Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ੈਰੀ ਕਲਸੀ ਨੇ ਦਾਣਾ ਮੰਡੀ ਬਟਾਲਾ ਵਿਖੇ 2 ਨਵੇਂ ਉਸਾਰੇ ਸ਼ੈੱਡਾਂ ਦਾ ਕੀਤਾ ਉਦਘਾਟਨ

ਦਾਣਾ ਮੰਡੀ ਬਟਾਲਾ ਵਿੱਚ ਕਿਸਾਨਾਂ, ਆੜਤੀਆ਼ ਤੇ ਮਜਦੂਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ

Shery Kalsi, Amansher Singh Shery Kalsi, Batala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਟਾਲਾ , 21 Nov 2025

Last updated on: Nov 22, 2025, 15:28 IST

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਵਿਖੇ  ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਦਾਣਾ ਮੰਡੀ ਬਟਾਲਾ ਵਿਖੇ ਦੋ ਨਵੇਂ ਉਸਾਰੇ ਗਏ ਸ਼ੈੱਡਾ਼ ਦਾ, ਉਦਘਾਟਨ ਕੀਤਾ। ਇਨ੍ਹਾਂ ਦੇ ਬਣਨ ਨਾਲ ਕਿਸਾਨਾਂ ਤੇ ਆੜਤੀਆ਼ ਨੂੰ ਫਸਲ ਦੇ ਸੀਜ਼ਨਾਂ ਦੌਰਾਨ ਹੋਰ ਸਹੂਲਤ ਮੁੱਹਈਆ ਹੋਵੇਗੀ। 

ਇਸ ਮੌਕੇ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ, ਐੱਸ.ਈ  ਬਲਦੇਵ ਸਿੰਘ ਬਾਜਵਾ ਸਮੇਤ ਕਿਸਾਨ, ਆੜਤੀ ਅਤੇ ਸ਼ਹਿਰ-ਪਿੰਡਾਂ ਦੀਆਂ ਵੱਖ-ਵੱਖ ਸ਼ਖਸੀਅਤਾਂ ਮੌਜੂਦ ਸਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਉਨਾਂ ਦੀ 24 ਘੰਟੇ ਹਮੇਸ਼ਾ ਇਹੀ ਕੋਸ਼ਿਸ ਰਹਿੰਦੀ ਹੈ ਕਿ ਬਟਾਲਾ ਦੇ ਵਿਕਾਸ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਬਟਾਲਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਡੀਆਂ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਬਟਾਲਾ ਸਮੇਤ ਵੱਖ ਵੱਖ ਪਿੰਡਾਂ ਦੇ ਲੋਕਾਂ ਨੂੰ ਇੱਕ ਛੱਤ ਹੇਠਾਂ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। 

ਸ਼ਹਿਰ ਵਿਚਲੀਆਂ ਸੜਕਾਂ ਨੂੰ ਚੌੜਿਆਂ ਕੀਤਾ ਗਿਆ। ਸ਼ਹਿਰ ਅੰਦਰ ਖੂਬਸੂਰਤ ਪਾਰਕ ਉਸਾਰੇ ਗਏ ਹਨ। ਸ਼ਹਿਰ ਵਿਚਲੇ ਚੌਕਾਂ ਨੂੰ ਚੌੜਿਆਂ ਕੀਤਾ ਗਿਆ ਹੈ, ਜਿਸ ਨਾਲ ਟਰੈਫਿਕ ਦੀ ਸਮੱਸਿਆ ਵਿੱਚ ਰਾਹਤ ਮਿਲੀ ਹੈ। ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਨਾਂ ਦੇ ਉਦਘਾਟਨ ਗਏ ਹਨ। ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਮੁਹੱਲਾ ਕਲੀਨਿਕ ਖੋਲੇ ਗਏ ਹਨ।

ਉਨਾਂ ਅੱਗੇ ਦੱਸਿਆ ਕਿ ਕਰੀਬ 24 ਸਾਲ ਬਾਅਦ ਇਪੰਰਵਮੈਂਟ ਟਰੱਸਟ ਬਟਾਲਾ ਦੀ ਮਲਕੀਅਤ ਵਾਲੀ ਕਾਲੋਨੀ ਨੇੜੇ ਹੰਸਲੀ ਪੁਲ ਦਾ ਵਿਕਾਸ ਕਾਰਜ ਸ਼ੁਰੂ ਕਰਵਾਇਆ ਗਿਆ ਹੈ। ਉਨਾਂ ਦੱਸਿਆ ਕਿ 15 ਏਕੜ ਦੀ ਕਾਲੋਨੀ ਵਿੱਚ ਕਰੀਬ 15-20 ਕਰੋੜ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ।  

ਉਨਾਂ ਅੱਗੇ ਦੱਸਿਆ ਕਿ ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਨੇੜੇ ਸ਼ਾਨਦਾਰ ਟਾਵਰ ਕਲਾਕ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਸ਼ਹਿਰ ਵਿਚਲੀਆਂ ਸੜਕਾਂ ਦੇ ਕਿਨਾਰਿਆਂ ਤੋਂ ਬਿਜਲੀ ਦੇ ਖੰਬਿਆਂ ਤੇ ਟਰਾਂਸਫਰਾ ਨੂੰ ਹਟਵਾ ਕੀਤਾ ਗਿਆ ਹੈ, ਜਿਸ ਨਾਲ ਟਰੈਫਿਕ ਵਿੱਚ ਕਾਫੀ ਸੁਧਾਰ ਹੋਇਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਬਟਾਲਾ ਸ਼ਹਿਰ ਨੂੰ ਰਵਾਇਤੀ ਪਾਰਟੀਆਂ ਵਲੋਂ ਵਿਕਾਸ ਪੱਖੋ ਅਣਗੋਲਿਆਂ ਕਰਕੇ ਰੱਖਿਆ ਗਿਆ ਸੀ। 

ਪਰ ਜਦੋ ਦਾ ਲੋਕਾਂ ਨੇ ਉਨਾਂ ਨੂੰ ਸੇਵਾ ਕਰਨ ਦਾ ਮੌਕੇ ਦਿੱਤਾ ਹੈ, ਉਹ ਦਿਨ ਰਾਤ ਬਟਾਲਾ ਸ਼ਹਿਰ ਦੇ ਵਿਕਾਸ ਲਈ ਯਤਨਸ਼ੀਲ ਹਨ ਅਤੇ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜ ਨਜ਼ਰ ਆ ਰਹੇ ਹਨ। ਉੁਨਾਂ ਦੁਹਰਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੀ ਵਿਕਾਸ ਪੱਖੋਂ ਹੋਰ ਨੁਹਾਰ ਬਦਲੀ ਜਾਵੇਗੀ ਅਤੇ ਹਰੇਕ ਵਾਰਡ ਵਿੱਚ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ।

ਇਸ ਮੌਕੇ ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਐਮ.ਸੀ ਬਲਵਿੰਦਰ ਸਿੰਘ ਮਿੰਟਾ, ਮਾਸਟਰ ਤਿਲਕ ਰਾਜ, ਮੈਨੇਜਰ ਅਤਰ ਸਿੰਘ, ਗੁਰਜੀਤ ਸਿੰਘ, ਮਾਸਟਰ ਤਿਲਕ ਰਾਜ, ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਪ੍ਰਧਾਨ ਗੁਰਬਿੰਦਰ ਸਿੰਘ ਜੋਲੀ,ਪਰਮਜੀਤ ਸਿੰਘ,ਜ਼ਿਲ੍ਹਾ ਯੂਥ ਆਗੂ ਮਨਦੀਪ ਸਿੰਘ ਗਿੱਲ,ਪ੍ਰਧਾਨ ਵੀਨੂੰ ਕਾਹਲੋਂ, ਕੰਵਲਜੀਤ ਸਿੰਘ ਸ਼ਾਹ, ਪਰਮਜੀਤ ਸਿੰਘ ਵੜੈਚ, ਹਨੀ ਚੌਹਾਨ, ਅਮਰੀਕ ਸਿੰਘ ਲੰਬੜਦਾਰ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ, ਅਵਤਾਰ ਸਿੰਘ ਕਲਸੀ, ਮਨਜੀਤ ਸਿੰਘ ਬੁਮਰਾਹ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਆੜ੍ਹਤੀ ਆਦਿ ਮੋਜੂਦ ਸਨ।

 

Tags: Shery Kalsi , Amansher Singh Shery Kalsi , Batala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD