Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਣਗੇ: ਹਰਜੋਤ ਸਿੰਘ ਬੈਂਸ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੰਗਤਾਂ ਦੀ ਸਹੂਲਤ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ: ਤਰੁਨਪ੍ਰੀਤ ਸਿੰਘ ਸੌਂਦ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Tarunpreet Singh Sond, Varjeet Walia, DC Ropar, Deputy Commissioner Ropar, Rupnagar, Ropar

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 21 Nov 2025

Last updated on: Nov 22, 2025, 13:10 IST

ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚਾਰੋਂ ਦਿਸ਼ਾਵਾਂ ਤੋਂ ਸਜਾਏ ਗਏ ਨਗਰ ਕੀਰਤਨ ਸ਼ਨੀਵਾਰ ਮਿਤੀ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣਗੇ। ਨਗਰ ਕੀਰਤਨਾਂ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀਨਗਰ, ਗੁਰਦਾਸਪੁਰ, ਫਰੀਦਕੋਟ ਅਤੇ ਤਲਵੰਡੀ ਸਾਬੋ ਤੋਂ ਆ ਰਹੇ ਨਗਰ ਕੀਰਤਨਾਂ ਦੀ ਕੁੱਲ ਲੰਬਾਈ 1563 ਕਿਲੋਮੀਟਰ ਬਣਦੀ ਹੈ।

ਉੱਧਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਨਵੰਬਰ ਤੋਂ 25 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਵੱਡੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਰੀਆਂ ਤਿਆਰੀਆਂ ਮੁਕੰਮਲ ਹਨ।

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਜੀ ਦੇ ਮਹਾਨ ਜੀਵਨ ਤੇ ਫ਼ਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ ਅਤੇ ਬਾਬਾ ਬਕਾਲਾ, ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਕੀਰਤਨ ਦਰਬਾਰ ਸਜਾਏ ਗਏ। 23 ਤੋਂ 25 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਦਾ ਵੇਰਵਾ ਸਾਂਝਾ ਕਰਦਿਆ ਬੈਂਸ ਨੇ ਦੱਸਿਆ ਕਿ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਬਾ ਬੁੱਢਾ ਦਲ ਛਾਉਣੀ ਨੇੜੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ, ਜਿਸ ਵਿਚ ਮੁੱਖ ਮੰਤਰੀ ਸਮੇਤ ਹੋਰ ਪਤਵੰਤੇ ਸ਼ਾਮਲ ਹੋਣਗੇ। 

ਇਸੇ ਤਰ੍ਹਾਂ ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਤੇ ਫਸਲਸੇ ਨੂੰ ਦਰਸਾਉਂਦੀ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ ਜਾਵੇਗਾ। ਇਸੇ ਦਿਨ ਮੁੱਖ ਪੰਡਾਲ ਬਾਬਾ ਬੁੱਢਾ ਦਲ ਛਾਉਣੀ ਵਿਖੇ ਸੂਬਾ ਸਰਕਾਰ ਵੱਲੋਂ ਸਰਬ ਧਰਮ ਸੰਮੇਲਨ ਕਰਵਾਇਆ ਜਾਵੇਗਾ ਜਿਸ ਵਿੱਚ ਉੱਘੇ ਧਾਰਮਿਕ ਆਗੂਆਂ ਸਮੇਤ ਹੋਰ ਪਤਵੰਤੇ ਸ਼ਾਮਲ ਹੋਣਗੇ।

24 ਨਵੰਬਰ ਨੂੰ ਕੀਰਤਪੁਰ ਸਾਹਿਬ ਤੋਂ ਭਾਈ ਜੈਤਾ ਜੀ ਦੀ ਯਾਦਗਾਰ ਤੱਕ ਸੀਸ ਭੇਟ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ (ਗੁਰਦੁਆਰਾ ਭੋਰਾ ਸਾਹਿਬ-ਗੁਰਦੁਆਰਾ ਸੀਸ ਗੰਜ ਸਾਹਿਬ-ਗੁਰੂ ਤੇਗ਼ ਬਹਾਦਰ ਅਜਾਇਬ ਘਰ-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ-ਕਿਲਾ ਆਨੰਦਗੜ੍ਹ ਸਾਹਿਬ ਅਤੇ ਵਿਰਾਸਤ-ਏ-ਖਾਲਸਾ ਵਿਖੇ ਸਮਾਪਤ) ਵਿਖੇ ਹੈਰੀਟੇਜ ਵਾਕ ਕਰਵਾਈ ਜਾਵੇਗੀ ਅਤੇ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਵਿਧਾਨ ਸਭਾ ਦਾ ਵਿਸ਼ੇਸ਼ ਸ਼ੈਸ਼ਨ ਕਰਵਾਇਆ ਜਾਵੇਗਾ। 

ਇਸੇ ਤਰ੍ਹਾਂ ਚਰਨ ਗੰਗਾ ਸਟੇਡੀਅਮ ਵਿਖੇ ਗਤਕਾ ਅਤੇ ਹੋਰ ਸਮਾਗਮ ਜਿਵੇਂ ਕਿ ਟੈਂਟ ਪੈਗਿੰਗ, ਢਾਲ-ਤਲਵਾਰ ਮੁਕਾਬਲਾ ਅਤੇ ਸ਼ਾਸਤਰ ਦਰਸ਼ਨ, ਸਿਮਰਨ ਤੇ ਤਲਵਾਰ ਦਾ ਸੁਮੇਲ ਆਦਿ ਸਮਾਗਮ ਕਰਵਾਏ ਜਾਣਗੇ। ਇਸੇ ਤਰ੍ਹਾਂ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ 23 ਤੋਂ 29 ਨਵੰਬਰ ਤੱਕ ਰੋਜ਼ਾਨਾ ਡਰੋਨ ਸ਼ੋਅ ਕਰਵਾਏ ਜਾਣਗੇ।

ਇਸੇ ਤਰ੍ਹਾਂ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀ ਸੰਪੂਰਨਤਾ ਉਪਰੰਤ, ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਸਰਬੱਤ ਦਾ ਭਲਾ ਇਕੱਤਰਤਾ ਸਮਾਗਮ ਕਰਵਾਇਆ ਜਾਵੇਗਾ। ਸੂਬਾ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਵਿੱਤਰ ਨਗਰੀ ਵਿਖੇ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। 

ਪਾਰਕਿੰਗ ਜ਼ੋਨਾਂ ਤੋਂ ਮੁੱਖ ਸਥਾਨਾਂ ਤੱਕ ਸੰਗਤਾਂ ਦੇ ਆਉਣ-ਜਾਣ ਵਾਸਤੇ ਸ਼ਟਲ ਸੇਵਾ ਯਕੀਨੀ ਬਣਾਈ ਗਈ ਹੈ। ਸਾਰੇ ਪਾਰਕਿੰਗ ਸਥਾਨ ਸੀ.ਸੀ.ਟੀ.ਵੀ. ਨਿਗਰਾਨੀ, ਰੌਸ਼ਨੀ, ਬੈਰੀਕੇਡਿੰਗ, ਟ੍ਰੈਫਿਕ ਮਾਰਸ਼ਲ, ਸਾਈਨ ਬੋਰਡ ਅਤੇ ਮੋਬਾਈਲ ਟਾਇਲਟਾਂ ਨਾਲ ਲੈਸ ਹਨ। ਮੁੱਖ ਧਾਰਮਿਕ ਅਤੇ ਸੱਭਿਆਚਾਰਕ ਸਥਾਨਾਂ ਦੇ ਆਲੇ-ਦੁਆਲੇ ਮੌਜੂਦਾ ਪਾਰਕਿੰਗ ਥਾਵਾਂ ਨੂੰ ਵੀ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ।

ਸੰਗਤਾਂ ਦੀ ਸੇਵਾ ਲਈ ਤਾਇਨਾਤ ਸਾਧਨਾਂ ਵਿੱਚ 500 ਈ-ਰਿਕਸ਼ਾ, 150 ਮਿੰਨੀ-ਬੱਸਾਂ, 25 ਫੋਰਸ ਅਰਬਨੀਆ ਵੈਨਾਂ, 15 ਕਾਰਾਂ, 20 ਟਾਟਾ ਏਸ ਵਾਹਨ ਅਤੇ ਬਜ਼ੁਰਗਾਂ ਤੇ ਦਿਵਿਆਂਗ ਸੰਗਤ ਦੀ ਸਹਾਇਤਾ ਲਈ 10 ਗੋਲਫ ਕਾਰਟ ਸ਼ਾਮਲ ਹਨ। ਸ਼ਟਲ ਸੇਵਾਵਾਂ ਪਾਰਕਿੰਗ ਸਥਾਨਾਂ ਅਤੇ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ-ਏ-ਖਾਲਸਾ, ਮੁੱਖ ਪੰਡਾਲ, ਟੈਂਟ ਸਿਟੀਜ਼ ਅਤੇ ਹੈਲਪ ਡੈਸਕ ਪੁਆਇੰਟਾਂ ਦਰਮਿਆਨ ਸੰਗਤਾਂ ਨੂੰ ਆਉਣ-ਜਾਣ ਦੀ ਸਹੂਲਤ ਦੇਣਗੀਆਂ। ਇਸ ਸਿਸਟਮ ਦੀ ਮੁਕੰਮਲ ਨਿਗਰਾਨੀ ਮੁੱਖ ਕੰਟਰੋਲ ਸੈਂਟਰ ਰਾਹੀਂ ਕੀਤੀ ਜਾਵੇਗੀ, ਜਿਸ ਵਿੱਚ ਸਮਰਪਿਤ ਪਿਕ-ਅੱਪ ਪੁਆਇੰਟ, ਸਾਈਨੇਜ ਅਤੇ ਵਲੰਟੀਅਰ ਦੁਆਰਾ ਮਾਰਗਦਰਸ਼ਨ ਸ਼ਾਮਲ ਹੈ।

ਇਸੇ ਤਰ੍ਹਾਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਸੰਗਤ ਦੀ ਭਾਰੀ ਆਮਦ ਨੂੰ ਸੁਵਿਧਾਜਨਕ ਬਣਾਉਣ ਲਈ, ਜ਼ਿਲ੍ਹਾ ਪ੍ਰਸ਼ਾਸਨ, ਰੂਪਨਗਰ ਵੱਲੋਂ ਦੋ ਪ੍ਰਮੁੱਖ ਟੈਂਟ ਸਿਟੀਜ਼ ‘ਚੱਕ ਨਾਨਕੀ ਨਿਵਾਸ’ ਟੈਂਟ ਸਿਟੀ ਅਤੇ ‘ਭਾਈ ਮਤੀ ਦਾਸ ਨਿਵਾਸ’ ਟੈਂਟ ਸਿਟੀ ਸਥਾਪਤ ਕੀਤੀਆਂ ਗਈਆਂ ਹਨ ਜਿਸ ਵਿੱਚ ਲਗਭਗ 10,000 ਸੰਗਤ ਦੇ ਠਹਿਰਨ ਦੀ ਵਿਵਸਥਾ ਕੀਤੀ ਗਈ ਹੈ।

ਹੋਰ ਸਹੂਲਤਾਂ ਸਮੇਤ ਐਂਬੂਲੈਂਸ ਦੀ ਤਾਇਨਾਤੀ ਅਤੇ 24 ਘੰਟੇ ਮੁੱਖ ਕੰਟਰੋਲ ਰੂਮ ਨਾਲ ਫੌਰੀ ਡਾਕਟਰੀ ਸੇਵਾਵਾਂ ਨੂੰ ਯਕੀਨੀ ਬਣਾਉਣਾ ਸ਼ਾਮਲ ਹੈ। ਸਮਾਗਮਾਂ ਲਈ ਸੁਚਾਰੂ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੁਰੱਖਿਆ, ਸਹੂਲਤ ਅਤੇ ਟਰੈਫਿਕ ਪ੍ਰਬੰਧਨ ਲਈ ਵੀ ਵਿਆਪਕ ਪ੍ਰਬੰਧ ਕੀਤੇ ਹਨ।

ਇਨ੍ਹਾਂ ਸਮਾਗਮਾਂ ਦੌਰਾਨ ਪੰਜਾਬ ਪੁਲਿਸ ਦੇ ਸੀਨੀਅਰ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 8,000 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤਾਂ ਜੋ ਸੰਗਤ ਦੀ ਸੁਰੱਖਿਆ, ਆਉਣ-ਜਾਣ ਅਤੇ ਸੁਵਿਧਾ ਨੂੰ ਯਕੀਨੀ ਬਣਾਇਆ ਜਾ ਸਕੇ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Tarunpreet Singh Sond , Varjeet Walia , DC Ropar , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD