਿਵਸਥਾ ਕੀਤੀ ਗਈ ਹੈ ।ਏ.ਐਸ. ਰਾਏ ਨੇ ਕਿਹਾ ਕਿ ਗੁਰੂ ਨਗਰੀ ਵਿੱਚ ਪਹੁੰਚਣ ਵਾਲੀ ਵੱਡੀ ਸੰਗਤ ਦੀ ਸਹੂਲਤ ਪੰਜਾਬ ਪੁਲਿਸ ਦੀ ਸਭ ਤੋਂ ਮਹੱਤਵਪੂਰਨ ਜ਼ਿੰਮੇਵਾਰੀ ਹੈ। 

ਇਸੇ ਭਾਵਨਾ ਨਾਲ ਪੁਲਿਸ ਕਰਮਚਾਰੀ ਸੇਵਾ ਦੇ ਸਿਧਾਂਤ ‘ਤੇ ਕੰਮ ਕਰਦੇ ਹੋਏ ਸੰਗਤ ਦੀ ਮੱਦਦ ਲਈ ਤੈਨਾਤ ਰਹਿਣਗੇ। ਸਮਾਗਮਾਂ ਦੌਰਾਨ ਟ੍ਰੈਫਿਕ ਕੰਟਰੋਲ ਰੂਮ 24 ਘੰਟੇ ਚਾਲੂ ਰਹੇਗਾ ਅਤੇ ਹਰ ਸੈਕਟਰ ਦਾ ਇੰਚਾਰਜ ਨਿਯਮਤ ਤੌਰ ’ਤੇ ਰਿਪੋਰਟ ਕਰੇਗਾ, ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਤੁਰੰਤ ਕਾਰਵਾਈ ਹੋ ਸਕੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਮੂਹ ਰੂਟਾਂ ‘ਤੇ ਵਾਧੂ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ, ਜੋ ਵਾਹਨਾਂ ਦੀ ਨਿਗਰਾਨੀ ਰੱਖਣ ਦੇ ਨਾਲ-ਨਾਲ ਸ਼ਰਧਾਲੂਆਂ ਨੂੰ ਸਹਾਇਤਾ ਵੀ ਮੁਹੱਈਆ ਕਰਵਾਉਣਗੇ।

ਇਸ ਤੋਂ ਇਲਾਵਾ, ਬਜ਼ੁਰਗਾਂ, ਮਹਿਲਾਵਾਂ ਅਤੇ ਬੱਚਿਆਂ ਲਈ ਖਾਸ ਸਹਾਇਤਾ ਡੈੱਸਕ, ਮੈਡੀਕਲ ਐਮਰਜੈਂਸੀ ਰਿਸਪਾਂਸ ਟੀਮਾਂ ਦੀ ਵੀ ਵਿਆਪਕ ਤਿਆਰੀ ਕੀਤੀ ਗਈ ਹੈ।ਡਾਇਰੈਕਟਰ ਜਨਰਲ ਪੁਲਿਸ ਨੇ ਕਿਹਾ ਕਿ ਸੰਗਤ ਦੀ ਸਹੂਲਤ ਅਤੇ ਸੁਰੱਖਿਆ ਯਕੀਨੀ ਬਣਾਉਣ ਅਤੇ ਇਸ ਸਮਾਗਮ ਨੂੰ ਸ਼ਾਂਤੀਪੂਰਨ ਤੇ ਸੁਚਾਰੂ ਢੰਗ ਨਾਲ ਮਨਾਉਣ ਲਈ ਸਾਰੇ ਅਧਿਕਾਰੀ ਅਤੇ ਕਰਮਚਾਰੀ ਪੂਰੇ ਸਮਰਪਣ ਨਾਲ ਡਿਊਟੀ ਨਿਭਾਉਣਗੇ।

ਇਸ ਮੌਕੇ ਸ੍ਰੀ ਏ.ਐਸ.ਰਾਏ ਡਾਇਰੈਕਟਰ ਜਨਰਲ ਪੁਲਿਸ ਟ੍ਰੈਫਿਕ, ਏਡੀਜੀਪੀ ਐਸ.ਪੀ.ਐਸ ਪ੍ਰਮਾਰ, ਨਿਲੰਬਰੀ ਜਗਦਲੇ ਡੀ.ਆਈ.ਜੀ, ਡਾ.ਨਾਨਕ ਸਿੰਘ ਡੀ.ਆਈ.ਜੀ, ਗੁਲਨੀਤ ਸਿੰਘ ਖੁਰਾਨਾ ਐਸ.ਐਸ.ਪੀ, ਡਾ.ਨਵਦੀਪ ਅਸਤੀਜਾ ਟ੍ਰੈਫਿਕ ਐਡਵਾਈਜ਼ਰ ਹਾਜ਼ਰ ਸਨ।

 

Tags: Religious , Sri Guru Tegh Bahadur Ji , 350th Martyrdom Anniversary , Sri Anandpur Sahib , AS Rai

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD