Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀ ਕਾਬੂ

Vigilance Bureau, Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 21 Nov 2025

Last updated on: Nov 22, 2025, 13:34 IST

ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ ਨੂੰ  ਗ੍ਰਿਫ਼ਤਾਰ ਕੀਤਾ ਹੈ। ਉਸਨੂੰ ਸ਼ਿਕਾਇਤਕਰਤਾ,ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਤੋਂ   ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000  ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।  

ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਆਪਣੀ ਜ਼ਮੀਨ ਵੇਚਣਾ ਚਾਹੁੰਦਾ ਹੈ ਅਤੇ ਇਸਨੂੰ ਵੇਚਣ ਲਈ, ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੇ ਇੰਤਕਾਲ (ਫਰਦ) ਦੀ ਕਾਪੀ ਪ੍ਰਾਪਤ ਕੀਤੀ। ਫਿਰ, ਉਸਨੂੰ ਪਤਾ ਲੱਗਾ ਕਿ ਇਹ ਜ਼ਮੀਨ ਉਸਦੇ ਨਾਮ ’ਤੇ ਨਹੀਂ, ਸਗੋਂ ਕਿਸੇ ਹੋਰ ਵਿਅਕਤੀ ਦੇ ਨਾਮ ’ਤੇ ਰਜਿਸਟਰ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਇਸ ਇੰਤਕਾਲ ਨੂੰ ਠੀਕ ਕਰਵਾਉਣ ਲਈ ਸਰਕਲ ਪਟਵਾਰੀ ਸਰਬਜੀਤ ਸਿੰਘ ਨੂੰ ਮਿਲਿਆ, ਜਿਸਨੇ ਸ਼ਿਕਾਇਤਕਰਤਾ ਦੇ ਇੰਤਕਾਲ ਦੇ ਰਿਕਾਰਡ ਨੂੰ ਠੀਕ ਕਰਨ ਦੇ ਬਦਲੇ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸੌਦਾ 30,000/- ਰੁਪਏ ਵਿੱਚ ਤੈਅ ਹੋਇਆ। ਇਸ ਸਬੰਧ ਵਿੱਚ, ਦੋਸ਼ੀ ਪਟਵਾਰੀ ਨੇ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ ਮੌਕੇ ’ਤੇ ਹੀ 5,000/- ਰੁਪਏ ਰਿਸ਼ਵਤ ਲਈ।

ਸ਼ਿਕਾਇਤਕਰਤਾ ਵੱਲੋਂ ਦਿੱਤੀ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਪਟਵਾਰੀ ਸਰਬਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਵਜੋਂ 25000/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। 

ਦੋਸ਼ੀ ਪਟਵਾਰੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਇਸ ਸਬੰਧ ਵਿੱਚ ਹੋਰ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD