Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ

ਭਾਰਤੀ ਫੌਜ ਦੇ ਪਹਿਲੇ ਫੀਲਡ ਮਾਰਸ਼ਲ ਸੈਮ ਮਾਨਕਸ਼ਾਹ ਦੇ ਨਾਮ 'ਤੇ 2.46-ਕਰੋੜ ਨਾਲ ਲੜਕੀਆਂ ਲਈ ਬਣਾਇਆ ਰਿਹਾਇਸ਼ ਬਲਾਕ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Mai Bhago Armed Forces Preparatory Institute, AFPI

Web Admin

Web Admin

5 Dariya News

ਐਸ ਏ ਐਸ ਨਗਰ (ਮੋਹਾਲੀ) , 21 Nov 2025

Last updated on: Nov 22, 2025, 13:05 IST

ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਯੋਗ ਬਣਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸਏਐਸ ਨਗਰ (ਮੋਹਾਲੀ) ਵਿਖੇ ਐਨਡੀਏ ਪ੍ਰੈਪਰੇਟਰੀ ਵਿੰਗ ਲਈ ਇੱਕ ਸਮਰਪਿਤ ਰਿਹਾਇਸ਼ੀ ਬਲਾਕ ਦਾ ਉਦਘਾਟਨ ਕੀਤਾ ਹੈ। ਇਸ ਸਹੂਲਤ ਦਾ ਨਾਮ ਭਾਰਤੀ ਫੌਜ ਦੇ ਪਹਿਲੇ ਫੀਲਡ ਮਾਰਸ਼ਲ ਸੈਮ ਮਾਨੇਕਸ਼ਾਹ ਦੇ ਨਾਂ ਉੱਤੇ ਰੱਖਿਆ ਗਿਆ ਹੈ, ਜਿਨ੍ਹਾਂ ਦਾ ਜਨਮ ਅੰਮ੍ਰਿਤਸਰ ਵਿੱਚ ਹੋਇਆ ਸੀ। 

ਇਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੰਜਾਬ ਦੇ ਨੌਜਵਾਨਾਂ, ਖਾਸ ਕਰਕੇ ਲੜਕੀਆਂ ਨੂੰ ਦੇਸ਼ ਦੀ ਸੇਵਾ ਲਈ ਸਸ਼ਕਤ ਬਣਾਉਣ ਦੇ ਸਮਰਪਣ ਨੂੰ ਦਰਸਾਉਂਦਾ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ 2.46 ਕਰੋੜ ਰੁਪਏ ਨਾਲ ਤਿਆਰ ਕੀਤਾ ਇਹ ਅਤਿ-ਆਧੁਨਿਕ ਹੋਸਟਲ ਇੱਕ ਵਿਆਪਕ ਰਿਹਾਇਸ਼ੀ ਅਤੇ ਸਿਖਲਾਈ ਸਹੂਲਤਾਂ ਨਾਲ ਲੈਸ ਹੈ ਜਿਸ ਵਿੱਚ ਸਾਈਬਰ ਲੈਬ, ਇਨਡੋਰ ਸ਼ੂਟਿੰਗ ਰੇਂਜ ਅਤੇ ਉੱਚ ਪੱਧਰੀ ਫਿਟਨੈਸ ਸਹੂਲਤਾਂ ਸ਼ਾਮਲ ਹਨ, ਜੋ ਐਨਡੀਏ ਲਈ ਤਿਆਰੀ ਕਰ ਰਹੀਆਂ ਤਕਰਬੀਨ 40 ਮਹਿਲਾ ਕੈਡਿਟਾਂ ਲਈ ਇੱਕ ਢੁਕਵਾਂ ਮਾਹੌਲ ਪ੍ਰਦਾਨ ਕਰੇਗਾ। 

ਇਹ ਸਹੂਲਤ ਅਜਿਹੀਆਂ ਕੈਡਿਟਾਂ ਨੂੰ ਤਿਆਰੀ ਲਈ ਇੱਕ ਸਹਾਇਕ ਅਤੇ ਆਦਰਸ਼ ਮਾਹੌਲ ਪ੍ਰਦਾਨ ਕਰਦਿਆਂ ਉਨ੍ਹਾਂ ਨੂੰ ਭਵਿੱਖ ਦੇ ਕਮਿਸ਼ਨਡ ਅਫ਼ਸਰਾਂ ਵਜੋਂ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਸੂਬਾ ਸਰਕਾਰ ਵੱਲੋਂ ਇਸ ਸੰਸਥਾ ਦੀ ਐਡਮਿਨਸਟ੍ਰੇਸ਼ਨ ਨੂੰ ਪੂਰੇ ਸਮਰਥਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਜੁਲਾਈ 2023 ਵਿੱਚ ਇਸ ਸੰਸਥਾ ਅੰਦਰ ਐਨਡੀਏ ਪ੍ਰੈਪਰੇਟਰੀ ਵਿੰਗ ਸ਼ੁਰੂ ਕੀਤਾ ਸੀ, ਜਿਸ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੀਆਂ ਚਾਹਵਾਨ ਲੜਕੀਆਂ ਵੱਲੋਂ ਵੱਡਾ ਹੁੰਗਾਰਾ ਮਿਲਿਆ ਹੈ।

ਇਸ ਦੌਰਾਨ ਰੋਜ਼ਗਾਰ ਉਤਪਤੀ ਮੰਤਰੀ ਨੇ ਐਨਡੀਏ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੀਆਂ ਉਨ੍ਹਾਂ ਲੇਡੀ ਕੈਡਿਟਾਂ ਦਾ ਸਨਮਾਨ ਕੀਤਾ, ਜਿਨ੍ਹਾਂ ਦੇ ਨਾਮ ਕਮਿਸ਼ਨ ਵਾਸਤੇ ਸਿਫ਼ਾਰਸ਼ ਕੀਤੇ ਗਏ ਹਨ। ਇਨ੍ਹਾਂ ਲੜਕੀਆਂ ਵਿੱਚ ਲੇਡੀ ਕੈਡੇਟ ਸਹਿਜਲਦੀਪ ਕੌਰ ਨੇ ਐਸਐਸਬੀ ਇੰਟਰਵਿਊ ਵਿੱਚ ਪੂਰੇ ਭਾਰਤ ‘ਚੋਂ ਮੁੰਡਿਆਂ ਅਤੇ ਕੁੜੀਆਂ ਵਿੱਚੋਂ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਇਤਿਹਾਸ ਰਚਿਆ ਹੈ ਅਤੇ ਅਜਿਹਾ ਕਰ ਕੇ ਦਿਖਾਉਣ ਵਾਲੀਆ ਉਹ ਪਹਿਲੀ ਲੜਕੀ ਹੈ। 

ਇਹ ਇੱਕ ਨਵਾਂ ਅਧਿਆਏ ਦੀ ਸ਼ੁਰੂਆਤ ਹੈ, ਜੋ ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਵਰਦੀ ਪਹਿਨਣ ਅਤੇ ਦੇਸ਼ ਸੇਵਾ ਲਈ ਅਗਵਾਈ ਵਾਸਤੇ ਪ੍ਰੇਰਿਤ ਕਰਨ ਸਬੰਧੀ ਮਾਈ ਭਾਗੋ ਪ੍ਰੈਪਰੇਟਰੀ ਇਸਟੀਚਿਊਟ ਦੀ ਹਿੰਮਤੀ ਭਾਵਨਾ ਦਾ ਨਤੀਜਾ ਹੈ। ਲੇਡੀ ਕੈਡਿਟਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਅਸੀਂ ਆਪਣੀਆਂ ਧੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਨ੍ਹਾਂ ਨੂੰ ਹਰ ਪੱਖੋਂ ਢੁਕਵਾਂ ਮਾਹੌਲ ਪ੍ਰਦਾਨ ਕਰ ਰਹੇ ਹਾਂ। 

ਇਸ ਉਦੇਸ਼ ਲਈ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੀ ਪੂਰੀ ਵਾਹ ਲਾਉਣ ਲਈ ਵਚਨਬੱਧ ਹੈ। ਇਹ ਵਿੰਗ ਸਾਡੇ ਵਿਸ਼ਵਾਸ ਦਾ ਪ੍ਰਮਾਣ ਹੈ ਕਿ ਪੰਜਾਬ ਦੀਆਂ ਕੁੜੀਆਂ ਕਿਸੇ ਤੋਂ ਘੱਟ ਨਹੀਂ ਹਨ ਅਤੇ ਹਥਿਆਰਬੰਦ ਸੈਨਾਵਾਂ ਵਿੱਚ ਮੋਹਰਲੀ ਕਤਾਰ ਤੋਂ ਅਗਵਾਈ ਕਰਨਗੀਆਂ।”

ਇਸ ਮੌਕੇ ਰੋਜ਼ਗਾਰ ਉਤਪਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਅਲਕਨੰਦਾ ਦਿਆਲ, ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਸਿੰਘ, ਡਾਇਰੈਕਟਰ ਮਾਈ ਭਾਗੋ ਏਐਫਪੀਆਈ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Mai Bhago Armed Forces Preparatory Institute , AFPI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD