Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਸਰਬੱਤ ਦਾ ਭਲਾ ਟਰੱਸਟ ਵੱਲੋਂ ਕਸਬਾ ਬੁਤਾਲਾ 'ਚ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

ਡਾ.ਐਸ.ਪੀ.ਸਿੰਘ ਉਬਰਾਏ ਨੇ ਕੀਤਾ ਉਦਘਾਟਨ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, SP Singh Oberoi, DR SP Singh Oberoi

Web Admin

Web Admin

5 Dariya News

ਅੰਮ੍ਰਿਤਸਰ , 21 Nov 2025

Last updated on: Nov 22, 2025, 15:02 IST

ਆਪਣੀ ਜੇਬ੍ਹ 'ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜਾਂ 'ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਅੱਜ ਅੰਮ੍ਰਿਤਸਰ ਦੇ ਨਾਮਵਰ ਤੇ ਇਤਿਹਾਸਕ ਕਸਬਾ ਬੁਤਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੋਲ੍ਹੇ ਗਏ 'ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ' ਦਾ ਉਦਘਾਟਨ ਕੀਤਾ ਗਿਆ। 

ਜਿਸ ਦੌਰਾਨ ਟਰੱਸਟ ਦੀਆਂ ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ.ਦਲਜੀਤ ਸਿੰਘ ਗਿੱਲ ਤੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਵੀ ਮੌਜ਼ੂਦ ਸਨ। ਕਸਬਾ ਬੁਤਾਲਾ ਦੀ  ਪੰਚਾਇਤ,ਐਨ.ਆਰ.ਆਈ. ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਵੱਡੇ ਸਹਿਯੋਗ ਸਦਕਾ ਖੋਲ੍ਹੀ ਗਈ ਇਸ ਲੈਬਾਰਟਰੀ ਦੇ ਉਦਘਾਟਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ.ਐੱਸ.ਪੀ.ਸਿੰਘ ਓਬਰਾਏ ਨੇ ਪੰਜਾਬ ਸਮੇਤ ਹੋਰਨਾਂ ਸੂਬਿਆਂ 'ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਨਿਭਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰੱਸਟ ਵੱਲੋਂ ਸਥਾਪਤ ਕੀਤੀ ਗਈ ਬਹੁਤ ਹੀ ਘੱਟ ਖ਼ਰਚੇ ਵਾਲੀ ਇਸ ਲੈਬਾਰਟਰੀ ਨਾਲ ਕਸਬਾ ਬੁਤਾਲਾ ਅਤੇ ਨੇੜਲੇ ਬਹੁਤ ਸਾਰੇ  ਪਿੰਡਾਂ ਨੂੰ ਵੱਡੀ ਸਹੂਲਤ ਮਿਲੇਗੀ। 

ਡਾ.ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਹੁਣ ਤੱਕ ਪੰਜਾਬ ਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ 'ਚ 150 ਦੇ ਕਰੀਬ ਲੈਬਾਰਟਰੀਆਂ ਖੋਲ੍ਹੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਅੰਦਰ ਹਰ ਸਾਲ ਲਗਭਗ 25 ਲੱਖ ਦੇ ਕਰੀਬ ਲੋਕ ਕੇਵਲ ਲਾਗਤ ਦਰਾਂ 'ਤੇ ਆਪਣੇ ਟੈਸਟ ਕਰਵਾ ਕੇ ਲਾਭ ਲੈ ਰਹੇ ਹਨ। ਡਾ.ਉਬਰਾਏ ਨੇ ਬੁਤਾਲਾ ਦੇ ਸਰਪੰਚ ਸੁਖਵਿੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਵੱਲੋਂ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਲਾਕੇ ਦੀ ਲੋੜ ਮੁਤਾਬਿਕ ਬਹੁਤ ਹੀ ਜਲਦ ਟਰੱਸਟ ਵੱਲੋਂ ਇੱਥੇ ਇੱਕ ਆਧੁਨਿਕ ਡੈਂਟਲ ਕਲੀਨਿਕ ਅਤੇ ਫਿਜ਼ਿਓਥਰੈਪੀ ਸੈਂਟਰ ਵੀ ਖੋਲ੍ਹਿਆ ਜਾਵੇਗਾ। ਇਸ ਦੌਰਾਨ ਬੁਤਾਲਾ ਦੀ ਪੰਚਾਇਤ ਵੱਲੋਂ ਡਾ.ਉਬਰਾਏ ਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ,ਜਗਦੇਵ ਸਿੰਘ ਛੀਨਾ,ਅਮਨਦੀਪ ਚੀਮਾ ਤੋਂ ਇਲਾਵਾ ਪ੍ਰਸ਼ਾਂਤ ਰਈਆ,ਜਗਜੀਤ ਬਿਆਸ, ਬਲਤੇਜ ਸਿੰਘ,ਗੁਰਮੀਤ ਸਿੰਘ,ਹਰਜੀਤ ਸਿੰਘ, ਨਿਰਵੈਰ ਸਿੰਘ,ਚਰਨਜੀਤ ਸਿੰਘ, ਲਖਵਿੰਦਰ ਸਿੰਘ,ਗਗਨਦੀਪ ਸਿੰਘ, ਸੁਖਜੀਤ ਸਿੰਘ,ਜਗਜੀਤ ਸਿੰਘ, ਗੁਰਪ੍ਰੀਤ ਸਿੰਘ ਬੱਲ,ਜਗਰੂਪ ਸਿੰਘ, ਗਿਆਨ ਸਿੰਘ,ਹੈਡਮਾਸਟਰ ਅਰਵਿੰਦਰ ਸਿੰਘ,ਹੈਡਮਾਸਟਰ ਹਰਸ਼ਰਨ ਸਿੰਘ , ਪ੍ਰਭਜੋਤ ਸਿੰਘ ਚਾਹਲ,ਬਲਵਿੰਦਰ ਸਿੰਘ,ਪ੍ਰਭਜੀਤ ਸਿੰਘ ਖਾਲਸਾ, ਨਵਰਾਜ ਸਿੰਘ,ਸੂਬੇਦਾਰ ਅਮਨਦੀਪ ਸਿੰਘ, ਯਾਦਵਿੰਦਰ ਸਿੰਘ ਸਾਹਬੀ,ਸਾਬਕਾ ਸਰਪੰਚ ਸੰਤੋਖ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , SP Singh Oberoi , DR SP Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD