Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਨਗਰ ਕੀਰਤਨ ਅਗਲੇ ਪੜਾਅ ਵੱਲ ਰਵਾਨਾ

ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਤੋਂ ਇਲਾਵਾ ਸੰਤ ਮਹਾਂਪੁਰਸ਼ਾਂ ਨੇ ਵੀ ਕੀਤੀ ਸ਼ਿਰਕਤ

SGPC, Religious, Dharmik, Shiromani Gurdwara Parbandhak Committee, Harjinder Singh Dhami, Sri Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 21 Nov 2025

Last updated on: Nov 22, 2025, 15:25 IST

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੀ ਯੋਗ ਅਗਵਾਈ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਚੱਲ ਰਹੇ ਸਮਾਗਮਾਂ ਦੌਰਾਨ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਆਰੰਭਤਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵੱਲੋਂ ਮੁੱਖਵਾਕ ਲਿਆ ਗਿਆ ਅਤੇ ਹੈਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ।

ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਅਤੇ ਪੰਜ ਨਿਸ਼ਾਨਚੀ ਸਿੰਘਾਂ ਵੱਲੋਂ ਕੀਤੀ ਅਤੇ ਗੁਰੂ ਮਹਾਰਾਜ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਵੱਲੋਂ ਆਪਣੇ ਸੀਸ ’ਤੇ ਟਿਕਾਕੇ ਅਦਬ ਤੇ ਸਤਿਕਾਰ ਨਾਲ ਗੁਰੂ ਸਾਹਿਬ ਜੀ ਦੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆੇ। ਇਸ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਜਥੇਦਾਰ ਗੁਰਪ੍ਰੀਤ ਸਿੰਘ ਰੰਧਾਵਾ, ਜਥੇਦਾਰ ਹਰਪਾਲ ਸਿੰਘ ਜੱਲਾ ਤੋਂ ਇਲਾਵਾ ਬਾਬਾ ਹਰੀ ਸਿੰਘ ਜੀ ਰੰਧਾਵੇ ਵਾਲੇ, ਗਿਆਨੀ ਅਤਰ ਸਿੰਘ ਜੋਤੀ ਸਰੂਪ ਸਿੰਘ ਵਾਲੇ, ਬਾਬਾ ਗੁਲਜ਼ਾਰ ਸਿੰਘ ਜੀ ਫਤਿਹਗੜ੍ਹ ਸਾਹਿਬ ਵਾਲੇ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਰਨਾਰਥਲ, ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਆਦਿ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। 

ਨਗਰ ਕੀਰਤਨ ਦੌਰਾਨ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਗੁਰੂ ਸਾਹਿਬ ਜੀ ਦੇ ਸਤਿਕਾਰ ਵਿਚ ਪੁਲਿਸ ਪਲਟਣ ਵੱਲੋਂ ਸਲਾਮੀ ਵਜੋਂ ਸਲੂਟ ਸਤਿਕਾਰ ਭੇਂਟ ਕੀਤਾ ਗਿਆ। ਇਸ ਮੌਕੇ ਹੈਡ ਗ੍ਰੰਥੀ ਗਿਆਨੀ ਪਿ੍ਰਤਪਾਲ ਸਿੰਘ ਨੇ ਕਿਹਾ ਕਿ ਸੰਗਤ ਵੱਡਭਾਗੀ ਹੈ ਕਿ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਵਿਚ ਵੱਧ ਚੜਕੇ ਸ਼ਮੂਲੀਅਤ ਕਰ ਰਹੀ ਹੈ।  

ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਜਿਨਾਂ ਨੂੰ ਹਿੰਦ ਦੀ ਚਾਦਰ ਇਸ ਕਰਕੇ ਆਖਿਆ ਜਾਂਦਾ ਹੈ ਕਿਉਂਕ ਉਨ੍ਹਾਂ ਨੇ ਮਾਨਵੀ ਹੱਕਾਂ ਦੀ ਰਾਖੀ ਲਈ ਲਾਸਾਨੀ ਸ਼ਹਾਦਤ ਦਿੱਤੀ। ਅੱਜ ਜਦੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਨ੍ਹਾਂ ਸ਼ਤਾਬਦੀ ਸਮਾਗਮਾਂ ਨੂੰ ਵੱਡੇ ਪੱਧਰ ’ਤੇ ਮਨਾ ਰਹੀ ਹੈ ਤਾਂ ਸਾਡਾ ਸਾਰਿਆਂ ਦਾ ਅਹਿਮ ਕਰਤੱਵ ਹੈ ਕਿ ਗੁਰੂ ਸਾਹਿਬ ਦੇ ਫਲਸਫੇ ਨੂੰ ਘਰ ਘਰ ਪਹੁੰਚਾਈਏ। 

ਗਿਆਨੀ ਹਰਪਾਲ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਨੇ ਜਦ ਸ਼ਹਾਦਤ ਪਾਉਣ ਲਈ ਸ੍ਰੀ ਆਨੰਦਪੁਰ ਸਾਹਿਬ ਤੋਂ ਦਿੱਲੀ ਵੱਲ ਚਾਲੇ ਪਾਏ ਤਾਂ ਉਨ੍ਹਾਂ ਤੋਂ ਪਹਿਲਾਂ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਨੂੰ ਇਸ ਕਰਕੇ ਸ਼ਹੀਦ ਕੀਤਾ ਗਿਆ ਕਿਉਂਕਿ ਗੁਰੂ ਸਾਹਿਬ ਡੋਲ ਜਾਣ  ਪਰ ਪ੍ਰਮਾਤਮਾ ਸਰੂਪ ਗੁਰੂ ਸਾਹਿਬ ਨੇ ਉਸ ਭਾਣੇ ’ਚ ਰਹਿਣਾ ਮੁਨਾਸਬ ਸਮਝਿਆ, ਜਿਨ੍ਹਾਂ ਨੇ ਆਪਣੀ ਸ਼ਹਾਦਤ ਦੇ ਕੇ ਧਰਮ ਵਿਚ ਅਡਿੱਗ ਤੇ ਅਡੋਲ ਰਹਿਣ ਦਾ ਮਾਰਗ ਵਿਖਾਇਆ ਇਸ ਕਰਕੇ ਸਮੁੱਚੀ ਲੋਕਾਈ ਨੂੰ ਗੁਰੂ ਸਾਹਿਬ ਦੀ ਜੀਵਨ ਵਿਚਾਰਧਾਰਾ ਅਤੇ ਸ਼ਹਾਦਤ ਤੋਂ ਕੁਝ ਸਿੱਖਿਆ ਜ਼ਰੂਰ ਲੈਣੀ ਚਾਹੀਦਾ ਹੈ ਕਿ ਧਰਮ ਵਿਚ ਕਿਵੇਂ ਪਰਪੱਕ ਰਹਿਣਾ ਹੈ।

ਨਗਰ ਕੀਰਤਨ ਦੌਰਾਨ ਗੁਰਦੁਆਰਾ ਸ੍ਰੀ ਫਤਿਹਗੜ੍ਰ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਵੱਲੋਂ ਪੁੱਜੇ ਮੈਂਬਰ ਸਾਹਿਬਾਨਾਂ, ਪ੍ਰਮੁੱਖ ਸਖਸ਼ੀਅਤਾਂ ਅਤੇ ਸੰਗਤਾਂ ਨੂੰ ਸਿਰੋਪਾਓ ਵੀ ਭੇਂਟ ਕੀਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਜਥੇਦਾਰ ਸਿੰਘ ਸਾਹਿਬ ਜਸਵਿੰਦਰ ਸਿੰਘ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਐਡੀਸ਼ਨਲ ਮੈਨੇਜਰ ਇਬਾਕਲ ਸਿੰਘ ਤੋਂ ਇਲਾਵਾ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਪਿ੍ਰੰਸੀਪਲ ਮਾਤਾ ਗੁਜਰੀ ਕਾਲਜ ਡਾ. ਕਸ਼ਮੀਰ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਿ੍ਰਤਪਾਲ ਸਿੰਘ, ਬਾਬਾ ਬੰਦਾ ਸਿੰਘ ਬਹਾਦਰ ਕਾਲਜ ਦੇ ਪਿ੍ਰੰਸੀਪਲ ਡਾ. ਲਖਵੀਰ ਸਿੰਘ ਤੋਂ ਇਲਾਵਾ ਸਾਬਕਾ ਚੇਅਰਮੈਨ ਬਲਜੀਤ ਸਿੰਘ ਬੁੱਟਾ, ਕਰਮਜੀਤ ਸਿੰਘ ਭਗੜਾਣਾ, ਜਤਿੰਦਰ ਸਿੰਘ ਧਾਲੀਵਾਲ, ਗੁਰਦੀਪ ਸਿੰਘ ਨੌਲੱਖਾ ਬੁਲਾਰਾ ਦਮਦਮੀ ਟਕਸਾਲ, ਜਥੇਦਾਰ ਭਿੰਦਰ ਸਿੰਘ ਮੰਡੀ ਗੋਬਿੰਦਗੜ੍ਹ, ਜਥੇਦਾਰ ਜਰਨੈਲ ਸਿੰਘ ਮਾਜਰੀ, ਕੁਲਦੀਪ ਸਿੰਘ ਮਸ਼ਰੈਲ, ਮੀਤ ਮੈਨੇਜਰ ਪਿ੍ਰਤਪਾਲ ਸਿੰਘ, ਸੁਪਰਵਾਈਜ਼ਰ ਸੁਖਰਾਜ ਸਿੰਘ, ਇਕਬਾਲ ਸਿੰਘ, ਅਵਤਾਰ ਸਿੰਘ, ਫਲਾਇੰਗ ਟੀਮ ਦੇ ਹਰਵਿੰਦਰ ਸਿੰਘ ਮਨਜੀਤ ਸਿੰਘ, ਇੰਸਪੈਕਟਰ ਰਣਜੀਤ ਸਿੰਘ, ਪਰਮਜੀਤ ਸਿੰਘ,ਪਰਮਿੰਦਰ ਸਿੰਘ, ਮਲਕੀਤ ਸਿੰਘ, ਗੁਰਮੀਤ ਸਿੰਘ, ਰਾਮ ਸਿੰਘ, ਰਿਕਾਰਡ ਕੀਪਰ ਹਰਮਨ ਸਿੰਘ ਆਦਿ ਤੋਂ ਇਲਾਵਾ ਸੰਗਤਾਂ ਆਦਿ ਸ਼ਾਮਲ ਸਨ।

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami , Sri Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD