Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਦਿਆਰਥੀ ਆਪਣੀ ਪ੍ਰਤਿਭਾ ਦੀ ਪਹਿਚਾਨ ਕਰ ਸਫਲਤਾ ਹਾਸਲ ਕਰੇ - ਮਹੀਪਾਲ ਢਾਂਡਾ

Mahipal Dhanda, Haryana, Bharatiya Janata Party, BJP, BJP Haryana

Web Admin

Web Admin

5 Dariya News

ਪਾਣੀਪਤ , 21 Nov 2025

Last updated on: Nov 22, 2025, 16:28 IST

ਹਰਿਆਣਾ ਦੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਅੱਜ ਸਰਕਾਰੀ ਮਾਡਲ ਸੰਸਕ੍ਰਿਤ ਸੀਨੀਅਰ ਸੈਕੇਂਡਰੀ ਸਕੂਲ, ਪਿੰਡ ਰਾਜਾਖੇੜੀ (ਪਾਣੀਪਤ) ਵਿੱਚ ਕੋਚਿੰਗ ਕਲਾਸੇਜ਼ ਦਾ ਉਦਘਾਟਨ ਕੀਤਾ ਅਤੇ ਅੱਤਆਧੁਨਿਕ ਲੈਂਗਵੇਜ ਲੈਬ ਅਤੇ ਲਾਇਬ੍ਰੇਰੀ ਦਾ ਵਿਧੀਵਤ ਉਦਘਾਟਨ ਕੀਤਾ। ਇਸ ਦੌਰਾਨ ਮੰਤਰੀ ਨੇ ਸਕੂਲ ਪਰਿਸਰ ਵਿੱਚ ਪੌਧਾਰੋਪਣ ਵੀ ਕੀਤਾ ਅਤੇ ਵਾਤਾਵਰਣ ਸਰੰਖਣ ਦਾ ਸੰਦੇਸ਼ ਦਿੰਦੇ ਹੋਏ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ।

ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਹਰ ਵਿਦਿਆਰਥੀ ਆਪਣੇ ਅੰਦਰ ਦੀ ਪ੍ਰਤਿਭਾ ਨੂੰ ਪਹਿਚਾਣ ਕੇ ਸਫਲਤਾ ਹਾਸਲ ਕਰੇ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਇਮਾਨਦਾਰੀ ਸਿਖਿਆ ਗ੍ਰਹਿਣ ਕਰਨ ਅਤੇ ਮੁਕਾਬਲਾ ਨਹੀਂ, ਸਗੋ ਸਹਿਯੋਗ ਨੂੰ ਜੀਵਨ ਦਾ ਆਧਾਰ ਬਨਾਉਣ।

ਉਨ੍ਹਾਂ ਨੇ ਕਿਹਾ ਕਿ ਪ੍ਰਤਿਭਾ ਕਿਸੇ ਵੀ ਖੇਤਰ ਵਿੱਚ ਹੋ ਸਕਦੀ ਹੈ ਉਸ ਨੂੰ ਨਿਖਾਰਣ ਦਾ ਸੰਕਲਪ ਲੈਣ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਈਆਈਟੀ, ਆਈਆਈਐਮ ਅਤੇ ਹੋਰ ਕੌਮੀ ਸੰਸਥਾਨਾਂ ਦੀ ਤਿਆਰੀ ਕਰਨ ਲਈ ਪੇ੍ਰਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਸਰਕਾਰੀ ਸਕੂਲਾਂ ਨੂੰ ਇਸ ਦਿਸ਼ਾ ਵਿੱਚ ਪੂਰਾ ਬਜਟ ਅਤੇ ਜਰੂਰੀ ਸਹੂਲਤਾਂ ਉਪਲਬਧ ਕਰਾ ਰਹੀ ਹੈ। 

ਉਨ੍ਹਾਂ ਨੇ ਦਸਿਆ ਕਿ ਸੂਬੇ ਵਿੱਚ 13 ਬੁਨਿਆਦ ਸੈਂਟਰ ਸਥਾਪਿਤ ਕੀਤੇ ਗਏ ਹਨ, ਜਿੱਥੇ ਵਿਦਿਆਰਥੀਆਂ ਨੂੰ ਨਿਪੁੰਣਤਾ ਅਤੇ ਹੁਨਰ ਦੇ ਆਧਾਰ 'ਤੇ ਨਵੀਂ ਦਿਸ਼ਾ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਰਕਾਰ ਹਰ ਭਾਸ਼ਾ ਵਿੱਚ ਕੁਸ਼ਲਤਾ ਵਿਕਸਿਤ ਕਰਨ 'ਤੇ ਜੋਰ ਦੇ ਰਿਹਾ ਹੈ ਅਤੇ ਅਗਲੇ ਮਹੀਨੇ ਤੋਂ ਜਰਮਨ ਦੇ ਨਾਲ ਐਮਓਯੂ ਵੀ ਕੀਤਾ ਜਾ ਰਿਹਾ ਹੈ। 

ਉਨ੍ਹਾਂ ਨੇ ਕਿਹਾ ਕਿ ਸਾਲ 2014 ਦੇ ਬਾਅਦ ਤੋਂ ਸਰਕਾਰੀ ਸਕੂਲਾਂ ਦਾ ਸਾਲਾਨਾ ਨਤੀਜਾ 95 ਫੀਸਦੀ ਤੱਕ ਪਹੁੰਚਿਆ ਹੈ। ਸਿਖਿਆ ਖੇਤਰ ਦੀ ਇਹ ਵੱਡੀ ਉਪਲਬਧੀ ਹੈ। ਮੰਤਰੀ ਨੇ ਸੁਪਰ 30 ਵਰਗੇ ਮਾਡਲ ਨੂੰ ਪ੍ਰੇਰਣਾਦਾਇਕ ਬਣਾਉਂਦੇ ਹੋਏ ਕਿਹਾ ਕਿ ਹਰ ਖੇਤਰ ਵਿੱਚ ਐਕਸੀਲੈਂਸ ਪ੍ਰਾਪਤ ਕਰਨ ਦਾ ਵਾਤਾਵਰਣ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਦੁਨੀਆ ਬੈਚੇਨ ਹੈ, ਪਰ ਭਾਰਤ ਨੇ ਇਸ ਪਰਿਸਥਿਤੀ ਵਿੱਚ ਵੀ ਗਲੋਬਲ ਪੱਧਰ 'ਤੇ ਚਨੌਤੀ ਦਿੱਤੀ ਹੈ। ਸਾਲ 2047 ਤੱਕ ਵਿਕਸਿਤ ਭਾਰਤ ਦਾ ਟੀਚਾ ਪੂਰਾ ਕਰਨ ਵਿੱਚ ਆਉਣ ਵਾਲੇ 20-22 ਸਾਲ ਨਿਰਣਾਇਕ ਹੋਣਗੇ। ਇਸ ਮੌਕੇ 'ਤੇ ਜਿਲ੍ਹਾ ਸਿਖਿਆ ਅਧਿਕਾਰੀ ਸ੍ਰੀ ਰਾਕੇਸ਼ ਬੂਰਾ, ਸਕੂਲ ਪ੍ਰਿੰਸੀਪਲ ਸੁਮਿਤਾ ਸਾਂਗਵਾਨ ਤੇ ਹੋਰ ਮਾਣਸੋਗ ਲੋਕ ਮੌਜੂਦ ਰਹੇ।

 

 

Tags: Mahipal Dhanda , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD